18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 21 ਤੋਂ

ਸੁਲਤਾਨ ਪੁਰ ਲੋਧੀ, 17 ਅਕਤੂਬਰ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਹੋਈ, ਜਿਸ ’ਚ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸਜਾਉਣ ਬਾਰੇ ਪ੍ਰੋਗਰਾਮ ਉਲੀਕਿਆ ਗਿਆ | ਰਘਬੀਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 21 ਅਕਤੂਬਰ ਤੋਂ ਸਜਾਈਆਂ ਜਾਣਗੀਆਂ | ਪ੍ਰਭਾਤ ਫੇਰੀ ਹਰ ਰੋਜ਼ ਅੰਮਿ੍ਤ ਵੇਲੇ 3. 45 ਵਜੇ ਗੁਰਦੁਆਰਾ ਸ਼੍ਰੀ ਗੁਰੂ ਕਾ ਬਾਗ ਤੋਂ ਰਵਾਨਾ ਹੋਇਆ ਕਰੇਗੀ | ਸ਼ਹਿਰ ਦੀ ਪ੍ਰੀਕਰਮਾ ਕਰਦਿਆਂ ਹੋਇਆਂ ਗੁਰੂ ਘਰ ਦੇ ਪ੍ਰੇਮੀਆਂ ਦੇ ਘਰ ਹਰਜੱਸ ਕੀਰਤਨ ਕਰਕੇ ਵਾਪਸ ਗੁਰਦੁਆਰਾ ਸ਼੍ਰੀ ਗੁਰੂ ਕਾ ਬਾਗ ਵਿਖੇ ਸਮਾਪਤੀ ਹੋਇਆ ਕਰੇਗੀ | ਇਸ ਮੌਕੇ ਪ੍ਰਧਾਨ ਰਘਬੀਰ ਸਿੰਘ , ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ, ਖ਼ਜ਼ਾਨਚੀ ਡਾ.

ਅਜੀਤ ਡੈਸਕ 18-10-2026
ਸੁਲਤਾਨ ਪੁਰ ਲੋਧੀ, 17 ਅਕਤੂਬਰ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਹੋਈ, ਜਿਸ ’ਚ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸਜਾਉਣ ਬਾਰੇ ਪ੍ਰੋਗਰਾਮ ਉਲੀਕਿਆ ਗਿਆ | ਰਘਬੀਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 21 ਅਕਤੂਬਰ ਤੋਂ ਸਜਾਈਆਂ ਜਾਣਗੀਆਂ | ਪ੍ਰਭਾਤ ਫੇਰੀ ਹਰ ਰੋਜ਼ ਅੰਮਿ੍ਤ ਵੇਲੇ 3.45 ਵਜੇ ਗੁਰਦੁਆਰਾ ਸ਼੍ਰੀ ਗੁਰੂ ਕਾ ਬਾਗ ਤੋਂ ਰਵਾਨਾ ਹੋਇਆ ਕਰੇਗੀ | ਸ਼ਹਿਰ ਦੀ ਪ੍ਰੀਕਰਮਾ ਕਰਦਿਆਂ ਹੋਇਆਂ ਗੁਰੂ ਘਰ ਦੇ ਪ੍ਰੇਮੀਆਂ ਦੇ ਘਰ ਹਰਜੱਸ ਕੀਰਤਨ ਕਰਕੇ ਵਾਪਸ ਗੁਰਦੁਆਰਾ ਸ਼੍ਰੀ ਗੁਰੂ ਕਾ ਬਾਗ ਵਿਖੇ ਸਮਾਪਤੀ ਹੋਇਆ ਕਰੇਗੀ | ਇਸ ਮੌਕੇ ਪ੍ਰਧਾਨ ਰਘਬੀਰ ਸਿੰਘ , ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ, ਖ਼ਜ਼ਾਨਚੀ ਡਾ. ਗੁਰਦੇਵ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਸਾਹਿਲ ਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਕੀਰਤ ਸਿੰਘ, ਹਰਪਾਲ ਸਿੰਘ, ਜਰਨੈਲ ਸਿੰਘ, ਹਰਭਜਨ ਸਿੰਘ, ਗੁਰਦਿਆਲ ਸਿੰਘ, ਬਲਦੇਵ ਸਿੰਘ, ਸੁਰਿੰਦਰ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ 20 ਨੂੰ ਨਡਾਲਾ ਕਾਲਜ ਦੀ ਗਰਾਊਂਡ ਵਿਚ ਮਨਾਇਆ ਜਾਵੇਗਾ ਦੁਸਹਿਰਾ ਅਗਲੀ ਖ਼ਬਰ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜਨਮ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।