ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਦਿਨਾਂ ਸਮਾਗਮ 23 ਤੋਂ ਸ਼ੁਰੂ-ਪ੍ਰੀਤਪਾਲ ਸਿੰਘ ਸੋਨੂੰ
ਕਪੂਰਥਲਾ, 17 ਅਕਤੂਬਰ (ਸਡਾਨਾ)-ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਦਿਨਾਂ ਮਹਾਨ ਗੁਰਮਤਿ ਸਮਾਗਮ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ 23 ਅਕਤੂਬਰ ਤੋਂ 27 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਪ੍ਰੀਤਪਾਲ ਸਿੰਘ ਸੋਨੂੰ ਨੇ ਦੱਸਿਆ ਕਿ ਇਹ ਸਮਾਗਮ ਰੋਜ਼ਾਨਾ ਰਾਤ 7 ਤੋਂ 10 ਵਜੇ ਤੱਕ ਹੋਣਗੇ | 23 ਅਕਤੂਬਰ ਨੂੰ ਪਹਿਲਾ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਲੋਨੀ ਮੋਤੀ ਬਾਗ ਵਿਖੇ ਹੋਵੇਗਾ | ਜਦਕਿ 24 ਅਕਤੂਬਰ ਨੂੰ ਗੁਰਦੁਆਰਾ ਮੁਹੱਲਾ ਸੀਨਪੁਰਾ, 25 ਨੂੰ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਅੰਮਿ੍ਤ ਬਾਜ਼ਾਰ, 26 ਨੂੰ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਚੌਂਕ ਅਤੇ 27 ਅਕਤੂਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਮੁੱਖ ਸਮਾਗਮ ਸਟੇਟ ਗੁਰਦੁਆਰਾ ਸਾਹਿਬ ਵਿਖੇ ਹੋਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦਾ ਵਾਲੇ, ਭਾਈ ਦਵਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ, ਭਾਈ ਮਨਦੀਪ ਸਿੰਘ ਆਰ. ਸੀ.
ਕਪੂਰਥਲਾ, 17 ਅਕਤੂਬਰ (ਸਡਾਨਾ)-ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਦਿਨਾਂ ਮਹਾਨ ਗੁਰਮਤਿ ਸਮਾਗਮ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ 23 ਅਕਤੂਬਰ ਤੋਂ 27 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਪ੍ਰੀਤਪਾਲ ਸਿੰਘ ਸੋਨੂੰ ਨੇ ਦੱਸਿਆ ਕਿ ਇਹ ਸਮਾਗਮ ਰੋਜ਼ਾਨਾ ਰਾਤ 7 ਤੋਂ 10 ਵਜੇ ਤੱਕ ਹੋਣਗੇ | 23 ਅਕਤੂਬਰ ਨੂੰ ਪਹਿਲਾ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਲੋਨੀ ਮੋਤੀ ਬਾਗ ਵਿਖੇ ਹੋਵੇਗਾ | ਜਦਕਿ 24 ਅਕਤੂਬਰ ਨੂੰ ਗੁਰਦੁਆਰਾ ਮੁਹੱਲਾ ਸੀਨਪੁਰਾ, 25 ਨੂੰ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਅੰਮਿ੍ਤ ਬਾਜ਼ਾਰ, 26 ਨੂੰ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਚੌਂਕ ਅਤੇ 27 ਅਕਤੂਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਮੁੱਖ ਸਮਾਗਮ ਸਟੇਟ ਗੁਰਦੁਆਰਾ ਸਾਹਿਬ ਵਿਖੇ ਹੋਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦਾ ਵਾਲੇ, ਭਾਈ ਦਵਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ, ਭਾਈ ਮਨਦੀਪ ਸਿੰਘ ਆਰ.ਸੀ.ਐਫ. ਵਾਲੇ, ਭਾਈ ਜਸਪਾਲ ਸਿੰਘ ਜਲੰਧਰ ਵਾਲੇ, ਭਾਈ ਦਲੇਰ ਸਿੰਘ ਕਪੂਰਥਲਾ ਵਾਲੇ, ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਭਾਈ ਵਰਿਆਮ ਸਿੰਘ ਕਪੂਰ, ਭਾਈ ਗੁਰਸ਼ੇਰ ਸਿੰਘ, ਭਾਈ ਸਿਮਰਨਜੀਤ ਸਿੰਘ ਰਵਾਲ ਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ |