19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਐਲ.ਪੀ.ਯੂ. ਹਿੰਸਾ ਮਾਮਲੇ ’ਚ ਤਿੰਨ ਹੋਰ ਗਿ੍ਫ਼ਤਾਰ, ਗਿਣਤੀ 22 ਹੋਈ

ਫਗਵਾੜਾ, 18 ਅਕਤੂਬਰ (ਹਰਜੋਤ ਸਿੰਘ ਚਾਨਾ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ. ਪੀ.

ਅਜੀਤ ਡੈਸਕ 19-10-2026
ਫਗਵਾੜਾ, 18 ਅਕਤੂਬਰ (ਹਰਜੋਤ ਸਿੰਘ ਚਾਨਾ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿਚ 26 ਸਤੰਬਰ ਨੂੰ ਹੋਈ ਹਿੰਸਾ, ਭੰਨਤੋੜ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਹੋਰ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਨਾਲ ਗਿ੍ਫ਼ਤਾਰ ਜਾਂ ਹਿਰਾਸਤ ਵਿਚ ਲਏ ਗਏ ਮੁਲਜ਼ਮਾਂ ਦੀ ਦੱਸੀ ਗਈ ਗਿਣਤੀ 22 ਹੋ ਗਈ ਹੈ | ਪੁਲਿਸ ਸੂਤਰਾਂ ਅਨੁਸਾਰ, ਤਿੰਨਾਂ ਨੂੰ ਅਦਾਲਤ ਵਿਚ ਪੇਸ਼ ਕਰਨ ਮਗਰੋਂ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ | ਗਿ੍ਫ਼ਤਾਰ ਨੌਜਵਾਨਾਂ ਦੀ ਪਛਾਣ ਲਿਯੂਸ਼ ਚੌਹਾਨ ਵਾਸੀ ਦੀਪ ਨਗਰ ਜਲੰਧਰ, ਓਮ ਕੁਮਾਰ ਵਾਸੀ ਬਿਹਾਰ ਅਤੇ ਨਿਖਿਲ ਕੁਮਾਰ ਵਾਸੀ ਬਰੇਲੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ | ਜ਼ਿਕਰਯੋਗ ਹੈ ਕਿ 26 ਸਤੰਬਰ ਨੂੰ ਸੋਸ਼ਲ ਮੀਡੀਆ ‘ਤੇ ਇੱਕ ਵਿਦਿਆਰਥਣ ਨਾਲ ਕਥਿਤ ਜਬਰ-ਜ਼ਿਨਾਹ ਦੇ ਦਾਅਵੇ ਫੈਲਣ ਮਗਰੋਂ ਯੂਨੀਵਰਸਿਟੀ ਕੈਂਪਸ ਵਿਚ ਤਣਾਅ ਪੈਦਾ ਹੋ ਗਿਆ ਸੀ | ਇਸ ਦੌਰਾਨ ਭੰਨਤੋੜ ਹੋਈ ਅਤੇ ਜਲੰਧਰ-ਫਗਵਾੜਾ ਮਾਰਗ ‘ਤੇ ਕੌਮੀ ਮਾਰਗ-44 ਨੂੰ 18 ਘੰਟਿਆਂ ਤੋਂ ਵੱਧ ਸਮੇਂ ਤੱਕ ਜਾਮ ਰੱਖਿਆ ਸੀ | ਪੁਲਿਸ ਨੇ ਮਾਮਲੇ ਵਿਚ ਚਾਰ ਐੱਫ.ਆਈ.ਆਰ. ਦਰਜ ਕਰਕੇ ਅੱਠ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਬਣਾਈ ਹੈ | ਜਾਂਚ ਦੌਰਾਨ 400 ਤੋਂ ਵੱਧ ਨੌਜਵਾਨਾਂ ਦੀ ਭੂਮਿਕਾ ਦੀ ਪੜਤਾਲ ਕੀਤੀ ਜਾ ਰਹੀ ਹੈ | ਪੁਲਿਸ ਸੀ.ਸੀ.ਟੀ.ਵੀ. ਫੁਟੇਜ, ਸੋਸ਼ਲ ਮੀਡੀਆ ਸੁਨੇਹਿਆਂ ਅਤੇ ਹੋਰ ਡਿਜੀਟਲ ਸਬੂਤਾਂ ਦੀ ਜਾਂਚ ਕਰ ਰਹੀ ਹੈ | ਕਥਿਤ ਭੜਕਾਊ ਸਮਗਰੀ ਅਤੇ ਏ.ਆਈ. ਨਾਲ ਤਿਆਰ ਵੀਡੀਓਜ਼ ਵਾਲੀਆਂ ਲਗਭਗ 300 ਪੋਸਟਾਂ ਸਬੰਧੀ ਵੀ ਕਾਰਵਾਈ ਕੀਤੀ ਜਾ ਰਹੀ ਹੈ |ਪੁਲਿਸ ਦਾ ਕਹਿਣਾ ਹੈ ਕਿ ਜਾਂਚ ਰਾਹੀਂ ਹਿੰਸਾ ਵਿਚ ਹਰੇਕ ਵਿਅਕਤੀ ਦੀ ਭੂਮਿਕਾ ਅਤੇ ਸੋਸ਼ਲ ਮੀਡੀਆ ‘ਤੇ ਫੈਲੇ ਦਾਅਵਿਆਂ ਦੀ ਸਚਾਈ ਸਾਹਮਣੇ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਫ਼ੈਕਟਰੀ ’ਚ ਹੋਏ ਲੜਾਈ-ਝਗੜੇ ਦੇ ਮਾਮਲੇ ’ਚ ਨਾਮਾਲੂਮ ਵਿਅਕਤੀ ਸਮੇਤ 6 ਵਿਰੁੱਧ ਕੇਸ ਦਰਜ ਅਗਲੀ ਖ਼ਬਰ ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੀ ਸਾਲਾਨਾ ਬਰਸੀ ਸੰਬੰਧੀ ਕਰਾਇਆ ਧਾਰਮਿਕ ਸਮਾਗਮ ਵੱਖ-ਵੱਖ ਰਾਗੀ, ਢਾਡੀ ਤੇ ਕੀਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।