ਸਾਮਾਨ ਖ਼ਰੀਦਣ ਆਏ ਵਿਅਕਤੀ ਦਾ ਦਿਨ ਦਿਹਾੜੇ ਮੋਟਰਸਾਈਕਲ ਚੋਰੀ, ਪੁਲਿਸ ਨੂੰ ਸ਼ਿਕਾਇਤ ਦਰਜ
ਭੁਲੱਥ, 18 ਅਕਤੂਬਰ (ਮਨਜੀਤ ਸਿੰਘ ਰਤਨ)-ਭੁਲੱਥ ਵਿਖੇ ਸਾਮਾਨ ਖ਼ਰੀਦਣ ਆਏ ਇਕ ਵਿਅਕਤੀ ਦਾ ਦਿਨ-ਦਿਹਾੜੇ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੀੜਤ ਵੱਲੋਂ ਥਾਣਾ ਭੁਲੱਥ ਦੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ | ਥਾਣਾ ਮੁਖੀ ਭੁਲੱਥ ਨੂੰ ਦਿੱਤੀ ਦਰਖ਼ਾਸਤ ਵਿਚ ਪੀੜਤ ਲਖਵੰਤ ਸਿੰਘ ਪੁੱਤਰ ਚੰਦਨ ਸਿੰਘ, ਵਾਸੀ ਪਿੰਡ ਚਾਣ ਚੱਕ ਨੇ ਦੱਸਿਆ ਕਿ ਉਹ ਭੁਲੱਥ ਦੇ ਭੋਪਰ ਅੱਡੇ ਦੇ ਉੱਪਰ ਕੁੱਝ ਸਮਾਨ ਖ਼ਰੀਦਣ ਲਈ ਰੁਕਿਆ ਸੀ ਅਤੇ ਕੁੱਝ ਹੀ ਪਲਾਂ ਵਿਚ ਉੱਥੇ ਖੜ੍ਹਾ ਉਸ ਦਾ ਹੀਰੋ ਹਾਂਡਾ ਸਪਲੈਂਡਰ ਮੋਟਰਸਾਈਕਲ (ਨੰਬਰ ਪੀਬੀ 09 3110) ਚੋਰੀ ਹੋ ਗਿਆ | ਪੀੜਤ ਅਨੁਸਾਰ, ਉਸ ਨੇ ਆਲੇ-ਦੁਆਲੇ ਮੋਟਰਸਾਈਕਲ ਦੀ ਕਾਫ਼ੀ ਭਾਲ ਕੀਤੀ, ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ | ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਹੈ ਕਿ ਕੋਈ ਅਣਪਛਾਤਾ ਵਿਅਕਤੀ ਉਸ ਦਾ ਮੋਟਰਸਾਈਕਲ ਚੋਰੀ ਕਰਕੇ ਲੈ ਗਿਆ ਹੈ | ਪੀੜਤ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਦੀ ਬਾਰੀਕੀ ਨਾਲ ਛਾਣਬੀਣ ਕਰਨ ਅਤੇ ਚੋਰਾਂ ਨੂੰ ਜਲਦ ਗਿ੍ਫ਼ਤਾਰ ਕਰਕੇ ਮੋਟਰਸਾਈਕਲ ਬਰਾਮਦ ਕਰਵਾਉਣ ਦੀ ਗੁਹਾਰ ਲਗਾਈ ਗਈ ਹੈ |
ਚ
ਚੋਰੀ ਹੋਏ ਮੋਟਰਸਾਈਕਲ ਬਾਰੇ ਜਾਣਕਾਰੀ ਦਿੰਦਾ ਹੋਇਆ ਮੋਟਰਸਾਈਕਲ ਮਾਲਕ | ਤਸਵੀਰ : ਮਨਜੀਤ ਸਟੂਡੀਓ
19-10-2026