19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਮਜ਼ਬੂਤ-ਥਾਣਾ ਮੁਖੀ ਜਸਦੀਪ ਸਿੰਘ

ਢਿਲਵਾਂ, 18 ਅਕਤੂਬਰ (ਗੋਬਿੰਦ ਸੁਖੀਜਾ)-ਤਿਉਹਾਰਾਂ ਦੇ ਮੱਦੇਨਜ਼ਰ ਢਿਲਵਾਂ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ, ਕਸਬੇ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ | ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਥਾਣਾ ਮੁਖੀ ਜਸਦੀਪ ਸਿੰਘ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿਚ ਲੋਕਾਂ ਦੀ ਸੁਰੱਖਿਆ ਪੁਲਿਸ ਦੀ ਪਹਿਲੀ ਜ਼ਿੰਮੇਵਾਰੀ ਬਣਦੀ ਹੈ | ਇਸੇ ਨੂੰ ਮੁੱਖ ਰੱਖਦਿਆਂ ਢਿਲਵਾਂ ਤੇ ਆਸ-ਪਾਸ ਦੇ ਪਿੰਡਾਂ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ | ਪੁਲਿਸ ਵੱਲੋਂ ਇਲਾਕੇ ਦੀਆਂ ਵੱਖ-ਵੱਖ ਥਾਵਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ‘ਤੇ ਕਾਬੂ ਪਾਇਆ ਜਾ ਸਕੇ ਅਤੇ ਲੋਕ ਬਿਨਾਂ ਕਿਸੇ ਡਰ ਦੇ ਆਪਣੇ ਤਿਉਹਾਰ ਖ਼ੁਸ਼ੀ ਨਾਲ ਮਨਾ ਸਕਣ | ਉਨ੍ਹਾਂ ਕਿਹਾ ਕਿ ਤਿਉਹਾਰਾਂ ਦੌਰਾਨ ਬਾਜ਼ਾਰਾਂ ਅਤੇ ਜਨਤਕ ਥਾਵਾਂ ‘ਤੇ ਲੋਕਾਂ ਦੀ ਆਵਾਜਾਈ ਵੱਧ ਜਾਂਦੀ ਹੈ | ਇਸ ਲਈ ਹਰੇਕ ਨਾਗਰਿਕ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਪੁਲਿਸ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ |

ਥਾਣਾ ਮੁਖੀ ਢਿਲਵਾਂ ਜਸਦੀਪ ਸਿੰਘ ਦੀ ਤਸਵੀਰ | 19-10-2026

ਪਿਛਲੀ ਖ਼ਬਰ ਖੁਰਮਪੁਰ ਵਿਚ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਤਲਵੰਡੀ ਚੌਧਰੀਆਂ ਵਿਖੇ ਕਰਵਾਇਆ ਹੈਪੀ ਯਾਦਗਾਰੀ ਵਾਲੀਬਾਲ ਟੂਰਨਾਮੈਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।