20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ਼ਹਿਰ ਦੇ ਵੱਖ-ਵੱਖ ਖੇਤਰਾਂ ’ਚ ਸੜਕਾਂ ਤੇ ਗਲੀਆਂ

ਕਪੂਰਥਲਾ, 19 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਨਗਰ ਨਿਗਮ ਕਪੂਰਥਲਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਸੜਕਾਂ ਤੇ ਗਲੀਆਂ ਦੇ ਨਿਰਮਾਣ ਕਾਰਜਾਂ ਲਈ 8. 78 ਕਰੋੜ ਦੀ ਰਕਮ ਮਨਜ਼ੂਰ ਕੀਤੀ ਗਈ ਹੈ ਤੇ ਇਨ੍ਹਾਂ ਖੇਤਰਾਂ ਵਿਚ ਨਿਰਮਾਣ ਕਾਰਜ ਦਾ ਕੰਮ ਜਾਰੀ ਹੈ | ਇਹ ਜਾਣਕਾਰੀ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਮ ਪ੍ਰਸ਼ਾਸਕ ਨਗਰ ਨਿਗਮ ਕਪੂਰਥਲਾ ਨੇ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਸੇ ਦੌਰਾਨ ਹੀ ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਚੱਲ ਰਹੇ ਨਿਰਮਾਣ ਕਾਰਜਾਂ ਵਿਚ ਤੇਜ਼ੀ ਲਿਆਉਣ | ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸਟਰੀਟ ਲਾਈਟਾਂ ਲਈ ਬਣਾਈਆਂ ਗਈਆਂ ਛੇ ਟੀਮਾਂ ਵੱਖ-ਵੱਖ ਵਾਰਡਾਂ ਵਿਚ ਸ਼ਿਕਾਇਤਾਂ ਦੇ ਆਧਾਰ ‘ਤੇ ਬੰਦ ਪਈਆਂ ਸਟਰੀਟ ਲਾਈਟਾਂ ਦੀ ਮੁਰੰਮਤ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਸਬੰਧੀ ਸ਼ਹਿਰ ਵਿਚ ਹੋਣ ਵਾਲੇ ਸਮਾਗਮਾਂ ਨੂੰ ਮੁੱਖ ਰੱਖਦਿਆਂ ਸ਼ੋਭਾ ਯਾਤਰਾ ਦੇ ਰੂਟ ‘ਤੇ ਨਿਗਮ ਵਲੋਂ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਇਸ ਰੂਟ ‘ਤੇ ਸੜਕਾਂ ਦੀ ਮੁਰੰਮਤ ਤੇ ਸਟਰੀਟ ਲਾਈਟਾਂ ਨੂੰ ਚਾਲੂ ਹਾਲਤ ਵਿਚ ਰੱਖਣ ਲਈ ਸਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋੜੀਂਦੇ ਹੁਕਮ ਕੀਤੇ ਗਏ ਹਨ |

ਅਜੀਤ ਡੈਸਕ 20-10-2026
ਕਪੂਰਥਲਾ, 19 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਨਗਰ ਨਿਗਮ ਕਪੂਰਥਲਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਸੜਕਾਂ ਤੇ ਗਲੀਆਂ ਦੇ ਨਿਰਮਾਣ ਕਾਰਜਾਂ ਲਈ 8.78 ਕਰੋੜ ਦੀ ਰਕਮ ਮਨਜ਼ੂਰ ਕੀਤੀ ਗਈ ਹੈ ਤੇ ਇਨ੍ਹਾਂ ਖੇਤਰਾਂ ਵਿਚ ਨਿਰਮਾਣ ਕਾਰਜ ਦਾ ਕੰਮ ਜਾਰੀ ਹੈ | ਇਹ ਜਾਣਕਾਰੀ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਮ ਪ੍ਰਸ਼ਾਸਕ ਨਗਰ ਨਿਗਮ ਕਪੂਰਥਲਾ ਨੇ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਸੇ ਦੌਰਾਨ ਹੀ ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਚੱਲ ਰਹੇ ਨਿਰਮਾਣ ਕਾਰਜਾਂ ਵਿਚ ਤੇਜ਼ੀ ਲਿਆਉਣ | ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸਟਰੀਟ ਲਾਈਟਾਂ ਲਈ ਬਣਾਈਆਂ ਗਈਆਂ ਛੇ ਟੀਮਾਂ ਵੱਖ-ਵੱਖ ਵਾਰਡਾਂ ਵਿਚ ਸ਼ਿਕਾਇਤਾਂ ਦੇ ਆਧਾਰ ‘ਤੇ ਬੰਦ ਪਈਆਂ ਸਟਰੀਟ ਲਾਈਟਾਂ ਦੀ ਮੁਰੰਮਤ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਸਬੰਧੀ ਸ਼ਹਿਰ ਵਿਚ ਹੋਣ ਵਾਲੇ ਸਮਾਗਮਾਂ ਨੂੰ ਮੁੱਖ ਰੱਖਦਿਆਂ ਸ਼ੋਭਾ ਯਾਤਰਾ ਦੇ ਰੂਟ ‘ਤੇ ਨਿਗਮ ਵਲੋਂ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਇਸ ਰੂਟ ‘ਤੇ ਸੜਕਾਂ ਦੀ ਮੁਰੰਮਤ ਤੇ ਸਟਰੀਟ ਲਾਈਟਾਂ ਨੂੰ ਚਾਲੂ ਹਾਲਤ ਵਿਚ ਰੱਖਣ ਲਈ ਸਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋੜੀਂਦੇ ਹੁਕਮ ਕੀਤੇ ਗਏ ਹਨ |
ਪਿਛਲੀ ਖ਼ਬਰ 15 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਰ ਸਮੇਤ ਕਾਬੂ ਅਗਲੀ ਖ਼ਬਰ ਐਸ.ਡੀ.ਐਮ. ਜਸਜੀਤ ਸਿੰਘ ਵਲੋਂ ਸੁਲਤਾਨਪੁਰ ਲੋਧੀ ਵਿਖੇ ਝੋਨੇ ਦੀ ਖ਼ਰੀਦ ਅਤੇ ਚੁਕਾਈ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।