20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

15 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਰ ਸਮੇਤ ਕਾਬੂ

ਢਿਲਵਾਂ, 19 ਅਕਤੂਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਢਿਲਵਾਂ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 2 ਨੌਜਵਾਨਾ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ਢਿਲਵਾਂ ਜਸਦੀਪ ਸਿੰਘ ਨੇ ਦੱਸਿਆ ਕਿ ਏ. ਐਸ.

ਅਜੀਤ ਡੈਸਕ 20-10-2026
ਢਿਲਵਾਂ, 19 ਅਕਤੂਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਢਿਲਵਾਂ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 2 ਨੌਜਵਾਨਾ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ਢਿਲਵਾਂ ਜਸਦੀਪ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਦਰਸ਼ਨ ਲਾਲ ਪੁਲਿਸ ਪਾਰਟੀ ਸਮੇਤ ਹਾਈਟੈੱਕ ਨਾਕਾ ਬੰਦੀ ਢਿਲਵਾਂ ‘ਤੇ ਬੈਰੀਕੇਟਿੰਗ ਕਰਕੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸੀ ਦੌਰਾਨੇ ਚੈਕਿੰਗ ਇਕ ਕਾਰ ਨੂੰ ਚੈੱਕ ਕੀਤਾ, ਜਿਸ ਵਿਚ 2 ਨੌਜਵਾਨ ਸਵਾਰ ਸਨ | ਜਿਨ੍ਹਾਂ ਦੀ ਪਹਿਚਾਣ ਪਰਮਿੰਦਰ ਸਿੰਘ ਵਾਸੀ ਮੁਹੱਲਾ ਰਤਨਪੁਰਾ ਫਗਵਾੜਾ ਤੇ ਨਿਤਿਨ ਗੁਪਤਾ ਉਰਫ਼ ਨੀਟੂ ਵਾਸੀ ਆੜ੍ਹਤੀਆ ਮੁਹੱਲਾ ਫਗਵਾੜਾ ਵਜੋਂ ਹੋਈ ਅਤੇ ਗੱਡੀ ਦੀ ਜਾਂਚ ਕਰਨ ‘ਤੇ 15 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧੀ ਥਾਣਾ ਢਿਲਵਾਂ ਦੀ ਪੁਲਿਸ ਨੇ ਉਕਤ ਨੌਜਵਾਨਾਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ’ਤੇ ਜਾਨਲੇਵਾ ਹਮਲਾ ਅਗਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ’ਚ ਸੜਕਾਂ ਤੇ ਗਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।