20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਜੇਕਰ ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ-ਐਸ.ਕੇ.ਐਮ. ਆਗੂ

ਕਪੂਰਥਲਾ, 19 ਅਕਤੂਬਰ (ਅਮਰਜੀਤ ਕੋਮਲ)-ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਤੇ ਟਰੇਡ ਯੂਨੀਅਨਾਂ ਵਲੋਂ ਸਾਂਝੇ ਤੌਰ ’ਤੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਗਈ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਆਮ ਆਦਮੀ ਪਾਰਟੀ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਹੰਸਪਾਲ ਨੂੰ ਮੰਗ ਪੱਤਰ ਸੌਂਪਿਆ | ਜਿਸ ਵਿਚ ਮੁੱਖ ਮੰਤਰੀ ਤੇ ਡੀ. ਜੀ.

ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਆਗੂ ਐਡਵੋਕੇਟ ਰਜਿੰਦਰ ਸਿੰਘ ਰਾਣਾ, ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਤਰਸੇਮ ਸਿੰਘ ਬੰਨੇਮਲ ‘ਆਪ’ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਹੰਸਪਾਲ ਨੂੰ ਪੱਤਰ ਸੌਂਪਦੇ ਹੋਏ | ਤਸਵੀਰ : ਤਿਲਕਰਾਜ 20-10-2026

ਕਪੂਰਥਲਾ, 19 ਅਕਤੂਬਰ (ਅਮਰਜੀਤ ਕੋਮਲ)-ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਤੇ ਟਰੇਡ ਯੂਨੀਅਨਾਂ ਵਲੋਂ ਸਾਂਝੇ ਤੌਰ ’ਤੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਗਈ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਆਮ ਆਦਮੀ ਪਾਰਟੀ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਹੰਸਪਾਲ ਨੂੰ ਮੰਗ ਪੱਤਰ ਸੌਂਪਿਆ | ਜਿਸ ਵਿਚ ਮੁੱਖ ਮੰਤਰੀ ਤੇ ਡੀ.ਜੀ.ਪੀ. ਪੰਜਾਬ ਨੂੰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨੈਤਿਕ ਤੌਰ ’ਤੇ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ, ਉਨ੍ਹਾਂ ਦਾ ਪੋਸਟਮਾਰਟਮ ਪੀ.ਜੀ.ਆਈ. ਚੰਡੀਗੜ੍ਹ ਤੋਂ ਕਰਵਾਉਣ, ਕਤਲ ਤੇ ਇਸ ਪਿੱਛੇ ਕੰਮ ਕਰਦੇ ਨਸ਼ਾ, ਪੁਲਿਸ ਤੇ ਸਿਆਸੀ ਗੱਠਜੋੜ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ, ਮਾਨਸਾ ਤੇ ਐਸ.ਐਚ.ਓ., ਡੀ.ਐਸ.ਪੀ. ਤੇ ਡਰੱਗ ਇੰਸਪੈਕਟਰ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ | ਪੱਤਰ ਦੇਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਸਕੱਤਰ ਤਰਸੇਮ ਸਿੰਘ ਬੰਨੇਮਲ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਪ੍ਰੈੱਸ ਸਕੱਤਰ ਹਰਜੀਤ ਸਿੰਘ ਰਜਾਪੁਰ, ਆਲ ਇੰਡੀਆ ਕਿਸਾਨ ਸਭਾ ਦੇ ਸਰਪ੍ਰਸਤ ਮਾਸਟਰ ਚਰਨ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਰਘਬੀਰ ਸਿੰਘ ਮਹਿਰਵਾਲਾ, ਸੀਨੀਅਰ ਆਗੂ ਪਲਵਿੰਦਰ ਸਿੰਘ ਕਾਲਾ ਸੰਘਿਆਂ ਤੇ ਹੋਰ ਆਗੂਆਂ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਕਿ ਉਨ੍ਹਾਂ ਨੂੰ ਇਹ ਗੱਲ ਸਪਸ਼ਟ ਕਰਨੀ ਚਾਹੀਦੀ ਹੈ ਕਿ ਕੀ ਉਨ੍ਹਾਂ ਦੀ ਪਾਰਟੀ ਸ਼ਹੀਦ ਦੇ ਪਰਿਵਾਰ ਤੇ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਖੜੀ ਹੈ ਜਾਂ ਨਸ਼ਾ ਸੌਦਾਗਰਾਂ ਨਾਲ | ਉਨ੍ਹਾਂ ਇਸ ਸਬੰਧੀ ਆਮ ਆਦਮੀ ਪਾਰਟੀ ਤੇ ਉਨ੍ਹਾਂ ਦੀ ਸਰਕਾਰ ਨੂੰ ਇਸ ਸਬੰਧੀ ਆਪਣਾ ਪੱਖ ਜਨਤਕ ਤੌਰ ‘ਤੇ ਸਪਸ਼ਟ ਕਰਨ ਤੇ ਇਹ ਮਾਮਲਾ ਪੰਜਾਬ ਵਿਧਾਨ ਸਭਾ ਵਿਚ ਉਠਾਉਣ ਦੀ ਮੰਗ ਕੀਤੀ | ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਉਹ ਐਕਸ਼ਨ ਕਮੇਟੀ ਨਾਲ ਮਿਲ ਕੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਜਿਸ ਦੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਦੇ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਟਰੇਡ ਯੂਨੀਅਨ ਕੌਂਸਲ ਦੇ ਪ੍ਰਧਾਨ ਗੁਰਦੀਪ ਸਿੰਘ, ਕਿਸਾਨ ਆਗੂ ਕਾਮਰੇਡ ਬਲਵਿੰਦਰ ਸਿੰਘ ਬਾਜਵਾ, ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ, ਪੰਜਾਬ ਗੌਰਮਿੰਟ ਟੀਚਰ ਯੂਨੀਅਨ ਦੇ ਮੀਤ ਪ੍ਰਧਾਨ ਰਸ਼ਪਾਲ ਸਿੰਘ ਵੜੈਚ, ਨੈਸ਼ਨਲ ਐਵਾਰਡੀ ਮੰਗਲ ਸਿੰਘ ਭੰਡਾਲ, ਗੁਰਚਰਨ ਸਿੰਘ ਘੁੰਮਣ, ਤਰਲੋਚਨ ਸਿੰਘ, ਇੰਦਰਪਾਲ ਸਿੰਘ ਜੋਸਨ, ਸ਼ਿਵਦੱਤ ਕਾਲੀਆ, ਵਿਨੋਦ ਕਪੂਰ, ਅਮਰਜੀਤ ਸਿੰਘ ਬਾਬਾ, ਗੁਰਦੇਵ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰੈੱਸ ਸਕੱਤਰ ਜਗਜੀਤ ਸਿੰਘ ਔਜਲਾ, ਉੱਘੇ ਸਾਹਿਤਕਾਰ ਤੇ ਕਿਸਾਨ ਆਗੂ ਚੰਨ ਮੋਮੀ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕਸ਼ਮੀਰਾ ਸਿੰਘ ਭੰਡਾਲ ਦੋਨਾ, ਹਰਬੰਸ ਸਿੰਘ ਚੱਕ ਕੋਟਲਾ, ਸ਼ੀਤਲ ਸਿੰਘ ਔਜਲਾ, ਮਲਕੀਤ ਸਿੰਘ ਧਾਲੀਵਾਲ, ਸੱਜਣ ਸਿੰਘ ਭੰਡਾਲ, ਕਰਮਜੀਤ ਸਿੰਘ ਨੂਰਪੁਰ ਜੱਟਾਂ, ਗੁਰਨਾਮ ਸਿੰਘ ਸੈਦੋਵਾਲ, ਫੁੰਮਣ ਸਿੰਘ ਬਾਜਾ, ਪਰਮਜੀਤ ਸਿੰਘ ਬਾਜਾ, ਅਮਰਜੀਤ ਸਿੰਘ ਢਪਈ, ਤੀਰਥ ਸਿੰਘ ਵਡਾਲਾ ਕਲਾਂ, ਬਲਵਿੰਦਰ ਸਿੰਘ ਵਿਲਾ ਕੋਠੀ, ਸਰਬਜੀਤ ਸਿੰਘ ਕੋਟ ਗੋਬਿੰਦਪੁਰ, ਮਨਜੀਤ ਸਿੰਘ ਢਪਈ, ਹਰਨੇਕ ਸਿੰਘ ਢਪਈ, ਹਰਜਿੰਦਰ ਸਿੰਘ ਸੈਦੋਵਾਲ ਤੋਂ ਇਲਾਵਾ ਵੱਖ - ਵੱਖ ਜਥੇਬੰਦੀਆਂ ਨਾਲ ਸਬੰਧਿਤ ਹੋਰ ਆਗੂ ਤੇ ਵਰਕਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ |

ਪਿਛਲੀ ਖ਼ਬਰ ਨਵਰਾਤਰਿਆਂ ਮੌਕੇ ਭੁਲੱਥ ’ਚ ਕੰਜਕ ਪੂਜਣ ਦੀਆਂ ਰੌਣਕਾਂ ਅਗਲੀ ਖ਼ਬਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਨੇ ਭੀਲਾ ਰੋਡ ’ਤੇ ਕੀਤੀ ਪਟਾਕਿਆਂ ਦੇ ਗੋਦਾਮਾਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।