20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਘਰ ’ਚੋਂ ਸਾਮਾਨ ਚੋਰੀ ਹੋਣ ਸੰਬੰਧੀ ਦੋ ਖ਼ਿਲਾਫ਼ ਕੇਸ ਦਰਜ

ਫਗਵਾੜਾ, 19 ਅਕਤੂਬਰ (ਹਰਜੋਤ ਸਿੰਘ ਚਾਨਾ)-ਘਰ ਵਿਚੋਂ ਸਾਮਾਨ ਚੋਰੀ ਹੋਣ ਦੇ ਸਬੰਧ ‘ਚ ਸਤਨਾਮਪੁਰਾ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਹੈ | ਸ਼ਿਕਾਇਤ ਕਰਤਾ ਰਣਜੀਤ ਕੌਰ ਪਤਨੀ ਲੇਟ ਗੁਰਦੇਵ ਸਿੰਘ ਵਾਸੀ ਉੱਚਾ ਪਿੰਡ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਕਿਸੇ ਸਮਾਗਮ ‘ਚ ਗਈ ਸੀ ਤੇ ਜਦੋਂ ਵਾਪਸ ਆਈ ਤਾਂ ਦੇਖਿਆ ਕਿ ਰਸੋਈ ਦੀ ਖਿੜਕੀ ਦੀ ਜਾਲੀ ਕੱਟੀ ਹੋਈ ਸੀ ਤੇ ਲੋਬੀ ਦਾ ਦਰਵਾਜ਼ਾ ਖੋਲ੍ਹ ਕੇ ਅੰਦਰ ਜਾ ਕੇ ਦੇਖਿਆ ਤਾਂ ਉਸ ਦੇ ਕਮਰੇ ‘ਚ ਪਈ ਅਲਮਾਰੀ ਦਾ ਲਾਕ ਖੁੱਲਿ੍ਹਆ ਹੋਇਆ ਸੀ ਤੇ ਅੰਦਰ ਕਾਫ਼ੀ ਸਾਮਾਨ ਗ਼ਾਇਬ ਸੀ | ਜਿਸ ਸਬੰਧ ‘ਚ ਪੁਲਿਸ ਨੇ ਸੰਦੀਪ ਕੁਮਾਰ ਪੁੱਤਰ ਚਰਨ ਦਾਸ ਤੇ ਪਵਨ ਕੁਮਾਰ ਪੁੱਤਰ ਸੁੱਚਾ ਰਾਮ ਵਾਸੀਆਨ ਉੱਚਾ ਪਿੰਡ ਖ਼ਿਲਾਫ਼ ਕੇਸ ਦਰਜ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਸਰਕਾਰੀ ਵਿਭਾਗਾਂ ਦੇ ਮੁਲਾਜ਼ਮ 21 ਨੂੰ ਸਮੂਹਿਕ ਛੁੱਟੀ ਲੈ ਕੇ ਡੀ. ਸੀ.

ਅਜੀਤ ਡੈਸਕ 20-10-2026
ਫਗਵਾੜਾ, 19 ਅਕਤੂਬਰ (ਹਰਜੋਤ ਸਿੰਘ ਚਾਨਾ)-ਘਰ ਵਿਚੋਂ ਸਾਮਾਨ ਚੋਰੀ ਹੋਣ ਦੇ ਸਬੰਧ ‘ਚ ਸਤਨਾਮਪੁਰਾ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਹੈ | ਸ਼ਿਕਾਇਤ ਕਰਤਾ ਰਣਜੀਤ ਕੌਰ ਪਤਨੀ ਲੇਟ ਗੁਰਦੇਵ ਸਿੰਘ ਵਾਸੀ ਉੱਚਾ ਪਿੰਡ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਕਿਸੇ ਸਮਾਗਮ ‘ਚ ਗਈ ਸੀ ਤੇ ਜਦੋਂ ਵਾਪਸ ਆਈ ਤਾਂ ਦੇਖਿਆ ਕਿ ਰਸੋਈ ਦੀ ਖਿੜਕੀ ਦੀ ਜਾਲੀ ਕੱਟੀ ਹੋਈ ਸੀ ਤੇ ਲੋਬੀ ਦਾ ਦਰਵਾਜ਼ਾ ਖੋਲ੍ਹ ਕੇ ਅੰਦਰ ਜਾ ਕੇ ਦੇਖਿਆ ਤਾਂ ਉਸ ਦੇ ਕਮਰੇ ‘ਚ ਪਈ ਅਲਮਾਰੀ ਦਾ ਲਾਕ ਖੁੱਲਿ੍ਹਆ ਹੋਇਆ ਸੀ ਤੇ ਅੰਦਰ ਕਾਫ਼ੀ ਸਾਮਾਨ ਗ਼ਾਇਬ ਸੀ | ਜਿਸ ਸਬੰਧ ‘ਚ ਪੁਲਿਸ ਨੇ ਸੰਦੀਪ ਕੁਮਾਰ ਪੁੱਤਰ ਚਰਨ ਦਾਸ ਤੇ ਪਵਨ ਕੁਮਾਰ ਪੁੱਤਰ ਸੁੱਚਾ ਰਾਮ ਵਾਸੀਆਨ ਉੱਚਾ ਪਿੰਡ ਖ਼ਿਲਾਫ਼ ਕੇਸ ਦਰਜ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਸਰਕਾਰੀ ਵਿਭਾਗਾਂ ਦੇ ਮੁਲਾਜ਼ਮ 21 ਨੂੰ ਸਮੂਹਿਕ ਛੁੱਟੀ ਲੈ ਕੇ ਡੀ.ਸੀ. ਦਫ਼ਤਰ ਮੂਹਰੇ ਧਰਨਾ ਦੇਣਗੇ-ਚੀਮਾ, ਬਾਗੀ ਕਪੂਰਥਲਾ, 19 ਅਕਤੂਬਰ (ਵਿ.ਪ੍ਰ.)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿਚ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਵੇਰੇ 10 ਵਜੇ ਡੀ.ਸੀ. ਦਫ਼ਤਰ ਕਪੂਰਥਲਾ ਵਿਚ ਦਿੱਤੇ ਜਾਣ ਵਾਲੇ ਧਰਨੇ ਵਿਚ ਸ਼ਾਮਲ ਹੋਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਰਿੰਦਰ ਸਿੰਘ ਚੀਮਾ ਸੂਬਾ ਜਨਰਲ ਸਕੱਤਰ ਤੇ ਜ਼ਿਲ੍ਹਾ ਚੇਅਰਮੈਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਬਾਗੀ ਤੇ ਜਨਰਲ ਸਕੱਤਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ 21 ਅਕਤੂਬਰ ਦੀ ਸਮੂਹਿਕ ਛੁੱਟੀ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ 22 ਅਕਤੂਬਰ ਨੂੰ ਕੀਤੇ ਜਾਣ ਵਾਲੇ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ | ਉਨ੍ਹਾਂ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਇਸ ਧਰਨੇ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਪੁਲਿਸ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਏਕਤਾ ਪਾਰਟੀ ਅਗਲੀ ਖ਼ਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਸ਼ਿਆਂ ਦੇ ਮਾਮਲੇ ’ਚ ਗੰਭੀਰ ਹਨ ਤਾਂ ਪੰਜਾਬ ਦੇ ਡੀ.ਜੀ.ਪੀ. ਨੂੰ ਅਹੁਦੇ ਤੋਂ ਹਟਾਇਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।