ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਪਿੰਡ ਦਬੁਰਜੀ ਤੋਂ ਕੱਢੀ ਵਿਸ਼ਾਲ ਸ਼ੋਭਾ ਯਾਤਰਾ
ਕਪੂਰਥਲਾ, 21 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਭਗਵਾਨ ਵਾਲਮੀਕਿ ਸਭਾ ਪਿੰਡ ਦਬੁਰਜੀ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਕੱਢੀ ਗਈ ਯਾਤਰਾ ਵਿਚ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਤੇ ਬਾਲਯੋਗੀ ਬਾਬ ਪ੍ਰਗਟ ਨਾਥ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਸੰਗਤਾਂ ਨੂੰ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਦੀ ਮੁਬਾਰਕਬਾਦ ਦਿੱਤੀ ਤੇ ਸੰਗਤਾਂ ਨੂੰ ਭਗਵਾਨ ਵਾਲਮੀਕ ਵਲੋਂ ਦਿੱਤੇ ਗਏ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ | ਜੈਕਾਰਿਆਂ ਦੀ ਗੂੰਜ ਵਿਚ ਪਿੰਡ ਦਬੁਰਜੀ ਤੋਂ ਸ਼ੁਰੂ ਹੋਈ ਸ਼ੋਭਾ ਯਾਤਰਾ ਕਾਦੂਪੁਰ, ਡੀ. ਸੀ.
ਕਪੂਰਥਲਾ, 21 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਭਗਵਾਨ ਵਾਲਮੀਕਿ ਸਭਾ ਪਿੰਡ ਦਬੁਰਜੀ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਕੱਢੀ ਗਈ ਯਾਤਰਾ ਵਿਚ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਤੇ ਬਾਲਯੋਗੀ ਬਾਬ ਪ੍ਰਗਟ ਨਾਥ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਸੰਗਤਾਂ ਨੂੰ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਦੀ ਮੁਬਾਰਕਬਾਦ ਦਿੱਤੀ ਤੇ ਸੰਗਤਾਂ ਨੂੰ ਭਗਵਾਨ ਵਾਲਮੀਕ ਵਲੋਂ ਦਿੱਤੇ ਗਏ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ | ਜੈਕਾਰਿਆਂ ਦੀ ਗੂੰਜ ਵਿਚ ਪਿੰਡ ਦਬੁਰਜੀ ਤੋਂ ਸ਼ੁਰੂ ਹੋਈ ਸ਼ੋਭਾ ਯਾਤਰਾ ਕਾਦੂਪੁਰ, ਡੀ.ਸੀ. ਚੌਂਕ, ਬੱਸ ਸਟੈਂਡ, ਸ਼ਹੀਦ ਭਗਤ ਸਿੰਘ ਚੌਂਕ, ਪੁਰਾਣੀ ਕਚਹਿਰੀ ਤੇ ਭਗਵਾਨ ਵਾਲਮੀਕ ਚੌਂਕ ਤੋਂ ਹੁੰਦੀ ਹੋਈ ਮੁੜ ਪਿੰਡ ਦਬੁਰਜੀ ਵਿਖੇ ਸਮਾਪਤ ਹੋਈ | ਸ਼ੋਭਾ ਯਾਤਰਾ ਦਾ ਸਾਰੇ ਰਸਤੇ ਦੌਰਾਨ ਸ਼ਰਧਾਲੂਆਂ ਵਲੋਂ ਸਵਾਗਤ ਕੀਤਾ ਗਿਆ ਤੇ ਸੰਗਤ ਨੇ ਫੁੱਲਾਂ ਦੀ ਵਰਖਾ ਕੀਤੀ | ਸ਼ੋਭਾ ਯਾਤਰਾ ਵਿਚ ਵੱਡੀ ਗਿਣਤੀ ਵਿਚ ਬੀਬੀਆਂ ਨੇ ਕਲਸ਼ ਲੈ ਕੇ ਸ਼ਮੂਲੀਅਤ ਕੀਤੀ, ਜਦਕਿ ਭਜਨ ਮੰਡਲੀਆਂ ਵਲੋਂ ਭਗਵਾਨ ਵਾਲਮੀਕ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ | ਸਭਾ ਦੇ ਸਰਪ੍ਰਸਤ ਕਪਿਲ ਦੇਵ ਸੋਨੂੰ ਤੇ ਲਾਲ ਚੰਦ ਤੇ ਸਭਾ ਦੇ ਪ੍ਰਧਾਨ ਗੌਰਵ ਥਾਪਰ ਤੇ ਹੋਰ ਮੈਂਬਰਾਂ ਨੇ ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਲ ਯੋਗੀ ਪ੍ਰਗਟ ਨਾਥ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਨੇ ਇਲਾਕੇ ਵਿਚ ਧਾਰਮਿਕ ਏਕਤਾ, ਆਪਸੀ ਸਾਂਝ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ ਹੈ | ਸ਼ੋਭਾ ਯਾਤਰਾ ਵਿਚ ਪਿੰਡ ਦਬੁਰਜੀ ਤੇ ਪਿੰਡ ਦੀਆਂ ਆਲੇ ਦੁਆਲੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ | ਸਭਾ ਦੇ ਮੈਂਬਰਾਂ ਨੇ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਈਆਂ ਸੰਗਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸਭਾ ਦੇ ਉਪ ਪ੍ਰਧਾਨ ਸੁਰਿੰਦਰ ਅਟਵਾਲ, ਖ਼ਜ਼ਾਨਚੀ ਗੁਰਦੇਵ ਲਾਲ ਥਾਪਰ, ਬਾਬਾ ਅਸ਼ਵਨੀ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |