22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਸ਼ੋਭਾ ਯਾਤਰਾ ਭਲਕੇ-ਨਾਹਰ, ਸੀਤਲ

ਕਪੂਰਥਲਾ, 21 ਅਕਤੂਬਰ (ਵਿ. ਪ੍ਰ.)

ਅਜੀਤ ਡੈਸਕ 22-10-2026
ਕਪੂਰਥਲਾ, 21 ਅਕਤੂਬਰ (ਵਿ.ਪ੍ਰ.)-ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਸਿਟੀ ਵਾਲਮੀਕ ਸਭਾ ਵਲੋਂ ਕਰਵਾਏ ਜਾ ਰਹੇ ਸਮਾਗਮ ਦੇ ਸਬੰਧ ਵਿਚ 23 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਦੁਪਹਿਰ ਬਾਅਦ ਵਾਲਮੀਕ ਮੰਦਿਰ ਮੁਹੱਲਾ ਸ਼ਹਿਰੀਆਂ ਤੋਂ ਇਕ ਵਿਸ਼ਾਲ ਸ਼ੋਭਾ ਯਾਤਰਾ ਬਾਲਯੋਗ ਪ੍ਰਗਟ ਨਾਥ, ਬਾਬਾ ਮਲਕੀਤ ਨਾਥ ਤੇ ਬਾਬਾ ਗਿਰਧਾਰੀ ਨਾਥ ਦੀ ਦੀ ਅਗਵਾਈ ਵਿਚ ਕੱਢੀ ਜਾਵੇਗੀ | ਜਿਸ ਵਿਚ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਐਸ.ਐਸ.ਪੀ. ਗੌਰਵ ਤੂਰਾ ਤੇ ਸਭਾ ਦੇ ਸੰਸਥਾਪਕ ਮਨੋਜ ਨਾਹਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਪ੍ਰਵੀਨ ਕੁਮਾਰ ਨਾਹਰ ਤੇ ਸਰਪ੍ਰਸਤ ਹਰਿੰਦਰ ਸੀਤਲ ਨੇ ਦੱਸਿਆ ਕਿ ਇਹ ਸ਼ੋਭਾ ਯਾਤਰਾ ਮੁਹੱਲਾ ਸ਼ਹਿਰੀਆਂ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚੋਂ ਹੁੰਦੀ ਹੋਈ ਮੁੜ ਵਾਲਮੀਕ ਮੰਦਿਰ ਮੁਹੱਲਾ ਸ਼ਹਿਰੀਆਂ ਵਿਚ ਸਮਾਪਤ ਹੋਵੇਗੀ | ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਭਲਕੇ ਅਗਲੀ ਖ਼ਬਰ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਭਲਕੇ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।