23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮਿੱਠੜਾ ਕਾਲਜ ਦੇ ਕਾਸਮੈਟੋਲੋਜੀ ਵਿਭਾਗ ਨੇ ਮੇਕਅਪ ਸੰਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ

ਕਪੂਰਥਲਾ, 21 ਅਕਤੂਬਰ (ਵਿ. ਪ੍ਰ.)

ਅਜੀਤ ਡੈਸਕ 22-10-2026
ਕਪੂਰਥਲਾ, 21 ਅਕਤੂਬਰ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਕੌਸਮੈਟੋਲੋਜੀ ਵਿਭਾਗ ਵਲੋਂ ਵਿਦਿਆਰਥਣਾਂ ਦੇ ਹੁਨਰ ਨੂੰ ਨਿਖਾਰਨ ਲਈ ਇਕ ਮੇਕਅਪ ਸੰਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਜਿਸ ਵਿਚ ਮੇਕਅਪ ਮਾਹਿਰਾਂ ਨੇ ਵਿਦਿਆਰਥਣਾਂ ਨੂੰ ਮੇਕਅਪ ਦੇ ਬੇਸ, ਸਕਿਨ ਦੀ ਤਿਆਰੀ, ਆਈ ਮੇਕਅਪ ਤਕਨੀਕਾਂ, ਕੰਟੂਰਿੰਗ ਤੇ ਹਾਈ ਲਾਈਟਿੰਗ, ਪੇਸ਼ਾਵਰ ਮੇਕਅਪ ਦੇ ਤਰੀਕਿਆਂ ਤੇ ਮੇਕਅਪ ਨਾਲ ਸਬੰਧਿਤ ਤਰੀਕਿਆਂ ਬਾਰੇ ਜਾਣੂ ਕਰਵਾਇਆ | ਕਾਲਜ ਦੇ ਕੌਸਮੈਟੋਲੋਜੀ ਵਿਭਾਗ ਦੀ ਮੁਖੀ ਡਾ. ਪਰਮਜੀਤ ਕੌਰ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥਣਾਂ ਨੂੰ ਰਵਾਇਤੀ ਸਿੱਖਿਆ ਦੇ ਨਾਲ-ਨਾਲ ਵਿਹਾਰਿਕ ਤੇ ਰੋਜ਼ਗਾਰ ਮੁਖੀ ਹੁਨਰ ਪ੍ਰਦਾਨ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦੌਰਾਨ ਸੁੰਦਰਤਾ ਤੇ ਕੌਸਮੈਟੋਲੋਜੀ ਦੇ ਖੇਤਰ ਵਿਚ ਸਵੈ ਰੋਜ਼ਗਾਰ ਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਦੀਆਂ ਬਹੁਤ ਸੰਭਾਵਨਾਵਾਂ ਹਨ | ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਨੂੰ ਆਤਮਨਿਰਭਰ ਬਣਨ ਲਈ ਪੇ੍ਰਰਿਤ ਕਰਦੇ ਹਨ | ਵਰਕਸ਼ਾਪ ਨ ੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਵਿਚ ਵਿਭਾਗ ਦੀ ਅਧਿਆਪਕਾ ਪਲਕਾ ਨੇ ਅਹਿਮ ਭੂਮਿਕਾ ਨਿਭਾਈ | ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਡਾ. ਪਰਮਜੀਤ ਕੌਰ ਤੇ ਅਧਿਆਪਕਾ ਪਲਕਾ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਹੁਨਰ ਆਧਾਰਤ ਸਿਖਲਾਈ ਦੇਣਾ ਸਮੇਂ ਦੀ ਲੋੜ ਹੈ |
ਪਿਛਲੀ ਖ਼ਬਰ ਬਾਵਾ ਲਾਲਵਾਨੀ ਪਬਲਿਕ ਸਕੂਲ ’ਚ ਕਰਵਾਏ ਗਏ 5ਵੀਂ ਤੇ 6ਵੀਂ ਜਮਾਤ ਦੇ ਵਿਦਿਆਰਥੀਆਂ ਦੇ ਖੋ-ਖੋ ਦਾ ਮੁਕਾਬਲਾ ਅਗਲੀ ਖ਼ਬਰ ਮੰਡੀਆਂ ’ਚ ਨੁੱਕੜ ਨਾਟਕਾਂ ਰਾਹੀਂ ਪਰਾਲੀ ਨਾ ਸਾੜਨ ਸੰਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।