22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮੰਡੀਆਂ ’ਚ ਰੁਲ ਰਿਹਾ ਕਿਸਾਨ, ਪਰ ਪੰਜਾਬ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ-ਜਥੇਦਾਰ ਲੱਲੀਆਂ

ਗੁਰਾਇਆ, 21 ਅਕਤੂਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਹਰਜਿੰਦਰ ਸਿੰਘ ਲੱਲੀਆਂ ਨੇ ਸੂਬੇ ਦੀਆਂ ਮੰਡੀਆਂ ਵਿੱਚ ਫ਼ਸਲ ਲੈ ਕੇ ਪਹੁੰਚ ਰਹੇ ਕਿਸਾਨਾਂ ਦੀ ਹੋ ਰਹੀ ਖੱਜਲ-ਖ਼ੁਆਰੀ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਅੰਨਦਾਤਾ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਦਿਨ-ਰਾਤ ਰੁਲ ਰਿਹਾ ਹੈ, ਪਰ ਮੌਜੂਦਾ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦਾ ਇਸ ਵੱਲ ਕੋਈ ਵੀ ਧਿਆਨ ਨਹੀਂ ਹੈ।

ਅਜੀਤ ਡੈਸਕ 22-10-2026
ਗੁਰਾਇਆ, 21 ਅਕਤੂਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਹਰਜਿੰਦਰ ਸਿੰਘ ਲੱਲੀਆਂ ਨੇ ਸੂਬੇ ਦੀਆਂ ਮੰਡੀਆਂ ਵਿੱਚ ਫ਼ਸਲ ਲੈ ਕੇ ਪਹੁੰਚ ਰਹੇ ਕਿਸਾਨਾਂ ਦੀ ਹੋ ਰਹੀ ਖੱਜਲ-ਖ਼ੁਆਰੀ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਅੰਨਦਾਤਾ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਦਿਨ-ਰਾਤ ਰੁਲ ਰਿਹਾ ਹੈ, ਪਰ ਮੌਜੂਦਾ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦਾ ਇਸ ਵੱਲ ਕੋਈ ਵੀ ਧਿਆਨ ਨਹੀਂ ਹੈ। ਜਥੇਦਾਰ ਲੱਲੀਆਂ ਨੇ ਆਖਿਆ ਕਿ ਸਰਕਾਰ ਵੱਲੋਂ ਦਾਅਵੇ ਤਾਂ ਵੱਡੇ-ਵੱਡੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ, ਚੁਕਾਈ ਵਿੱਚ ਦੇਰੀ ਅਤੇ ਖ਼ਰੀਦ ਪ੍ਰਬੰਧਾਂ ਵਿੱਚ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਸਾਰਾ ਸਾਲ ਮਿਹਨਤ ਕਰਕੇ ਦੇਸ਼ ਦਾ ਪੇਟ ਭਰਦਾ ਹੈ, ਅੱਜ ਉਹੀ ਕਿਸਾਨ ਆਪਣੀ ਫ਼ਸਲ ਮੰਡੀ ਵਿੱਚ ਰੁਲਦੀ ਦੇਖਣ ਲਈ ਮਜਬੂਰ ਹੈ।ਉਨ੍ਹਾਂ ਪੰਜਾਬ ਸਰਕਾਰ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫ਼ਸਲਾਂ ਦੀ ਖ਼ਰੀਦ ਅਤੇ ਚੁਕਾਈ ਦੇ ਪ੍ਰਬੰਧਾਂ ਨੂੰ ਤੁਰੰਤ ਸੁਧਾਰਿਆ ਜਾਵੇ ਤਾਂ ਜੋ ਕਿਸਾਨਾਂ ਦੀ ਹੋ ਰਹੀ ਖੱਜਲ-ਖ਼ੁਆਰੀ ਨੂੰ ਬੰਦ ਕੀਤਾ ਜਾ ਸਕੇ। ਜੇਕਰ ਸਰਕਾਰ ਨੇ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਕਿਸਾਨਾਂ ਦੇ ਹੱਕ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਸਿਵਲ ਹਸਪਤਾਲ ਵਿਚ ਆਯੁਸ਼ਮਾਨ ਯੋਜਨਾ ਤਹਿਤ 38 ਸਾਲਾਂ ਮਰੀਜ਼ ਦਾ ਸਫਲ ਹਿੱਪ ਰਿਪਲੇਸਮੈਂਟ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।