ਹਾਦਸੇ ’ਚ ਮ੍ਰਿਤਕ ਮਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਨੂੰ 50-50 ਲੱਖ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ ਸਰਕਾਰ- ਕਾ. ਨਿਰਮਲ ਸਹੋਤਾ
ਮਲਸੀਆਂ, 21 ਅਕਤੂਬਰ (ਸੁਖਦੀਪ ਸਿੰਘ)-ਲਹਿਰਾਗਾਗਾ ਦੇ ਪਿੰਡ ਅਲੀਸ਼ੇਰ ਵਿਖੇ ਤੇਜ਼ ਰਫ਼ਤਾਰ ਕਾਰ ਵਲੋਂ ਮਨਰੇਗਾ ਮਜ਼ਦੂਰਾਂ ਨੂੰ ਕੁਚਲੇ ਜਾਣ ਤੋਂ ਬਾਅਦ ਮ੍ਰਿਤਕ ਮਜ਼ਦੂਰਾਂ ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਕਾਮਰੇਡ ਨਿਰਮਲ ਸਿੰਘ ਸਹੋਤਾ ਮਲਸੀਆਂ ਨੇ ਕਿਹਾ ਕਿ ਮਨਰੇਗਾ ਮਜ਼ਦੂਰ ਪਹਿਲਾਂ ਹੀ ਗ਼ਰੀਬੀ ਅਤੇ ਮਹਿੰਗਾਈ ਦੀ ਮਾਰ ਹੇਠ ਦੱਬੇ ਹੋਏ ਹਨ ਅਤੇ ਹੁਣ ਇਸ ਤਰ੍ਹਾਂ ਦੇ ਹਾਦਸਿਆਂ ’ਚ ਉਨ੍ਹਾਂ ਦੀਆਂ ਜਾਨਾਂ ਜਾ ਰਹੀਆਂ ਹਨ, ਜੋ ਕਿ ਬੇਹੱਦ ਮੰਦਭਾਗਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੂੰ 50-50 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਸਰਕਾਰੀ ਨੌਕਰੀ ਤੁਰੰਤ ਦਿੱਤੀ ਜਾਵੇ ਤਾਂ ਜੋ ਉਸ ਗ਼ਰੀਬ ਪਰਿਵਾਰ ਦਾ ਗੁਜ਼ਾਰਾ ਹੋ ਸਕੇ, ਜਿਸ ਦਾ ਕਮਾਊ ਪੁੱਤ ਇਸ ਹਾਦਸੇ ’ਚ ਖੋਹਿਆ ਗਿਆ ਹੈ।
ਕਾਮਰੇਡ ਨਿਰਮਲ ਸਿੰਘ ਸਹੋਤਾ
22-10-2026