23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਰਕਾਰੀ ਮੁਲਾਜ਼ਮਾਂ ਨੇ ਦੂਜੇ ਦਿਨ ਵੀ ਸਮੂਹਿਕ ਛੁੱਟੀ ਲੈ ਕੇ ਮੁੱਖ ਮੰਤਰੀ ਤੇ ਹਲਕਾ ਇੰਚਾਰਜ ਦੇ ਪੁਤਲੇ ਫੂਕੇ

ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)-ਪੰਜਾਬ, ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵਲੋਂ ਦਿੱਤੇ ਗਏ ਸੱਦੇ ਅਨੁਸਾਰ ਅੱਜ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮੁਲਾਜ਼ਮਾਂ ਨੇ ਦੂਜੇ ਦਿਨ ਵੀ ਸਮੂਹਿਕ ਛੁੱਟੀ ਲੈ ਕੇ ਕਪੂਰਥਲਾ ਹਲਕੇ ਦੇ ‘ਆਪ’ ਦੇ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਆਮ ਆਦਮੀ ਪਾਰਟੀ ਦੇ ਦਫ਼ਤਰ ਮੂਹਰੇ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ | ਇਸ ਤੋਂ ਪਹਿਲਾਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ, ਪੈਨਸ਼ਨਰਜ਼ ਐਸੋਸੀਏਸ਼ਨਾਂ ਨਾਲ ਸਬੰਧਿਤ ਮੁਲਾਜ਼ਮ ਤੇ ਪੈਨਸ਼ਨਰ ਪੁਰਾਣੀ ਕਚਿਹਰੀਆਂ ਵਿਖੇ ਇਕੱਤਰ ਹੋਏ | ਇਸ ਮੌਕੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਸੰਗਤ ਰਾਮ, ਜਨਰਲ ਸਕੱਤਰ ਸੁਖਜਿੰਦਰ ਸਿੰਘ ਤੇ ਨਿਤਿਨ ਸ਼ਰਮਾ, ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ ਸਿੰਘ ਉੱਗੀ, ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸੁੱਚਾ ਸਿੰਘ ਤੇ ਜਨਰਲ ਸਕੱਤਰ ਗੁਰਦੀਪ ਸਿੰਘ, ਪੀ. ਡਬਲਯੂ.

ਅਜੀਤ ਡੈਸਕ 23-10-2026
ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)-ਪੰਜਾਬ, ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵਲੋਂ ਦਿੱਤੇ ਗਏ ਸੱਦੇ ਅਨੁਸਾਰ ਅੱਜ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮੁਲਾਜ਼ਮਾਂ ਨੇ ਦੂਜੇ ਦਿਨ ਵੀ ਸਮੂਹਿਕ ਛੁੱਟੀ ਲੈ ਕੇ ਕਪੂਰਥਲਾ ਹਲਕੇ ਦੇ ‘ਆਪ’ ਦੇ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਆਮ ਆਦਮੀ ਪਾਰਟੀ ਦੇ ਦਫ਼ਤਰ ਮੂਹਰੇ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ | ਇਸ ਤੋਂ ਪਹਿਲਾਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ, ਪੈਨਸ਼ਨਰਜ਼ ਐਸੋਸੀਏਸ਼ਨਾਂ ਨਾਲ ਸਬੰਧਿਤ ਮੁਲਾਜ਼ਮ ਤੇ ਪੈਨਸ਼ਨਰ ਪੁਰਾਣੀ ਕਚਿਹਰੀਆਂ ਵਿਖੇ ਇਕੱਤਰ ਹੋਏ | ਇਸ ਮੌਕੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਸੰਗਤ ਰਾਮ, ਜਨਰਲ ਸਕੱਤਰ ਸੁਖਜਿੰਦਰ ਸਿੰਘ ਤੇ ਨਿਤਿਨ ਸ਼ਰਮਾ, ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ ਸਿੰਘ ਉੱਗੀ, ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸੁੱਚਾ ਸਿੰਘ ਤੇ ਜਨਰਲ ਸਕੱਤਰ ਗੁਰਦੀਪ ਸਿੰਘ, ਪੀ.ਡਬਲਯੂ.ਡੀ. ਮੁਲਾਜ਼ਮਾਂ ਦੀ ਜਥੇਬੰਦੀ ਦੇ ਆਗੂ ਨਿਸ਼ਾਨ ਸਿੰਘ, ਸਿਹਤ ਵਿਭਾਗ ਐਸੋਸੀਏਸ਼ਨ ਦੇ ਸੂਬਾਈ ਆਗੂ ਨਰਿੰਦਰ ਸਿੰਘ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਪੂਰੇ ਨਾ ਕੀਤੇ ਜਾਣ ਕਾਰਨ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰਜ਼ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬਕਾਇਆ ਡੀ.ਏ. ਦੀ ਅਦਾਇਗੀ ਸਬੰਧੀ ਹੁਕਮ ਜਾਰੀ ਕਰਨ ਦੇ ਬਾਵਜੂਦ ਵੀ ਸਰਕਾਰ ਮਾਨਯੋਗ ਕੋਰਟ ਦੇ ਫ਼ੈਸਲੇ ਨੂੰ ਅਣਗੌਲਿਆ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ‘ਆਪ’ ਦੇ ਆਗੂਆਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਸੇਵਾ ਮੁਕਤ ਮੁਲਾਜ਼ਮਾਂ ਨੂੰ ਸੋਧੀ ਹੋਈ ਪੈਨਸ਼ਨ ਦੇਣ ਤੇ ਹੋਰ ਬਹੁਤ ਸਾਰੀਆਂ ਮੰਗਾਂ ਨੂੰ ਅਮਲੀ ਰੂਪ ਦੇਣ ਦਾ ਭਰੋਸਾ ਦਿਵਾਇਆ ਸੀ ਤੇ ਇਨ੍ਹਾਂ ਵਿਚੋਂ ਕਿਸੇ ਵੀ ਮੰਗ ਨੂੰ ਲਾਗੂ ਨਹੀਂ ਕੀਤਾ ਗਿਆ | ਇਸ ਮੌਕੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ, ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਕਾਮਰੇਡ ਅਮਰੀਕ ਸਿੰਘ, ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਸੂਬਾਈ ਪ੍ਰਧਾਨ ਸੁਖਜੀਤ ਸਿੰਘ, ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ, ਗੌਰਮਿੰਟ ਟੀਚਰ ਯੂਨੀਅਨ ਦੇ ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਅਧਿ‘ਆਪ’ਕ ਆਗੂ ਗੁਰਮੀਤ ਸਿੰਘ, ਡੀ.ਟੀ.ਐਫ. ਦੇ ਜ਼ਿਲ੍ਹਾ ਜਨਰਲ ਸਕੱਤਰ ਤਜਿੰਦਰ ਸਿੰਘ ਅਲੋਦੀਪੁਰ, ਸਚਿਨ ਅਰੋੜਾ, ਨੈਸ਼ਨਲ ਐਵਾਰਡੀ ਮੰਗਲ ਸਿੰਘ ਭੰਡਾਲ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ | ਬਾਅਦ ਵਿਚ ਰੋਹ ਵਿਚ ਆਏ ਮੁਲਾਜ਼ਮਾਂ ਨੇ ਪੁਰਾਣੀਆਂ ਕਚਿਹਰੀਆਂ ਤੋਂ ‘ਆਪ’ ਦੇ ਦਫ਼ਤਰ ਵੱਲ ਪੈਦਲ ਸ਼ੁਰੂ ਕੀਤਾ ਤਾਂ ਥਾਣਾ ਸਿਟੀ ਦੇ ਐਚ.ਐਸ.ਓ. ਵਲੋਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਦਫ਼ਤਰ ਮੂਹਰੇ ਪੁਤਲਾ ਜਲਾਉਣ ਤੋਂ ਰੋਕਣ ਦਾ ਯਤਨ ਕੀਤਾ ਗਿਆ ਪਰ ਮੁਲਾਜ਼ਮਾਂ ਨੇ ਇਸਦੀ ਕੋਈ ਪ੍ਰਵਾਹ ਨਹੀਂ ਕੀਤੀ ਦੇ ‘ਆਪ’ ਦੇ ਦਫ਼ਤਰ ਮੂਹਰੇ ਪੁੱਜ ਕੇ ਪੰਜਾਬ ਦੇ ਮੁੱਖ ਮੰਤਰੀ ਤੇ ‘ਆਪ’ ਦੇ ਹਲਕਾ ਇੰਚਾਰਜ ਦੇ ਪੁਤਲੇ ਜਲਾਕੇ ਰੋਸ ਵਿਖਾਵਾ ਕੀਤਾ |
ਪਿਛਲੀ ਖ਼ਬਰ ਪਿੰਡ ਬਜਾਜ ਦੀ ਫ਼ੈਕਟਰੀ ’ਚ ਹੋਏ ਝਗੜੇ ਦੇ ਮਾਮਲੇ ’ਚ 6 ਮੁਲਜ਼ਮ ਹਥਿਆਰਾਂ ਸਮੇਤ ਕਾਬੂ ਅਗਲੀ ਖ਼ਬਰ ਪਿੰਡ ਗਾਜੀਪੁਰ ਦੇ ਨੌਜਵਾਨ ਦੀ ਭੇਦਭਰੇ ਹਾਲਤਾਂ ’ ਚ ਮੌਤ ਪਿਤਾ ਜਗਤਾਰ ਸਿੰਘ ਨੇ ਨਸ਼ੇ ਦੀ ਸਮੱਸਿਆ ’ ਤੇ ਚੁੱਕੇ ਗੰਭੀਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।