23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸ਼ੈਲਰ ਨੂੰ ਜਾਂਦੇ ਤੇਜ਼ ਰਫ਼ਤਾਰ ਟਰੱਕ, ਟਰਾਲੀਆਂ ਤੋਂ ਪ੍ਰੇਸ਼ਾਨ ਕਮਰਾਏ ਵਾਸੀਆਂ ਵਲੋਂ ਤਹਿਸੀਲਦਾਰ ਭੁਲੱਥ ਨੂੰ ਦਿੱਤਾ ਮੰਗ ਪੱਤਰ

ਭੁਲੱਥ, 22 ਅਕਤੂਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਨਾਲ ਲੱਗਦੇ ਮੁਹੱਲਾ ਕਮਰਾਏ ਵਾਸੀਆਂ ਵਲੋਂ ਪਿੰਡ ਬਾਗਵਾਨਪੁਰ ਰੋਡ ’ਤੇ ਸਥਿਤ ਸ਼ੈਲਰ ਨੂੰ ਜਾਂਦੇ ਤੇਜ਼ ਰਫ਼ਤਾਰ ਨਾਲ ਟਰੱਕ ਟਰਾਲੀਆਂ ਕਰਕੇ ਵਾਪਰਦੇ ਹਾਦਸਿਆਂ ਦੇ ਸੰਬੰਧ ਵਿਚ ਕੁੱਝ ਦਿਨ ਪਹਿਲਾਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ | ਪਿੰਡ ਵਾਸੀਆਂ ਨੇ ਦੱਸਿਆ ਕਿ ਮਸਲਾ ਹੱਲ ਹੁੰਦਾ ਨਾ ਦੇਖ ਕੇ ਅੱਜ ਇਸ ਦੇ ਸੰਬੰਧ ਵਿਚ ਪਿੰਡ ਦੇ ਮਿਹਤਬਰ ਵਿਅਕਤੀਆਂ ਤੇ ਹੋਰਨਾਂ ਵਲੋਂ ਇਕੱਤਰ ਹੋ ਕੇ ਤਹਿਸੀਲਦਾਰ ਭੁਲੱਥ ਵਰਿੰਦਰ ਕੁਮਾਰ ਭਾਟੀਆ ਨੂੰ ਲਿਖਤੀ ਮੰਗ ਪੱਤਰ ਦਿੱਤਾ ਗਿਆ, ਉਨ੍ਹਾਂ ਮੰਗ ਕਰਦਿਆਂ ਕਿਹਾ, ਕਿ ਸ਼ੈਲਰ ’ਚੋਂ ਉੱਡ ਰਹੀ ਮਿੱਟੀ ਘੱਟੇ ਕਰਕੇ ਨਾਲ ਲੱਗਦੇ ਘਰਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਰਕੇ ਇਸ ਸਿਬੰਧੀ ਕੋਈ ਹੱਲ ਕੱਢਿਆ ਜਾਵੇ | ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਕਮਰਾਏ, ਇੰਦਰਜੀਤ ਸਿੰਘ, ਕਰਮਜੀਤ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ, ਬਲਦੇਵ ਸਿੰਘ, ਗੁਰਦੇਵ ਸਿੰਘ, ਨਿਰੰਜਨ ਸਿੰਘ, ਹਰਭਜਨ ਕੌਰ, ਅਮਰੀਕ ਸਿੰਘ, ਕਾਬਲ ਸਿੰਘ, ਸੰਤੋਖ ਸਿੰਘ, ਕੁਲਦੀਪ ਸਿੰਘ, ਸਤਵੰਤ ਸਿੰਘ, ਸੁਖਵਿੰਦਰ ਕੌਰ, ਸੁਖਦੇਵ ਕੌਰ, ਸਤਿੰਦਰ ਕੌਰ, ਸੁਖਚੈਨ ਸਿੰਘ, ਰਜਿੰਦਰ ਕੌਰ, ਗੁਰਮੀਤ ਕੌਰ, ਕੁਲਦੀਪ ਕੌਰ, ਦਵਿੰਦਰ ਕੌਰ, ਬਲਵਿੰਦਰ ਕੌਰ, ਸੁਖਦੇਵ ਸਿੰਘ, ਹਰਭਜਨ ਕੌਰ, ਸਤਪਾਲ ਕੌਰ, ਸਵਰਨ ਕੌਰ, ਲਖਵੰਤ ਸਿੰਘ ਤੇ ਹੋਰ ਹਾਜ਼ਰ ਸਨ|

ਅਜੀਤ ਡੈਸਕ 23-10-2026

ਪਿਛਲੀ ਖ਼ਬਰ ਸਹਿਕਾਰੀ ਸਭਾ ਪਰਮਜੀਤ ਪੁਰ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਜੀ.ਡੀ.ਆਰ. ਸਕੂਲ ਦੇ ਪਲੇ-ਵੇ ਵਿੰਗ ਕਿਡੀਜ਼ ਵਰਲਡ ’ਚ ਗ੍ਰੈਜੂਏਸ਼ਨ ਸੈਰੇਮਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।