24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬੁਢਾਪਾ ਪੈਨਸ਼ਨ 3000 ਰੁਪਏ ਮਹੀਨਾ ਕਰਨ ਦੀ ਮੰਗ

ਸੁਲਤਾਨਪੁਰ ਲੋਧੀ, 23 ਅਕਤੂਬਰ (ਥਿੰਦ)-ਮੌਜੂਦਾ ਮਹਿੰਗਾਈ ਦੇ ਦੌਰ ਵਿਚ ਬਜ਼ੁਰਗਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਬੁਢਾਪਾ ਪੈਨਸ਼ਨ 1500 ਰੁਪਏ ਤੋਂ ਵਧਾ ਕੇ ਘੱਟੋ-ਘੱਟ 3000 ਰੁਪਏ ਪ੍ਰਤੀ ਮਹੀਨਾ ਕਰਨ ਦੀ ਮੰਗ ਉੱਠੀ ਹੈ | ਮਲਕੀਤ ਸਿੰਘ ਸ਼ੇਰਪੁਰ ਸੱਧਾ ਅਤੇ ਕਸ਼ਮੀਰਾ ਸਿੰਘ ਭੰਡਾਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮਹਿੰਗਾਈ ਨੂੰ ਧਿਆਨ ਵਿਚ ਰੱਖਦਿਆਂ ਪੈਨਸ਼ਨ ਦੀ ਰਕਮ ਵਿਚ ਵਾਧਾ ਕੀਤਾ ਜਾਵੇ |ਉਨ੍ਹਾਂ ਕਿਹਾ ਕਿ ਰੋਜ਼ਾਨਾ ਵਰਤੋਂ ਦੀਆਂ ਵਸਤਾਂ, ਰਾਸ਼ਨ ਅਤੇ ਦਵਾਈਆਂ ਦੀਆਂ ਵਧਦੀਆਂ ਕੀਮਤਾਂ ਕਾਰਨ ਆਮ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਬੁਢਾਪਾ ਪੈਨਸ਼ਨ ਬਹੁਤ ਸਾਰੇ ਬਜ਼ੁਰਗਾਂ ਲਈ ਆਰਥਿਕ ਸਹਾਰੇ ਦਾ ਮਹੱਤਵਪੂਰਨ ਸਾਧਨ ਹੈ | ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਮਹਿੰਗਾਈ ਦੇ ਅਨੁਸਾਰ ਪੈਨਸ਼ਨ ਦੀ ਰਕਮ ਵਿਚ ਵਾਧਾ ਕਰਕੇ ਘੱਟੋ-ਘੱਟ 3000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਤਾਂ ਜੋ ਬਜ਼ੁਰਗਾਂ ਨੂੰ ਆਪਣੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਵਿਚ ਮਦਦ ਮਿਲ ਸਕੇ ਅਤੇ ਉਹ ਸਨਮਾਨ ਨਾਲ ਜੀਵਨ ਬਤੀਤ ਕਰ ਸਕਣ |

ਅਜੀਤ ਡੈਸਕ 24-10-2026

ਪਿਛਲੀ ਖ਼ਬਰ ਫਗਵਾੜਾ ਦੇ ਮੈਡੀਕਲ ਸਟੋਰਾਂ ’ਤੇ ਡਰੱਗ ਕੰਟਰੋਲ ਵਿਭਾਗ ਦੀ ਜਾਂਚ, 280 ਸ਼ੱਕੀ ਕੈਪਸੂਲ ਟੈਸਟਿੰਗ ਲਈ ਭੇਜੇ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।