24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਕਾਰ ਅਤੇ ਐਕਟਿਵਾ ਦੀ ਟੱਕਰ ’ਚ 1 ਔਰਤ ਦੀ ਮੌਤ

ਭੁਲੱਥ, 23 ਅਕਤੂਬਰ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਤੇਜ਼ ਰਫ਼ਤਾਰ ਕਾਰ ਅਤੇ ਸਕੂਟਰੀ ਦੀ ਟੱਕਰ ਹੋਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਤੇ ਉਸ ਦੇ ਪਿੱਛੇ ਬੈਠੀ ਲੜਕੀ ਗੰਭੀਰ ਰੂਪ ’ਚ ਜਖ਼ਮੀ ਹੋ ਗਈ | ਇਸ ਸਬੰਧੀ ਭੁਲੱਥ ਦੇ ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਦਲਜੀਤ ਕੌਰ ਪਤਨੀ ਗੁਰਮੀਤ ਸਿੰਘ ਆਪਣੀ 19 ਸਾਲਾ ਭਤੀਜੀ ਮਨਪ੍ਰੀਤ ਕੌਰ ਨਾਲ ਸਕੂਟਰੀ ਨੰਬਰ ਪੀ. ਬੀ.

ਹਾਦਸੇ ਦੌਰਾਨ ਨੁਕਸਾਨੀ ਗਈ ਐਕਟਿਵਾ ਸਕੂਟਰੀ | ਤਸਵੀਰ : ਮੇਹਰ ਚੰਦ ਸਿੱਧੂ 24-10-2026
ਭੁਲੱਥ, 23 ਅਕਤੂਬਰ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਤੇਜ਼ ਰਫ਼ਤਾਰ ਕਾਰ ਅਤੇ ਸਕੂਟਰੀ ਦੀ ਟੱਕਰ ਹੋਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਤੇ ਉਸ ਦੇ ਪਿੱਛੇ ਬੈਠੀ ਲੜਕੀ ਗੰਭੀਰ ਰੂਪ ’ਚ ਜਖ਼ਮੀ ਹੋ ਗਈ | ਇਸ ਸਬੰਧੀ ਭੁਲੱਥ ਦੇ ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਦਲਜੀਤ ਕੌਰ ਪਤਨੀ ਗੁਰਮੀਤ ਸਿੰਘ ਆਪਣੀ 19 ਸਾਲਾ ਭਤੀਜੀ ਮਨਪ੍ਰੀਤ ਕੌਰ ਨਾਲ ਸਕੂਟਰੀ ਨੰਬਰ ਪੀ.ਬੀ.09 ਏ.ਐਨ.5689 ’ਤੇ ਸਵਾਰ ਹੋ ਕੇ ਪਿੰਡ ਬਾਗੜੀਆ ਵਿਖੇ ਸਥਿਤ ਪੈਟਰੋਲ ਪੰਪ ਤੋਂ ਤੇਲ ਪਵਾ ਕੇ ਮੇਨ ਰੋਡ ’ਤੇ ਚੜ੍ਹਨ ਲੱਗੇ ਤਾਂ ਭੁਲੱਥ ਵਾਲੀ ਸਾਈਡ ਤੋਂ ਇੱਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਦੇ ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਜਿਸ ਕਾਰਨ ਸਕੂਟਰੀ ਸਵਾਰ ਦੋਵੇਂ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਦਲਜੀਤ ਕੌਰ ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਜਖ਼ਮੀ ਲੜਕੀ ਮਨਪ੍ਰੀਤ ਕੌਰ ਦਾ ਇਲਾਜ ਜਾਰੀ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਭੁਲੱਥ ਦੀ ਪੁਲਿਸ ਵਲੋਂ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਵਿਖੇ ਐਸ.ਆਈ.ਆਰ. ਖ਼ਿਲਾਫ਼ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ-ਚੋਣ ਕਮਿਸ਼ਨ ਦਾ ਪੁਤਲਾ ਫੂਕਿ... ਅਗਲੀ ਖ਼ਬਰ 13 ਸਾਲ ਤੋਂ ਪੜ੍ਹਾਈ ਤੇ ਹੋਰ ਮੁਕਾਬਲਿਆਂ ’ਚ ਅੱਵਲ ਰਹੀ ਜੈਸਮੀਨ ਕੌਰ ਦਾ ਇਟਲੀ ਦੇ ਰਾਸ਼ਟਰਪਤੀ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।