24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਭੁਲੱਥ ਦੇ ਮੇਨ ਚੌਕ ’ਚ ਅੱਜ ਸਾੜੇਗੀ ਭਗਵੰਤ ਮਾਨ ਦਾ ਪੁਤਲਾ

ਭੁਲੱਥ, 24 ਅਕਤੂਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵੱਲੋਂ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ‘ਤੇ ਅੱਜ 25 ਅਕਤੂਬਰ, ਦਿਨ ਐਤਵਾਰ ਨੂੰ ਦੁਪਹਿਰ 1:30 ਵਜੇ ਭੁਲੱਥ ਦੇ ਮੇਨ ਚੌਕ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਭਗਵੰਤ ਮਾਨ ਦਾ ਪੁਤਲਾ ਫੂਕਿਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਸਵੀਰ ਸਿੰਘ ਲਿਟਾਂ ਅਤੇ ਮੁੱਖ ਸਕੱਤਰ ਸਰਬਜੀਤ ਸਿੰਘ ਬਾਠ ਧੀਰਪੁਰ ਨੇ ਦੱਸਿਆ ਕਿ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਤ ਸਮੇਂ ‘ਤੇ ਗੁਰਦੁਆਰਾ ਸੁਖਸਾਗਰ ਸਾਹਿਬ, ਬੇਰੀਆਂ, ਭੁਲੱਥ ਵਿਖੇ ਇਕੱਠੇ ਹੋਣ | ਉੱਥੋਂ ਕਿਸਾਨ ਇਕੱਠੇ ਹੋ ਕੇ ਭੁਲੱਥ ਦੇ ਮੇਨ ਚੌਕ ਵੱਲ ਜਾਣਗੇ, ਜਿੱਥੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਪ੍ਰਦਰਸ਼ਨ ਦਾ ਮੁੱਖ ਮਕਸਦ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਉਭਾਰਨਾ ਅਤੇ ਨਸ਼ਿਆਂ ਦੀ ਚੱਲ ਰਹੀ ਚੇਨ ਦਾ ਪੂਰਾ ਪਰਦਾਫਾਸ਼ ਕਰਵਾਉਣ ਲਈ ਪ੍ਰਸ਼ਾਸਨ ‘ਤੇ ਦਬਾਅ ਬਣਾਉਣਾ ਹੈ |

ਅਜੀਤ ਡੈਸਕ 25-10-2026

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਯੁਵਰਾਜ ਭੁਪਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸੰਦੀਪ ਵੈਲਡਿੰਗ ਵਰਕਸ ਦੁਕਾਨ ਦੀ ਕੰਧ ਪਾੜ ਕੇ ਚੋਰਾਂ ਵਲੋਂ ਚੋਰੀ ਕਰਨ ਦੀ ਕੋਸ਼ਿਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।