27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਲਾਲਡ਼ੀਏ ਗੋਤ ਜਠੇਰਿਆਂ ਦਾ ਮੇਲਾ ਕਰਵਾਉਣ ਸੰਬੰਧੀ ਹੋਈ ਮੀਟਿੰਗ

ਫਗਵਾਡ਼ਾ, 26 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਲਾਲਡ਼ੀਏ ਗੋਤ ਜਠੇਰੇ ਕਮੇਟੀ ਦੀ ਮੀਟਿੰਗ ਕਮੇਟੀ ਪ੍ਰਧਾਨ ਜਸਬੀਰ ਸਿੰਘ ਦੀ ਅਗਵਾਈ ਹੇਠ ਪਿੰਡ ਪੱਲੀਆਂ ਕਲਾਂ ਵਿਖੇ ਹੋਈ। ਜਿਸ ਵਿਚ 22 ਨਵੰਬਰ ਦਿਨ ਐਤਵਾਰ ਨੂੰ ਸਾਲਾਨਾ ਜਠੇਰੇ ਜੋਡ਼ ਮੇਲਾ ਕਰਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 27-10-2026
ਫਗਵਾਡ਼ਾ, 26 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਲਾਲਡ਼ੀਏ ਗੋਤ ਜਠੇਰੇ ਕਮੇਟੀ ਦੀ ਮੀਟਿੰਗ ਕਮੇਟੀ ਪ੍ਰਧਾਨ ਜਸਬੀਰ ਸਿੰਘ ਦੀ ਅਗਵਾਈ ਹੇਠ ਪਿੰਡ ਪੱਲੀਆਂ ਕਲਾਂ ਵਿਖੇ ਹੋਈ। ਜਿਸ ਵਿਚ 22 ਨਵੰਬਰ ਦਿਨ ਐਤਵਾਰ ਨੂੰ ਸਾਲਾਨਾ ਜਠੇਰੇ ਜੋਡ਼ ਮੇਲਾ ਕਰਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰ ਮੇਜਰ ਸਿੰਘ ਸੈਣੀ ਨੇ ਦੱਸਿਆ ਕਿ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। ਜਿਸ ਤੋਂ ਬਾਅਦ 22 ਨਵੰਬਰ ਨੂੰ ਸਵੇਰੇ ਨਿਸ਼ਾਨ ਸਾਹਿਬ ਦੀ ਰਸਮ ਉਪਰੰਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਰਾਗੀ ਜਥਿਆਂ ਵਲੋਂ ਕੀਰਤਨ ਸਰਵਣ ਕਰਵਾਇਆ ਜਾਵੇਗਾ । ਇਸ ਮੌਕੇ ਗੁਰਦਿਆਲ ਸਿੰਘ ਪਠਲਾਵਾ, ਮਾਸਟਰ ਤਰਲੋਚਨ ਸਿੰਘ ਪਠਲਾਵਾ, ਚਰਨ ਸਿੰਘ ਪਠਲਾਵਾ, ਸਰਬਜੀਤ ਸਿੰਘ ਸਾਬੀ, ਜਸਪਾਲ ਸਿੰਘ ਪਾਲਾ, ਗੁਰਦਿਆਲ ਸਿੰਘ, ਬਲਦੇਵ ਸਿੰਘ ਬਰਨਾਲਾ ਕਲਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਲਾਕ ਪੱਧਰੀ ਸਾਇੰਸ ਡਰਾਮਾ ਮੁਕਾਬਲੇ ’ਚ ਨੰਗਲ ਮੱਝਾ ਸਕੂਲ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਸਹਾਇਕ ਰਜਿਸਟਰਾਰ ਕੁਲਦੀਪ ਸਿੰਘ ਨੇ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਪਰਾਲੀ ਨਾ ਸਾਡ਼ਨ ਦਾ ਦਿੱਤਾ ਸੁਨੇਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।