ਬਲਾਕ ਪੱਧਰੀ ਸਾਇੰਸ ਡਰਾਮਾ ਮੁਕਾਬਲੇ ’ਚ ਨੰਗਲ ਮੱਝਾ ਸਕੂਲ ਨੇ ਮਾਰੀ ਬਾਜ਼ੀ
ਫਗਵਾੜਾ, 26 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਨੈਸ਼ਨਲ ਸਾਇੰਸ ਸੈਂਟਰ ਭਾਰਤ ਸਰਕਾਰ ਨਵੀਂ ਦਿੱਲੀ ਅਤੇ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਮੱਝਾ ਵਿਖੇ ਬਲਾਕ ਪੱਧਰੀ ਸਾਇੰਸ ਡਰਾਮਾ ਮੁਕਾਬਲਾ ਕਰਵਾਇਆ ਗਿਆ | ਸਮਾਗਮ ਦਾ ਆਯੋਜਨ ਸਕੂਲ ਦੇ ਪਿ੍ੰਸੀਪਲ ਤੇ ਬਲਾਕ ਫਗਵਾੜਾ-2 ਦੇ ਬਲਾਕ ਨੋਡਲ ਅਫ਼ਸਰ ਮਾਨ ਸਿੰਘ ਦੀ ਅਗਵਾਈ ਅਤੇ ਦੇਖ-ਰੇਖ ਹੇਠ ਕੀਤਾ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਕਪੂਰਥਲਾ ਮਮਤਾ ਬਜਾਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਕਪੂਰਥਲਾ ਰਜੇਸ਼ ਕੁਮਾਰ ਅਤੇ ਜ਼ਿਲ੍ਹਾ ਸਾਇੰਸ ਐਕਟੀਵਿਟੀ ਕੋਆਰਡੀਨੇਟਰ ਸਤੀਸ਼ ਕੁਮਾਰ ਦੇ ਨਿਗਰਾਨੀ ਹੇਠ ਹੋਏ ਇਸ ਮੁਕਾਬਲੇ ਵਿਚ ਬਲਾਕ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਵਿਦਿਆਰਥੀਆਂ ਨੇ ਨਾਟਕਾਂ ਰਾਹੀਂ ਵਿਗਿਆਨਕ ਵਿਸ਼ਿਆਂ ਨੂੰ ਰਚਨਾਤਮਿਕ ਢੰਗ ਨਾਲ ਪੇਸ਼ ਕਰਦਿਆਂ ਆਪਣੀ ਅਦਾਕਾਰੀ ਅਤੇ ਵਿਗਿਆਨਕ ਸਮਝ ਦਾ ਪ੍ਰਦਰਸ਼ਨ ਕੀਤਾ | ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਮੱਝਾ ਦੀ ਟੀਮ ਨੇ ਪਹਿਲਾ, ਸਰਕਾਰੀ ਹਾਈ ਸਕੂਲ ਖਜੂਰਲਾ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਰਿਹਾਣਾ ਜੱਟਾਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ | ਵਿਅਕਤੀਗਤ ਪੁਰਸਕਾਰਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਮੱਝਾ ਦੇ ਵਿਦਿਆਰਥੀ ਪਰਮਜੋਤ ਨੇ ਸਰਵੋਤਮ ਅਦਾਕਾਰ ਅਤੇ ਸਰਕਾਰੀ ਹਾਈ ਸਕੂਲ ਰਿਹਾਣਾ ਜੱਟਾਂ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਸਰਵੋਤਮ ਅਦਾਕਾਰਾ ਦਾ ਖ਼ਿਤਾਬ ਹਾਸਲ ਕੀਤਾ | ਸਰਕਾਰੀ ਹਾਈ ਸਕੂਲ ਖਜੂਰਲਾ ਦੀ ਸਾਇੰਸ ਮਿਸਟੈੱ੍ਰਸ ਕਿਰਨਦੀਪ ਕੌਰ ਨੂੰ ਸਰਵੋਤਮ ਨਿਰਦੇਸ਼ਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਮੱਝਾ ਦੇ ਸਾਇੰਸ ਮਾਸਟਰ ਮੋਨੂੰ ਕੁਮਾਰ ਨੂੰ ਸਰਵੋਤਮ ਪਟਕਥਾ ਲੇਖਨ ਲਈ ਚੁਣਿਆ ਗਿਆ