ਕੁੱਟਮਾਰ ਕਰਨ ਸੰਬੰਧੀ ਅੱਧੀ ਦਰਜਨ ਤੋਂ ਵੱਧ ਖ਼ਿਲਾਫ਼ ਕੇਸ ਦਰਜ
ਫਗਵਾਡ਼ਾ, 28 ਅਕਤੂਬਰ (ਹਰਜੋਤ ਸਿੰਘ ਚਾਨਾ)-ਕੁੱਟਮਾਰ ਕਰਨ ਦੇ ਸਬੰਧ ’ਚ ਸਤਨਾਮਪੁਰਾ ਪੁਲਿਸ ਨੇ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਨਮਨ ਬ੍ਰਹੰਮੀ ਪੁੱਤਰ ਲੇਟ ਗਣੇਸ਼ ਦੱਤ ਵਾਸੀ ਪਿੰਡ ਹੱਟ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਰੈਸਟੋਰੈਂਟ ਦੇ ਬਾਹਰ ਖਾਣਾ ਖਾਣ ਲਈ ਆਏ ਸੀ ਤੇ ਇਸੇ ਦੌਰਾਨ ਕੁੱਝ ਨੌਜਵਾਨ ਆਏ ਤੇ ਉਸਦੇ ਤੇ ਉਸਦੇ ਦੋਸਤ ਹਿਮਾਂਗ ਦੀ ਤੇਜ਼ ਹਥਿਆਰਾਂ ਨਾਲ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ।
ਅਜੀਤ ਡੈਸਕ
29-10-2026