ਮੋਹਨ ਸਿੰਘ ਡਾਲਾ ਨੂੰ ਪੁਲਿਸ ਨੇ ਘਰ ’ਚ ਕੀਤਾ ਨਜ਼ਰਬੰਦ ਮਾਨਸਾ ਵਿਖੇ ਚੱਲ ਰਹੇ ਮੋਰਚੇ ’ਚ ਸ਼ਾਮਿਲ ਹੋਣ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ
ਨਡਾਲਾ, 28 ਅਕਤੂਬਰ (ਰਘਬਿੰਦਰ ਸਿੰਘ)-ਬੀਤੇ ਦਿਨੀਂ ਮਾਨਸਾ ਵਿਖੇ ਲੱਗੇ ਮੋਰਚੇ ਦੌਰਾਨ ਵੱਧ ਤੋਂ ਵੱਧ ਲੋਕਾਂ ਨੂੰ ਮੋਰਚੇ ’ਚ ਸ਼ਾਮਿਲ ਹੋਣ ਦੇ ਦਿੱਤੇ ਗਏ ਸੱਦੇ ਤੋਂ ਬਾਅਦ ਭੁਲੱਥ ਪੁਲਿਸ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਮੋਹਨ ਸਿੰਘ ਡਾਲਾ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਨਜ਼ਰਬੰਦ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਵਿਖੇ ਚੱਲ ਰਹੇ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਸੀ।
ਅਜੀਤ ਡੈਸਕ
29-10-2026