30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰਦੁਆਰਾ ਟਾਹਲੀ ਸਾਹਿਬ ਵਿਖੇ 26 ਨਵੰਬਰ ਨੂੰ ਹੋਵੇਗਾ ਵਿਸ਼ਾਲ ਗੁਰਮਤਿ ਸਮਾਗਮ : ਬਾਬਾ ਲੀਡਰ ਸਿੰਘ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ 15 ਨੂੰ

ਕਾਲਾ ਸੰਘਿਆਂ, 29 ਅਕਤੂਬਰ (ਬਲਜੀਤ ਸਿੰਘ ਸੰਘਾ)- ਛੇਵੇਂ ਪਾਤਸ਼ਾਹ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਹਾਸਲ ਗੁਰਦੁਆਰਾ ਟਾਹਲੀ ਸਾਹਿਬ ਬਲੇਰ ਖਾਨਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਹੋਰਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਮਿਤੀ 26 ਨਵੰਬਰ ਨੂੰ ਭਾਰੀ ਉਤਸ਼ਾਹ ਅਤੇ ਸ਼ਰਧਾ ਨਾਲ ਕਰਵਾਏ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਮੁੱਖ ਸੇਵਾਦਾਰ ਟਾਹਲੀ ਸਾਹਿਬ ਨੇ ਕਿਹਾ ਕਿ ਗੁਰਮਤਿ ਸਮਾਗਮਾਂ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ, ਕਥਾਵਾਚਕ ਹਾਜਰੀਆਂ ਭਰ ਕੇ ਸੰਗਤ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਗਾ ਕੇ ਨਿਹਾਲ ਕਰਨਗੇ।

ਅਜੀਤ ਡੈਸਕ 30-10-2026
ਕਾਲਾ ਸੰਘਿਆਂ, 29 ਅਕਤੂਬਰ (ਬਲਜੀਤ ਸਿੰਘ ਸੰਘਾ)- ਛੇਵੇਂ ਪਾਤਸ਼ਾਹ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਹਾਸਲ ਗੁਰਦੁਆਰਾ ਟਾਹਲੀ ਸਾਹਿਬ ਬਲੇਰ ਖਾਨਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਹੋਰਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਮਿਤੀ 26 ਨਵੰਬਰ ਨੂੰ ਭਾਰੀ ਉਤਸ਼ਾਹ ਅਤੇ ਸ਼ਰਧਾ ਨਾਲ ਕਰਵਾਏ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਮੁੱਖ ਸੇਵਾਦਾਰ ਟਾਹਲੀ ਸਾਹਿਬ ਨੇ ਕਿਹਾ ਕਿ ਗੁਰਮਤਿ ਸਮਾਗਮਾਂ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ, ਕਥਾਵਾਚਕ ਹਾਜਰੀਆਂ ਭਰ ਕੇ ਸੰਗਤ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਗਾ ਕੇ ਨਿਹਾਲ ਕਰਨਗੇ। ਬਾਬਾ ਲੀਡਰ ਸਿੰਘ ਹੋਰਾਂ ਨੇ ਦੱਸਿਆ ਕਿ 15 ਨਵੰਬਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁੱਜ ਕੇ ਸਮਾਪਤ ਹੋਵੇਗਾ। ਰਾਜ ਸਭਾ ਮੈਂਬਰ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਲਈ ਸਮੂਹ ਇਲਾਕਾ ਨਿਵਾਸੀ ਸੰਗਤ ਨੂੰ ਹਾਰਦਿਕ ਬੇਨਤੀ ਕੀਤੀ ਜਾਂਦੀ ਹੈ।
ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਾਨਸਾ ਵਿਖੇ ਪੁਲਿਸ ਬੁਰਛਾਗਰਦੀ ਦੀ ਨਿੰਦਾ ਅਗਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੁਲਤਾਨਪੁਰ ਲੋਧੀ ’ਚ ਇੰਟਰ- ਹਾਊਸ ਭਾਸ਼ਨ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।