31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਭਰਤ ਮਹਾਜਨ ਭਾਜਪਾ ਯੁਵਾ ਮੋਰਚਾ ਦੇ ਸੂਬਾਈ ਜਨਰਲ ਸਕੱਤਰ ਤੇ ਸੰਨੀ ਬੈਂਸ ਸੂਬਾਈ ਸਪੋਕਸਪਰਸਨ ਨਿਯੁਕਤ ਰਣਜੀਤ ਸਿੰਘ ਖੋਜੇਵਾਲ ਵਲੋਂ ਭਰਤ ਮਹਾਜਨ ਤੇ ਸੰਨੀ ਬੈਂਸ ਦਾ ਸਨਮਾਨ

ਕਪੂਰਥਲਾ, 30 ਅਕਤੂਬਰ (ਵਿ. ਪ੍ਰ.)

ਅਜੀਤ ਡੈਸਕ 31-10-2026
ਕਪੂਰਥਲਾ, 30 ਅਕਤੂਬਰ (ਵਿ.ਪ੍ਰ.)-ਭਾਜਪਾ ਦੇ ਯੁਵਾ ਮੋਰਚਾ ਦੇ ਸੂਬਾਈ ਪ੍ਰਧਾਨ ਅਨੁਜ ਖੋਸਲਾ ਨੇ ਪਾਰਟੀ ਦੇ ਸੂਬਾਈ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਸੰਗਠਨ ਸਕੱਤਰ ਮੰਥਰੀ ਸ੍ਰੀ ਨਿਵਾਸਲੂ ਨਾਲ ਸਲਾਹ ਮਸ਼ਵਰੇ ਉਪਰੰਤ ਭਰਤ ਮਹਾਜਨ ਨੂੰ ਭਾਜਪਾ ਯੁਵਾ ਮੋਰਚਾ ਦਾ ਸੂਬਾਈ ਜਨਰਲ ਸਕੱਤਰ ਤੇ ਸੰਨੀ ਬੈਂਸ ਨੂੰ ਸੂਬਾਈ ਸਪੋਕਸਮੈਨ ਨਿਯੁਕਤ ਕੀਤਾ ਗਿਆ ਹੈ। ਭਰਤ ਮਹਾਜਨ ਤੇ ਸੰਨੀ ਬੈਂਸ ਦੀ ਯੁਵਾ ਮੋਰਚੇ ਵਿਚ ਹੋਈ ਨਿਯੁਕਤੀ ਲਈ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਪਾਰਟੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਆਸ ਪ੍ਰਗਟ ਕੀਤੀ ਕਿ ਦੋਵੇਂ ਆਗੂ ਯੁਵਾ ਮੋਰਚਾ ਦੀ ਮਜ਼ਬੂਤੀ ਲਈ ਸਮਰਪਣ ਦੀ ਭਾਵਨਾ ਨਾਲ ਕੰਮ ਕਰਨਗੇ। ਇਸ ਨਾਲ ਯੁਵਾ ਮੋਰਚਾ ਹੋਰ ਮਜ਼ਬੂਤ ਹੋਵੇਗਾ। ਭਰਤ ਮਹਾਜਨ ਤੇ ਸੰਨੀ ਬੈਂਸ ਨੇ ਆਪਣੀ ਨਿਯੁਕਤੀ ਲਈ ਭਾਜਪਾ ਦੀ ਹਾਈ ਕਮਾਂਡ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਂਦਿਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਯੁਵਾ ਮੋਰਚਾ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਕੰਮ ਕਰਨਗੇ। ਇਸ ਮੌਕੇ ਰਣਜੀਤ ਸਿੰਘ ਖੋਜੇਵਾਲ ਨੇ ਦੋਵਾਂ ਆਗੂਆਂ ਨੂੰ ਫੁੱਲਾਂ ਦੇ ਗੁਲਦਸਤੇ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਤੇਜਵੀਰ ਸਿੰਘ ਨੇ ਪੰਜਾਬ ਪੱਧਰੀ ਵੂਸ਼ੂ ਮੁਕਾਬਲੇ ’ਚ ਜਿੱਤਿਆ ਸਿਲਵਰ ਮੈਡਲ ਅਗਲੀ ਖ਼ਬਰ ਪਿੰਡ ਪੱਧਰ ਤੱਕ ਫੈਲ ਚੁੱਕੇ ਗੈਂਗਸਟਰਵਾਦ ਨੂੰ ਨੱਥ ਪਾਈ ਜਾਵੇ: ਚੀਮਾ ਆਸਟਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।