31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬਘੇਲ ਸਿੰਘ ਕਬੱਡੀ ਕਲੱਬ ਦੇ ਪ੍ਰਧਾਨ ਵਲੋਂ ਮੁਨੀਸ਼ ਸਿਸੋਦੀਆ ਨਾਲ ਮੁਲਾਕਾਤ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਗਏ ਚੰਗੇ ਕੰਮਾਂ ’ਤੇ ਕੀਤੀ ਚਰਚਾ

ਸੁਲਤਾਨਪੁਰ ਲੋਧੀ, 30 ਅਕਤੂਬਰ (ਨਰੇਸ਼ ਹੈਪੀ)-ਬਘੇਲ ਸਿੰਘ ਕਬੱਡੀ ਕਲੱਬ ਦੇ ਪ੍ਰਧਾਨ ਨਵਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਵਿਸ਼ੇਸ਼ ਮੀਟਿੰਗ ਕਰਕੇ ਪੰਜਾਬ ਦੇ ਹਾਲਾਤਾਂ ਤੇ ਚਰਚਾ ਕੀਤੀ। ਪ੍ਰਧਾਨ ਨਵਪ੍ਰੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਅਤੇ ਪੰਜਾਬ ਵਿਚ ਸਿੱਖਿਆ, ਸਿਹਤ, ਬਿਜਲੀ-ਪਾਣੀ ਅਤੇ ਨੌਜਵਾਨਾਂ ਲਈ ਖੇਡ ਸਹੂਲਤਾਂ ਦੇ ਖੇਤਰ ਵਿਚ ਸ਼ਾਨਦਾਰ ਕੰਮ ਕੀਤੇ ਗਏ ਹਨ।

* ਪਾਰਟੀ ਦਾ ਮਕਸਦ ਸਿਰਫ਼ ਰਾਜਨੀਤੀ ਨਹੀਂ ਸਗੋਂ ਸਮਾਜ ’ਚ ਸਕਾਰਾਤਮਕ ਬਦਲਾਅ ਲਿਆਉਣਾ ਹੈ : ਸਿਸੋਦੀਆ 31-10-2026
ਸੁਲਤਾਨਪੁਰ ਲੋਧੀ, 30 ਅਕਤੂਬਰ (ਨਰੇਸ਼ ਹੈਪੀ)-ਬਘੇਲ ਸਿੰਘ ਕਬੱਡੀ ਕਲੱਬ ਦੇ ਪ੍ਰਧਾਨ ਨਵਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਵਿਸ਼ੇਸ਼ ਮੀਟਿੰਗ ਕਰਕੇ ਪੰਜਾਬ ਦੇ ਹਾਲਾਤਾਂ ਤੇ ਚਰਚਾ ਕੀਤੀ। ਪ੍ਰਧਾਨ ਨਵਪ੍ਰੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਅਤੇ ਪੰਜਾਬ ਵਿਚ ਸਿੱਖਿਆ, ਸਿਹਤ, ਬਿਜਲੀ-ਪਾਣੀ ਅਤੇ ਨੌਜਵਾਨਾਂ ਲਈ ਖੇਡ ਸਹੂਲਤਾਂ ਦੇ ਖੇਤਰ ਵਿਚ ਸ਼ਾਨਦਾਰ ਕੰਮ ਕੀਤੇ ਗਏ ਹਨ। ਸਰਕਾਰੀ ਸਕੂਲਾਂ ਨੂੰ ਵਰਲਡ ਕਲਾਸ ਬਣਾਉਣਾ, ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਇਲਾਜ ਦੇਣਾ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਪਾਰਟੀ ਦੀਆਂ ਵੱਡੀਆਂ ਪ੍ਰਾਪਤੀਆਂ ਹਨ। ਇਸ ਤੋਂ ਇਲਾਵਾ ਵੀ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ ਅਤੇ ਚੋਣਾਂ ਦੌਰਾਨ ਕੀਤੇ ਵਾਅਦੇ ਵੀ ਲਗਭਗ ਪੂਰੇ ਕੀਤੇ ਗਏ ਹਨ ਜੋ ਕਿ ਅੱਜ ਤੋਂ ਪਹਿਲਾਂ ਪੰਜਾਬ ਦੀ ਕੋਈ ਵੀ ਸਰਕਾਰ ਨਹੀਂ ਕਰ ਸਕੀ। ਮੀਟਿੰਗ ਦੌਰਾਨ ਕਲੱਬ ਪ੍ਰਧਾਨ ਨੇ ਦੱਸਿਆ ਕਿ ਕਲੱਬ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋਡ਼ਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਬੱਡੀ ਸਾਡੀ ਮਾਂ ਖੇਡ ਹੈ ਅਤੇ ਇਸ ਨੂੰ ਪ੍ਰਫੱੁਲਿਤ ਕਰਨਾ ਉਨ੍ਹਾਂ ਦਾ ਮੁੱਖ ਮਕਸਦ ਹੈ। ਇਸ ਮੌਕੇ ਮੁਨੀਸ਼ ਸਿਸੋਦਿਆ ਨੇ ਕਿਹਾ ਕਿ ਪਾਰਟੀ ਦਾ ਮਕਸਦ ਸਿਰਫ਼ ਰਾਜਨੀਤੀ ਨਹੀਂ ਸਗੋਂ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣਾ ਹੈ। ਉਨ੍ਹਾਂ ਕਲੱਬ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜੋ ਸੰਸਥਾਵਾਂ ਨੌਜਵਾਨ ਪੀਡ਼੍ਹੀ ਨੂੰ ਸਹੀ ਦਿਸ਼ਾ ਦੇਣ ਦਾ ਕੰਮ ਕਰਦੀਆਂ ਹਨ, ਉਨ੍ਹਾਂ ਦਾ ਸਹਿਯੋਗ ਕਰਨਾ ਸਾਡਾ ਫ਼ਰਜ਼ ਹੈ।
ਪਿਛਲੀ ਖ਼ਬਰ ਟਰੱਕ ਨੇ ਟੱਕਰ ਮਾਰ ਕੇ ਮੋਟਰਸਾਈਕਲ ਸਵਾਰ ਨੂੰ ਜ਼ਖਮੀ ਕੀਤਾ ਅਗਲੀ ਖ਼ਬਰ 70ਵੀਆਂ ਪੰਜਾਬ ਰਾਜ ਅੰਤਰ ਸਕੂਲ ਜ਼ਿਲ੍ਹਾ ਖੇਡਾਂ ’ਚ ਪਟਿਆਲਾ ਵਿੰਗ ਦੀ ਟੀਮ ਨੇ ਚੈਂਪੀਅਨਸ਼ਿਪ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।