01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਵਿਚ ਕਰਵਾਇਆ ਅੰਤਰ ਸਕੂਲ ਸਹੋਦਿਆ ਰੇਡੀਓ ਜੌਕੀ ਦਾ ਮੁਕਾਬਲਾ

ਕਪੂਰਥਲਾ, 31 ਅਕਤੂਬਰ (ਵਿ. ਪ੍ਰ.)

ਘਰ ਦੇ ਬਾਹਰੋਂ ਬੁਲਟ ਮੋਟਰਸਾਈਕਲ ਚੋਰੀ 01-11-2026
ਕਪੂਰਥਲਾ, 31 ਅਕਤੂਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਚ ਅੰਤਰ ਸਕੂਲ ਸਹੋਦਿਆ ਰੇਡੀਓ ਜੌਕੀ ਦਾ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਇਸ ਮੌਕੇ ਜੱਜਾਂ ਦੀ ਭੂਮਿਕਾ, ਸੀਤਲ ਠਾਕੁਰ, ਮੁਨੱਜਾ ਇਰਸ਼ਾਦ ਨੇ ਨਿਭਾਈ। ਉਨ੍ਹਾਂ ਵਿਦਿਆਰਥੀਆਂ ਦੀ ਪੇਸ਼ਕਾਰੀ, ਆਤਮਵਿਸ਼ਵਾਸ ਤੇ ਬੋਲਣ ਦੀ ਕਲਾ ਦੇ ਆਧਾਰ ’ਤੇ ਮੁਲਾਂਕਣ ਕੀਤਾ। ਇਸ ਮੁਕਾਬਲੇ ਵਿਚ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੇ ਵਿਦਿਆਰਥੀਆਂ ਨੇ ਪਹਿਲਾ, ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਦੂਜਾ, ਐਮ.ਜੀ.ਐਨ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਤੀਜਾ ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੂੰ ਹੌਸਲਾ ਅਫਜਾਈ ਇਨਾਮ ਦਿੱਤਾ ਗਿਆ। ਜੇਤੂ ਵਿਦਿਆਰਥੀਆਂ ਨੂੰ ਸਕੂਲ ਦੀ ਪ੍ਰਿੰਸੀਪਲ ਸੁਮਨਜੀਤ ਕੌਰ ਵਾਲੀਆ ਤੇ ਹੋਰਾਂ ਨੇ ਟਰਾਫ਼ੀਆਂ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਪਿੰ੍ਰਸੀਪਲ ਵਾਲੀਆ ਨੇ ਸਮਾਗਮ ਵਿਚ ਸ਼ਾਮਲ ਹੋਏ ਸਾਰੇ ਮਹਿਮਾਨਾਂ, ਜੱਜ ਸਾਹਿਬਾਨ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਤਹਿਦਿਲੋਂ ਧੰਨਵਾਦ ਕੀਤਾ। ਇਸ ਦੌਰਾਨ ਸਕੂਲ ਦੇ ਮੈਂਬਰ ਇੰਚਾਰਜ ਅਮਰੀਕ ਸਿੰਘ ਚਾਵਲਾ, ਜਗਜੀਤ ਸਿੰਘ ਗਾਬਾ, ਜਗਜੀਤ ਸਿੰਘ ਉੱਪਲ, ਹਿੰਮਤ ਸਿੰਘ ਨੇ ਸਕੂਲ ਵਿਚ ਕਰਵਾਏ ਗਏ ਅੰਤਰ ਸਕੂਲ ਸਹੋਦਿਆ ਰੇਡੀਓ ਜੌਕੀ ਮੁਕਾਬਲੇ ਨੂੰ ਸਫ਼ਲ ਬਣਾਉਣ ਲਈ ਸਕੂਲ ਦੀ ਪਿੰ੍ਰਸੀਪਲ ਤੇ ਹੋਰ ਸਟਾਫ਼ ਮੈਂਬਰਾਂ ਨੂੰ ਸ਼ੱੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਚੌਥਾ ਸਿਕਸ ਏ ਸਾਈਡ ਹਾਕੀ ਟੂਰਨਾਮੈਂਟ 6 ਤੇ 7 ਨਵੰਬਰ ਨੂੰ-ਦਵਿੰਦਪਾਲ ਸਿੰਘ ਅਗਲੀ ਖ਼ਬਰ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।