01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਡਿਪਸ ਕਾਲਜ ਆਫ਼ ਐਜੂਕੇਸ਼ਨ ਢਿਲਵਾਂ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ

ਢਿਲਵਾਂ, 31 ਅਕਤੂਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਡਿਪਸ ਕਾਲਜ ਆਫ਼ ਐਜੂਕੇਸ਼ਨ ਢਿਲਵਾਂ ਵਿਚ ਅੱਜ ਸ. ਵੱਲਭ ਭਾਈ ਪਟੇਲ ਦੇ ਜਨਮ ਦਿਵਸ ਦੇ ਸੰਬੰਧ ਵਿਚ ਰਾਸ਼ਟਰੀ ਏਕਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ।

ਅਜੀਤ ਡੈਸਕ 01-11-2026
ਢਿਲਵਾਂ, 31 ਅਕਤੂਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਡਿਪਸ ਕਾਲਜ ਆਫ਼ ਐਜੂਕੇਸ਼ਨ ਢਿਲਵਾਂ ਵਿਚ ਅੱਜ ਸ. ਵੱਲਭ ਭਾਈ ਪਟੇਲ ਦੇ ਜਨਮ ਦਿਵਸ ਦੇ ਸੰਬੰਧ ਵਿਚ ਰਾਸ਼ਟਰੀ ਏਕਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ’ਤੇ ਵਿਦਿਆਰਥੀਆਂ ਨੇ ਰਾਸ਼ਟਰੀ ਏਕਤਾ ਦੇ ਬਾਰੇ ਵਿਚ ਵੱਖ ਵੱਖ ਵਿਚਾਰ ਪੇਸ਼ ਕੀਤੇ, ਦੇਸ਼ ਪ੍ਰਤੀ ਪਿਆਰ ਅਤੇ ਏਕਤਾ ਦੀ ਭਾਵਨਾ ਨੂੰ ਵਿਕਸਿਤ ਕਰਨ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਸਹੁੰ ਚੁੱਕੀ ਗਈ। ਇਸ ਮੌਕੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਉਜਾਗਰ ਕਰਨ ਲਈ ਪੋਸਟਰ ਤਿਆਰ ਕੀਤੇ। ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਸਮਾਜਿਕ ਕਦਰਾਂ-ਕੀਮਤਾਂ, ਸਮਰਪਣ ਅਤੇ ਮਨੁੱਖਤਾ ਦੀ ਸੇਵਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਵਿੱਦਿਅਕ ਫ਼ਿਲਮ, ”ਏਹ ਜਨਮ ਤੁਮ੍ਹਾਰੇ ਲੇਖੇ” ਵੀ ਦਿਖਾਈ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਮੁਕੇਸ਼ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਦਾ ਉਦੇਸ਼ ਵਿਦਿਆਰਥੀਆਂ ਵਿਚ ਦੇਸ਼ ਭਗਤੀ, ਸਮਾਜਿਕ ਜ਼ਿੰਮੇਵਾਰੀ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਭਾਵਨਾ ਨੂੰ ਵਿਕਸਿਤ ਕਰਨਾ ਸੀ। ਇਸ ਮੌਕੇ ਡਿਪਸ ਸੰਸਥਾਵਾਂ ਦੇ ਐਮ ਡੀ ਤਰਵਿੰਦਰ ਸਿੰਘ, ਸੀ.ਏ.ਓ ਰਮਣੀਕ ਸਿੰਘ ਤੇ ਜਸ਼ਨ, ਸੀ.ਈ.ਓ ਮੋਨਿਕਾ ਮੰਡੋਤਰਾ, ਜਨਰਲ ਮੈਨੇਜਰ ਰਾਜੀਵ ,ਬੀ.ਐੱਡ ਕਾਲਜਾਂ ਦੇ ਸਹਾਇਕ ਡਾਇਰੈਕਟਰ ਜਗੀਰ ਸਿੰਘ ਅਤੇ ਬੀ.ਐੱਡ ਕਾਲਜ ਢਿਲਵਾਂ ਦੇ ਪ੍ਰਿੰਸੀਪਲ ਡਾ.ਮੁਕੇਸ਼ ਕੁਮਾਰ ਆਦਿ ਨੇ ਬੱਚਿਆਂ ਦੇ ਕੰਮ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਕਾਲਜ ਦੇ ਸਟਾਫ਼ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਧਾਰਮਿਕ ਪ੍ਰੀਖਿਆ ਰਾਹੀਂ ਵਿਦਿਆਰਥੀਆਂ ਵਿਚ ਨੈਤਿਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਦਾ ਸੰਚਾਰ ਅਗਲੀ ਖ਼ਬਰ ਡੀ.ਟੀ.ਐਫ. ਤੇ ਹੋਰ ਭਰਾਤਰੀ ਜਥੇਬੰਦੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਜਲਾ ਕੇ ਕੀਤਾ ਰੋਸ ਵਿਖਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।