01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਸੁਭਾਨਪੁਰ, 31 ਅਕਤੂਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਮੁਖ਼ਬਰ ਖ਼ਾਸ ਦੀ ਇਤਲਾਹ ’ਤੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਅਮਨਦੀਪ ਨਾਹਰ ਨੇ ਦੱਸਿਆ ਕੇ ਏ.

ਅਜੀਤ ਡੈਸਕ 01-11-2026
ਸੁਭਾਨਪੁਰ, 31 ਅਕਤੂਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਮੁਖ਼ਬਰ ਖ਼ਾਸ ਦੀ ਇਤਲਾਹ ’ਤੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਅਮਨਦੀਪ ਨਾਹਰ ਨੇ ਦੱਸਿਆ ਕੇ ਏ.ਐਸ.ਆਈ. ਮਨਦੀਪ ਸਿੰਘ ਸਮੇਤ ਪੁਲਿਸ ਪਾਰਟੀ ਅੱਡਾ ਸੁਭਾਨਪੁਰ ਚੌਂਕ ਵਿਚ ਮੌਜੂਦ ਸੀ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਆ ਕੇ ਦੱਸਿਆ ਕੇ ਕਸ਼ਮੀਰ ਸਿੰਘ ਉਰਫ਼ ਭੋਲਾ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਹਮੀਰਾ ਥਾਣਾ ਸੁਭਾਨਪੁਰ ਜੋ ਨਸ਼ੇ ਵੇਚਦਾ ਹੈ ਅੱਜ ਵੀ ਹਮੀਰਾ ਦੇ ਪੁਲ ਦੇ ਨਜ਼ਦੀਕ ਆਪਣੇ ਕਿਸੇ ਗਾਹਕ ਦੀ ਉਡੀਕ ਕਰ ਰਿਹਾ ਹੈ। ਅਗਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਕਤ ਵਿਅਕਤੀ ਨਸ਼ੀਲੇ ਪਦਾਰਥ ਸਮੇਤ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਨੇ ਛਾਪੇਮਾਰੀ ਦੌਰਾਨ ਕਸ਼ਮੀਰ ਸਿੰਘ ਭੋਲੇ ਨੂੰ ਕਾਬੂ ਕਰ ਲਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਸੰਤ ਬਾਬਾ ਖਡ਼ਕ ਸਿੰਘ ਕਬੱਡੀ ਗੋਲਡ ਕੱਪ ਸਾਂਝ ਕਬੱਡੀ ਕਲੱਬ ਮੈਲਬੋਰਨ ਨੇ ਜਿੱਤਿਆ ਅਗਲੀ ਖ਼ਬਰ ਨਾਨਕ ਨਾਮ ਚਡ਼੍ਹਦੀ ਕਲਾ ਸੇਵਾ ਸੁਸਾਇਟੀ ਵਲੋਂ ਖੀਰਾਂਵਾਲੀ ਵਿਖੇ 14 ਲੋਡ਼ਵੰਦ ਪਰਿਵਾਰਾਂ ਦੀਆਂ ਧੀਆਂ ਦੇ ਕੀਤੇ ਅਨੰਦ ਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।