01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਉਦਯੋਗਿਕ ਟੂਰ ਲਗਾਇਆ

ਸੁਲਤਾਨਪੁਰ ਲੋਧੀ, 31 ਅਕਤੂਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਦਾ ਉਦਯੋਗਿਕ ਦੌਰਾ ਕਾਮਰਸ ਵਿਭਾਗ ਦੇ ਮੁਖੀ ਡਾ. ਮਨੀ ਛਾਬਡ਼ਾ ਦੀ ਅਗਵਾਈ ਵਿਚ ਵਿਦਿਆਰਥੀਆਂ ਲਈ ਰੇਲ ਕੋਚ ਫ਼ੈਕਟਰੀ, ਕਪੂਰਥਲਾ ਦੇ ਇੱਕ ਉਦਯੋਗਿਕ ਦੌਰੇ ਦਾ ਆਯੋਜਨ ਕੀਤਾ ਗਿਆ।

ਅਜੀਤ ਡੈਸਕ 01-11-2026
ਸੁਲਤਾਨਪੁਰ ਲੋਧੀ, 31 ਅਕਤੂਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਦਾ ਉਦਯੋਗਿਕ ਦੌਰਾ ਕਾਮਰਸ ਵਿਭਾਗ ਦੇ ਮੁਖੀ ਡਾ. ਮਨੀ ਛਾਬਡ਼ਾ ਦੀ ਅਗਵਾਈ ਵਿਚ ਵਿਦਿਆਰਥੀਆਂ ਲਈ ਰੇਲ ਕੋਚ ਫ਼ੈਕਟਰੀ, ਕਪੂਰਥਲਾ ਦੇ ਇੱਕ ਉਦਯੋਗਿਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰੇਲ ਕੋਚਾਂ ਦੇ ਨਿਰਮਾਣ ਦੀ ਪ੍ਰਕਿਰਿਆ, ਆਧੁਨਿਕ ਤਕਨੀਕਾਂ ਅਤੇ ਉਦਯੋਗਿਕ ਕਾਰਜ ਪ੍ਰਣਾਲੀ ਬਾਰੇ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ। ਇਸ ਦੌਰਾਨ ਵਿਦਿਆਰਥੀਆਂ ਨੇ ਰੇਲ ਦੇ ਡੱਬਿਆਂ ਦੀ ਤਿਆਰੀ, ਡਿਜ਼ਾਈਨਿੰਗ, ਵੈਲਡਿੰਗ, ਪੇਂਟਿੰਗ ਅਤੇ ਅਸੈਂਬਲਿੰਗ ਦੀਆਂ ਵੱਖ-ਵੱਖ ਪ੍ਰਕਿਰਿਆਵਾਂ ਨੂੰ ਨੇਡ਼ਿਓਂ ਦੇਖਿਆ। ਫ਼ੈਕਟਰੀ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਨਿਰਮਾਣ ਕਾਰਜਾਂ ਅਤੇ ਸੁਰੱਖਿਆ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਉਦਯੋਗਿਕ ਦੌਰੇ ਨੇ ਵਿਦਿਆਰਥੀਆਂ ਦੇ ਤਕਨੀਕੀ ਗਿਆਨ ਵਿਚ ਵਾਧਾ ਕੀਤਾ ਅਤੇ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਤਜਰਬਾ ਵੀ ਪ੍ਰਦਾਨ ਕੀਤਾ। ਅੰਤ ਵਿਚ ਵਿਦਿਆਰਥੀਆਂ ਨੇ ਇਸ ਜਾਣਕਾਰੀ ਭਰਪੂਰ ਦੌਰੇ ਲਈ ਕਾਲਜ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ ਤੇ ਸਕੱਤਰ ਬੀਬੀ ਗੁਰਪ੍ਰੀਤ ਕੌਰ ਮੈਂਬਰ ਐੱਸ.ਜੀ.ਪੀ.ਸੀ., ਇੰਜ. ਹਰਨਿਆਮਤ ਕੌਰ, ਕਾਲਜ ਦੇ ਡਾਇਰੈਕਟਰ ਇੰਜ. ਨਿਮਰਤਾ ਕੌਰ , ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਅਤੇ ਫ਼ੈਕਟਰੀ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਸ਼ਿਲਪਾ, ਪ੍ਰੋ.ਇਸ਼ਿਤਾ ਸ਼ਰਮਾ, ਪ੍ਰੋ. ਹਰਪ੍ਰੀਤ ਕੌਰ, ਸਟਾਫ਼ ਮੈਂਬਰ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਤਣਾਅ ਪ੍ਰਬੰਧਨ ਵਿਸ਼ੇ ’ਤੇ ਵਰਕਸ਼ਾਪ-ਕਮ-ਟ੍ਰੇਨਿੰਗ ਸੈਸ਼ਨ ਲਗਾਇਆ ਅਗਲੀ ਖ਼ਬਰ ਭੁਲੱਥ ਰਾਜਪੁਰ ਦੇ ਕਬਰਿਸਤਾਨ ਦੇ ਸ਼ਮਸ਼ਾਨ ਘਾਟ ਵਿਚ ਸਫ਼ਾਈ ਦਾ ਮੰਦਾ ਹਾਲ , ਘਾਹ ਬੂਟੀ ਨੇ ਪੈਰ ਪਸਾਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।