ਭੁਲੱਥ ਵਿਖੇ ਚੋਰਾਂ ਦੇ ਹੌਸਲੇ ਬੁਲੰਦ, ਸੁੱਤੇ ਪਏ ਕਿਰਾਏਦਾਰਾਂ ਦੇ ਕਮਰਿਆਂ ਨੂੰ ਬਾਹਰੋਂ ਕੁੰਡੀਆਂ ਲਗਾ ਕੇ ਮੋਟਰਸਾਈਕਲ ਤੇ ਦੋ ਮੋਬਾਈਲ ਫ਼ੋਨ ਚੋਰੀ
ਭੁਲੱਥ, 31 ਅਕਤੂਬਰ (ਮਨਜੀਤ ਸਿੰਘ ਰਤਨ)‘ਭੁਲੱਥ ਵਿਖੇ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਕਸਬੇ ਅੰਦਰ ਅਣਪਛਾਤੇ ਚੋਰਾਂ ਵੱਲੋਂ ਇੱਕ ਕਿਰਾਏ ਦੇ ਮਕਾਨ ਵਿਚ ਦਾਖਲ ਹੋ ਕੇ ਸੁੱਤੇ ਪਏ ਕਿਰਾਏਦਾਰਾਂ ਦੇ ਕਮਰਿਆਂ ਨੂੰ ਬਾਹਰੋਂ ਕੁੰਡੀਆਂ ਲਗਾ ਦਿੱਤੀਆਂ ਗਈਆਂ ਅਤੇ ਇਸ ਦੌਰਾਨ ਇੱਕ ਮੋਟਰਸਾਈਕਲ ਮਾਰਕਾ ਸਪਲੈਂਡਰ ਅਤੇ ਦੋ ਮੋਬਾਈਲ ਫ਼ੋਨ ਚੋਰੀ ਕਰ ਲਏ ਗਏ।
ਚ
ਚੋਰੀ ਹੋਏ ਮੋਟਰਸਾਈਕਲ ਅਤੇ ਮੋਬਾਈਲਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਾਲਕ। ਤਸਵੀਰ : ਮਨਜੀਤ ਸਟੂਡੀਓ
01-11-2026
ਭੁਲੱਥ, 31 ਅਕਤੂਬਰ (ਮਨਜੀਤ ਸਿੰਘ ਰਤਨ)‘ਭੁਲੱਥ ਵਿਖੇ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਕਸਬੇ ਅੰਦਰ ਅਣਪਛਾਤੇ ਚੋਰਾਂ ਵੱਲੋਂ ਇੱਕ ਕਿਰਾਏ ਦੇ ਮਕਾਨ ਵਿਚ ਦਾਖਲ ਹੋ ਕੇ ਸੁੱਤੇ ਪਏ ਕਿਰਾਏਦਾਰਾਂ ਦੇ ਕਮਰਿਆਂ ਨੂੰ ਬਾਹਰੋਂ ਕੁੰਡੀਆਂ ਲਗਾ ਦਿੱਤੀਆਂ ਗਈਆਂ ਅਤੇ ਇਸ ਦੌਰਾਨ ਇੱਕ ਮੋਟਰਸਾਈਕਲ ਮਾਰਕਾ ਸਪਲੈਂਡਰ ਅਤੇ ਦੋ ਮੋਬਾਈਲ ਫ਼ੋਨ ਚੋਰੀ ਕਰ ਲਏ ਗਏ। ਇਸ ਘਟਨਾ ਕਾਰਨ ਇਲਾਕੇ ਵਿਚ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਪਿੰਡ ਸੁਰ ਸਿੰਘ, ਥਾਣਾ ਭਿੱਖੀਵਿੰਡ, ਹਾਲ ਵਾਸੀ ਭੁਲੱਥ ਨੇ ਦੱਸਿਆ ਕਿ ਉਹ ਅਤੇ ਉਸ ਦੇ ਸਾਥੀ ਦਿਲਸ਼ੇਰ ਸਿੰਘ, ਸਰਬਜੀਤ ਸਿੰਘ ਅਤੇ ਜਤਿੰਦਰ ਸ਼ਰਮਾ ਭੁਲੱਥ ਵਿਖੇ ਕੰਮ ਕਰਦੇ ਹਨ ਅਤੇ ਇੱਥੇ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਉਹ ਆਪਣੇ-ਆਪਣੇ ਕਮਰਿਆਂ ਵਿਚ ਸੁੱਤੇ ਹੋਏ ਸਨ। ਇਸ ਦੌਰਾਨ ਅਣਪਛਾਤੇ ਵਿਅਕਤੀ ਘਰ ਅੰਦਰ ਦਾਖਲ ਹੋ ਗਏ ਅਤੇ ਕਮਰਿਆਂ ਦੇ ਦਰਵਾਜ਼ਿਆਂ ਨੂੰ ਬਾਹਰੋਂ ਕੁੰਡੀਆਂ ਲਗਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਸਵੇਰੇ ਤਡ਼ਕਸਾਰ ਕਿਸੇ ਖਡ਼ਾਕ ਦੀ ਆਵਾਜ਼ ਸੁਣਾਈ ਦੇਣ ’ਤੇ ਜਦੋਂ ਉਨ੍ਹਾਂ ਨੇ ਬਾਹਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਦਰਵਾਜ਼ੇ ਬਾਹਰੋਂ ਬੰਦ ਸਨ। ਕਾਫ਼ੀ ਕੋਸ਼ਿਸ਼ ਤੋਂ ਬਾਅਦ ਜਦੋਂ ਉਨ੍ਹਾਂ ਨੇ ਕਿਸੇ ਤਰ੍ਹਾਂ ਦਰਵਾਜ਼ੇ ਖੋਲ੍ਹੇ ਤਾਂ ਬਾਹਰ ਖਡ਼੍ਹੇ ਦੋ ਮੋਟਰਸਾਈਕਲਾਂ ਵਿਚੋਂ ਇੱਕ ਮੋਟਰਸਾਈਕਲ ਗਾਇਬ ਸੀ। ਇਸ ਤੋਂ ਇਲਾਵਾ ਨਾਲ ਦੇ ਕਮਰੇ ਵਿਚ ਸੁੱਤੇ ਪਏ ਉਨ੍ਹਾਂ ਦੇ ਦੋ ਸਾਥੀਆਂ ਦੇ ਮੋਬਾਈਲ ਫ਼ੋਨ ਵੀ ਗਾਇਬ ਸਨ, ਜੋ ਉਨ੍ਹਾਂ ਦੇ ਕੋਲ ਹੀ ਪਏ ਹੋਏ ਸਨ। ਪੀਡ਼ਤਾਂ ਅਨੁਸਾਰ ਚੋਰ ਬਡ਼ੀ ਆਸਾਨੀ ਨਾਲ ਘਰ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਨੂੰ ਕਮਰਿਆਂ ਵਿਚ ਬੰਦ ਕਰਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ। ਉਨ੍ਹਾਂ ਕਿਹਾ ਕਿ ਉਹ ਰੋਜ਼ੀ-ਰੋਟੀ ਕਮਾਉਣ ਲਈ ਬਾਹਰੋਂ ਆ ਕੇ ਭੁਲੱਥ ਵਿਖੇ ਕੰਮ ਕਰਦੇ ਹਨ ਅਤੇ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਹਨ। ਇਸ ਚੋਰੀ ਕਾਰਨ ਉਨ੍ਹਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਇਸ ਚੋਰੀ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਤੋਂ ਜਲਦ ਚੋਰਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਚੋਰੀ ਹੋਇਆ ਮੋਟਰਸਾਈਕਲ ਤੇ ਮੋਬਾਈਲ ਫ਼ੋਨ ਬਰਾਮਦ ਕਰਵਾ ਕੇ ਉਨ੍ਹਾਂ ਦੇ ਹਵਾਲੇ ਕੀਤੇ ਜਾਣ। ਪੀਡ਼ਤਾਂ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਜੇਕਰ ਰਾਤ ਸਮੇਂ ਲੋਕ ਆਪਣੇ ਘਰਾਂ ਵਿਚ ਸੁੱਤੇ ਪਏ ਹੋਣ ਦੇ ਬਾਵਜੂਦ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਅਣਪਛਾਤਾ ਵਿਅਕਤੀ ਰਾਤ ਸਮੇਂ ਕਿਸੇ ਦੇ ਘਰ ਅੰਦਰ ਦਾਖਲ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਸਕਦਾ ਹੈ। ਇਸ ਲਈ ਪੁਲਿਸ ਪ੍ਰਸ਼ਾਸਨ ਨੂੰ ਇਲਾਕੇ ਵਿਚ ਰਾਤ ਦੀ ਗਸ਼ਤ ਵਧਾਉਣ ਅਤੇ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।