02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਏ ਕ੍ਰਿਕਟ ਮੈਚ ’ਚ ਲਾਟੀਆਂ ਵਾਲ ਦੀ ਟੀਮ ਰਹੀ ਜੇਤੂ

ਸੁਲਤਾਨਪੁਰ ਲੋਧੀ, 1 ਨਵੰਬਰ (ਥਿੰਦ, ਨਰੇਸ਼ ਹੈਪੀ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਅਕਾਲ ਇੰਟਰਨੈਸ਼ਨਲ ਸਟੇਡੀਅਮ, ਸੁਲਤਾਨਪੁਰ ਲੋਧੀ ਵਿਖੇ ਨਸ਼ਿਆਂ ਤੋਂ ਗ੍ਰਸਤ ਪਿੰਡ ਲਾਟੀਆਂਵਾਲ ਅਤੇ ਤੋਤੀ ਦੇ ਨੌਜਵਾਨਾਂ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਦੋਸਤਾਨਾ ਮੈਚ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਲਾਟੀਆਂਵਾਲ ਦੀ ਟੀਮ ਨੇ ਤੋਤੀ ਦੀ ਟੀਮ ਨੂੰ ਹਰਾ ਕੇ ਜਿੱਤ ਦਰਜ ਕੀਤੀ।

ਅਜੀਤ ਡੈਸਕ 02-11-2026
ਸੁਲਤਾਨਪੁਰ ਲੋਧੀ, 1 ਨਵੰਬਰ (ਥਿੰਦ, ਨਰੇਸ਼ ਹੈਪੀ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਅਕਾਲ ਇੰਟਰਨੈਸ਼ਨਲ ਸਟੇਡੀਅਮ, ਸੁਲਤਾਨਪੁਰ ਲੋਧੀ ਵਿਖੇ ਨਸ਼ਿਆਂ ਤੋਂ ਗ੍ਰਸਤ ਪਿੰਡ ਲਾਟੀਆਂਵਾਲ ਅਤੇ ਤੋਤੀ ਦੇ ਨੌਜਵਾਨਾਂ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਦੋਸਤਾਨਾ ਮੈਚ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਲਾਟੀਆਂਵਾਲ ਦੀ ਟੀਮ ਨੇ ਤੋਤੀ ਦੀ ਟੀਮ ਨੂੰ ਹਰਾ ਕੇ ਜਿੱਤ ਦਰਜ ਕੀਤੀ। ਮੈਚ ਦਾ ਉਦਘਾਟਨ ਐੱਸ.ਡੀ.ਐੱਮ.ਸੁਲਤਾਨਪੁਰ ਲੋਧੀ ਜਸਜੀਤ ਸਿੰਘ ਅਤੇ ਏ.ਐੱਸ.ਪੀ. ਧੀਰੇਂਦਰ ਵਰਮਾ ਵੱਲੋਂ ਕੀਤਾ ਗਿਆ। ਦੋਵਾਂ ਪਿੰਡਾਂ ਦੇ ਨੌਜਵਾਨਾਂ ਨੇ ਪੂਰੇ ਉਤਸ਼ਾਹ ਨਾਲ ਇਸ ਮੁਕਾਬਲੇ ਵਿੱਚ ਭਾਗ ਲਿਆ। ਇਸ ਪਹਿਲਕਦਮੀ ਨੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਖੇਡਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ।ਮੈਚ ਦੌਰਾਨ ਤੋਤੀ ਪਿੰਡ ਦੀ ਟੀਮ ਨੇ 126 ਦੌਡ਼ਾਂ ਬਣਾਈਆਂ, ਜਦਕਿ ਲਾਟੀਆਂਵਾਲ ਦੀ ਟੀਮ ਨੇ 127 ਦੌਡ਼ਾਂ ਬਣਾ ਕੇ ਜਿੱਤ ਹਾਸਲ ਕੀਤੀ। ਇਸ ਮੌਕੇ ਐੱਸ.ਡੀ.ਐੱਮ. ਜਸਜੀਤ ਸਿੰਘ ਅਤੇ ਏ.ਐੱਸ.ਪੀ. ਧੀਰੇਂਦਰ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋਡ਼ਨਾ ਅਤੇ ਉਨ੍ਹਾਂ ਨੂੰ ਸਿਹਤਮੰਦ ਤੇ ਅਨੁਸ਼ਾਸਿਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਵੀ ਹੈ।ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ, ਪਿੰਡਾਂ ਦੀਆਂ ਪੰਚਾਇਤਾਂ ਅਤੇ ਸਥਾਨਕ ਖੇਡ ਕਲੱਬਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਇਹ ਮੈਚ ਲਾਟੀਆਂਵਾਲ ਅਤੇ ਤੋਤੀ ਪਿੰਡ ਦੇ ਸਰਪੰਚਾਂ ਅਤੇ ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸ਼ਾਹ ਸੁਲਤਾਨ ਕ੍ਰਿਕਟ ਕਲੱਬ ਵੱਲੋਂ ਕਰਵਾਇਆ ਗਿਆ।ਇਸ ਮੌਕੇ ਕਿਰਨਜੀਤ ਕੌਰ, ਐਮ.ਡੀ. ਸੁਖਦੇਵ ਸਿੰਘ ਜੱਜ, ਸਬ ਰਜਿਸਟਰਾਰ ਗੁਰਵਿੰਦਰ ਸਿੰਘ ਵਿਰਕ, ਬੀ.ਡੀ.ਪੀ.ਓ. ਗੁਰਮੀਤ ਸਿੰਘ ਕਾਹਲੋਂ, ਜਸਵੀਰ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਮੇਤਲਾ ’ਚ ਲਗਾਇਆ 12ਵਾਂ ਅੱਖਾਂ ਦਾ ਮੁਫ਼ਤ ਕੈਂਪ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਵੱਲੋਂ ਕੀਤਾ ਗਿਆ ਕੈਂਪ ਦ... ਅਗਲੀ ਖ਼ਬਰ ਅਗਲੇ ਪੰਜ ਸਾਲਾਂ ਵਿਚ ਅਜਨਾਲਾ ਅੰਦਰ ਵੱਡੀ ਇੰਡਸਟਰੀ ਲਾਉਣਾ ਮੇਰਾ ਮੁੱਖ ਸੁਪਨਾ-ਕੁਲਦੀਪ ਸਿੰਘ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।