02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪਿੰਡ ਮੇਤਲਾ ’ਚ ਲਗਾਇਆ 12ਵਾਂ ਅੱਖਾਂ ਦਾ ਮੁਫ਼ਤ ਕੈਂਪ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਵੱਲੋਂ ਕੀਤਾ ਗਿਆ ਕੈਂਪ ਦਾ ਉਦਘਾਟਨ

ਭੁਲੱਥ, 1 ਨਵੰਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋਡ਼ੀ ਦੂਰੀ ਤੇ ਪੈਂਦੇ ਪਿੰਡ ਮੇਤਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 12ਵਾਂ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ । ਕੈਂਪ ਦਾ ਉਦਘਾਟਨ ਉਚੇਚੇ ਤੌਰ ਤੇ ਪਹੁੰਚੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਵੱਲੋਂ ਕੀਤਾ ਗਿਆ।

ਅਜੀਤ ਡੈਸਕ 02-11-2026
ਭੁਲੱਥ, 1 ਨਵੰਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋਡ਼ੀ ਦੂਰੀ ਤੇ ਪੈਂਦੇ ਪਿੰਡ ਮੇਤਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 12ਵਾਂ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ । ਕੈਂਪ ਦਾ ਉਦਘਾਟਨ ਉਚੇਚੇ ਤੌਰ ਤੇ ਪਹੁੰਚੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਘੁੰਮਣ ਨੇ ਬੋਲਦਿਆਂ ਕਿਹਾ ਕਿ ਅਜਿਹੇ ਅੱਖਾਂ ਦੇ ਮੁਫ਼ਤ ਕੈਂਪ ਆਮ ਲੋਕਾਂ ਲਈ ਬਡ਼ੇ ਫ਼ਾਇਦੇਮੰਦ ਹਨ । ਉਨ੍ਹਾਂ ਕਿਹਾ ਕਿ ਹਰ ਸਾਲ ਜਸਵੰਤ ਸਿੰਘ ਨਿਰਵਾਲ ਯੂ ਕੇ ਵਾਲਿਆਂ ਵੱਲੋਂ ਆਪਣੇ ਪਿੰਡ ਮੇਤਲਾ ਵਿਖੇ ਅੱਖਾਂ ਦੇ ਮੁਫ਼ਤ ਕੈਂਪ ਲਗਵਾ ਕੇ ਇਲਾਕੇ ਦੇ ਲੋਕਾਂ ਦੀ ਬਹੁਤ ਵੱਡੀ ਸੇਵਾ ਕੀਤੀ ਜਾ ਰਹੀ ਹੈ, ਜੋ ਕਿ ਬਹੁਤ ਹੀ ਸ਼ਲਾਘਾ ਯੋਗ ਹੈ । ਇਸ ਮੌਕੇ ਜਾਣਕਾਰੀ ਦਿੰਦਿਆਂ ਜਸਵੰਤ ਸਿੰਘ ਨਿਰਵਾਲ ਯੂ.ਕੇ. ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵੱਲੋਂ ਡਾਕਟਰ ਕਪਲ ਮੀਤ ਸਿੰਘ, ਡਾ. ਰਵਨੀਤ ਗਰਗ, ਡਾ. ਉੱਤਮ ਕੁਮਾਰ ਓਹਰੀ ਵਲੋਂ 584 ਲੋਡ਼ਵੰਦ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਗਿਆ ਤੇ ਲੋਡ਼ਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ, ਦਵਾਈਆਂ, ਅੱਖਾਂ ਵਿੱਚ ਲੈਂਜ ਤੇ ਲੋਡ਼ਵੰਦ ਮਰੀਜ਼ਾਂ ਦੇ ਮੁਫ਼ਤ ਅਪਰੇਸ਼ਨ ਵੀ ਕੀਤੇ ਗਏ। ਇਸ ਮੌਕੇ ਜਸਕਰਨਜੀਤ ਸਿੰਘ, ਨਛੱਤਰ ਸਿੰਘ, ਪਰਮਜੀਤ ਸਿੰਘ , ਬਲਬੀਰ ਸਿੰਘ, ਮੰਗਲ ਸਿੰਘ, ਸਰਪੰਚ ਗੁਰਦਿਆਲ ਸਿੰਘ , ਨਿਰਮਲ ਸਿੰਘ ਖੈਰਾਬਾਦ, ਜੋਗਿੰਦਰ ਸਿੰਘ, ਬਖਸ਼ੀਸ਼ ਸਿੰਘ, ਸੁਖਜੀਤ ਸਿੰਘ , ਲੱਡਾ, ਹੈਪੀ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨ ਪਰਾਲੀ ਨੂੰ ਖੇਤਾਂ ’ਚ ਅੱਗ ਲਗਾਉਣ ਦੀ ਥਾਂ ਆਧੁਨਿਕ ਖੇਤੀ ਮਸ਼ੀਨਰੀ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧ ਕਰਨ ਅਗਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਏ ਕ੍ਰਿਕਟ ਮੈਚ ’ਚ ਲਾਟੀਆਂ ਵਾਲ ਦੀ ਟੀਮ ਰਹੀ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।