02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪਰਾਲੀ ਸਾਡ਼ਨ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਮੀਟਿੰਗ

ਸੁਲਤਾਨਪੁਰ ਲੋਧੀ, 1 ਨਵੰਬਰ (ਨਰੇਸ਼ ਹੈਪੀ)-ਜੱਬੋਵਾਲ ਕੋਆਪਰੇਟਿਵ ਸੁਸਾਇਟੀ ਵਿਖੇ ਪਰਾਲੀ ਸਾਡ਼ਨ ਦੀ ਰੋਕਥਾਮ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕਤਾ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਪ੍ਰਧਾਨਗੀ ਡਾ.

ਅਜੀਤ ਡੈਸਕ 02-11-2026
ਸੁਲਤਾਨਪੁਰ ਲੋਧੀ, 1 ਨਵੰਬਰ (ਨਰੇਸ਼ ਹੈਪੀ)-ਜੱਬੋਵਾਲ ਕੋਆਪਰੇਟਿਵ ਸੁਸਾਇਟੀ ਵਿਖੇ ਪਰਾਲੀ ਸਾਡ਼ਨ ਦੀ ਰੋਕਥਾਮ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕਤਾ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਪ੍ਰਧਾਨਗੀ ਡਾ. ਜਗਜੀਤ ਸਿੰਘ, ਡਿਪਟੀ ਰਜਿਸਟਰਾਰ, ਸਹਿਕਾਰੀ ਸਭਾਵਾਂ, ਕਪੂਰਥਲਾ ਵਲੋਂ ਕੀਤੀ ਗਈ। ਮੀਟਿੰਗ ’ਚ ਸੁਲਤਾਨਪੁਰ ਸਰਕਲ ਦੀਆਂ ਵੱਖ-ਵੱਖ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਤੇ ਪਿੰਡ ਜੱਬੋਵਾਲ ਦੇ ਸਭਾ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਸੁਲਤਾਨਪੁਰ ਲੋਧੀ ਸ. ਮਨਮੀਤ ਸਿੰਘ ਤੇ ਇੰਸਪੈਕਟਰ ਸੁਖਜੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਡਾ. ਜਗਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਤੇ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀਬਾਡ਼ੀ ਮਸ਼ੀਨਰੀ ਉਪਲਬਧ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਮਨਮੀਤ ਸਿੰਘ ਨੇ ਵੀ ਕਿਸਾਨਾਂ ਅਤੇ ਸਭਾ ਸਕੱਤਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ’ਤੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਹਿਕਾਰੀ ਸਭਾਵਾਂ ਵਲੋਂ ਮੁਹੱਈਆ ਕਰਵਾਈ ਜਾ ਰਹੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਕਿਹਾ ਕਿ ਪਰਾਲੀ ਨਾ ਸਾਡ਼ਨਾ ਸਿਰਫ਼ ਵਾਤਾਵਰਨ ਦੀ ਹੀ ਨਹੀਂ, ਸਗੋਂ ਆਉਣ ਵਾਲੀਆਂ ਪੀਡ਼੍ਹੀਆਂ ਦੀ ਸਿਹਤ ਤੇ ਸੁਰੱਖਿਅਤ ਭਵਿੱਖ ਦੀ ਵੀ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਹਾਰ ਚੁੱਕੀ ਹੈ-ਜੋਗਿੰਦਰ ਸਿੰਘ, ਗੁਰਪ੍ਰੀਤ ਗੋਪੀ ਮਾਨਸਾ ਵਿਖੇ ਵਾਪਰੀਆਂ ਘਟਨਾਵ... ਅਗਲੀ ਖ਼ਬਰ ਬਾਬਾ ਫ਼ਤਿਹ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਕੀਰਤਨ ਦਰਬਾਰ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।