02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਭ੍ਰਿਸ਼ਟਾਚਾਰ ਰੋਕਣ ਸੰਬੰਧੀ ਵਿਜੀਲੈਂਸ ਜਾਗਰੂਕਤਾ ਸਪਤਾਹ ਮਨਾਇਆ

ਸੁਲਤਾਨਪੁਰ ਲੋਧੀ, 1 ਨਵੰਬਰ (ਨਰੇਸ਼ ਹੈਪੀ)-ਮੁੱਖ ਡਾਇਰੈਕਟਰ, ਵਿਜੀਲੈਂਸ ਬਿਊਰੋ, ਪੰਜਾਬ, ਚੰਡੀਗਡ਼੍ਹ ਦੇ ਹੁਕਮਾਂ ਅਨੁਸਾਰ ਅਤੇ ਹਰਪ੍ਰੀਤ ਸਿੰਘ ਮੰਡੇਰ ਐਸ. ਐਸ.

ਅਜੀਤ ਡੈਸਕ 02-11-2026
ਸੁਲਤਾਨਪੁਰ ਲੋਧੀ, 1 ਨਵੰਬਰ (ਨਰੇਸ਼ ਹੈਪੀ)-ਮੁੱਖ ਡਾਇਰੈਕਟਰ, ਵਿਜੀਲੈਂਸ ਬਿਊਰੋ, ਪੰਜਾਬ, ਚੰਡੀਗਡ਼੍ਹ ਦੇ ਹੁਕਮਾਂ ਅਨੁਸਾਰ ਅਤੇ ਹਰਪ੍ਰੀਤ ਸਿੰਘ ਮੰਡੇਰ ਐਸ.ਐਸ.ਪੀ. ਵਿਜੀਲੈਂਸ ਬਿਊਰੋ, ਰੇਂਜ ਜਲੰਧਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ, ਯੂਨਿਟ ਕਪੂਰਥਲਾ ਵੱਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਜਿਸ ਸਬੰਧੀ ਅੱਜ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਸੁਲਤਾਨਪੁਰ ਲੋਧੀ ਵਿਖੇ ਭ੍ਰਿਸ਼ਟਾਚਾਰ ਨੂੰ ਰੋਕਣ ਸਬੰਧੀ ਜੋਗਿੰਦਰ ਪਾਲ ਡੀ.ਐਸ.ਪੀ ਵਿਜੀਲੈਂਸ ਬਿਊਰੋ, ਯੂਨਿਟ ਕਪੂਰਥਲਾ ਦੀ ਪ੍ਰਧਾਨਗੀ ਹੇਠ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਗੁਰਮੀਤ ਸਿੰਘ ਕਾਹਲੋਂ ਬੀ.ਡੀ.ਪੀ.ਓ, ਦਵਿੰਦਰ ਪਾਲ ਐਸ.ਐਚ.ਓ ਸਮੇਤ ਇੰਸਪੈਕਟਰ ਪ੍ਰੀਤੀ, ਵਿਜੀਲੈਂਸ ਬਿਊਰੋ, ਯੂਨਿਟ ਕਪੂਰਥਲਾ ਦੇ ਸਮੂਹ ਕਰਮਚਾਰੀ, ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਸੁਲਤਾਨਪੁਰ ਲੋਧੀ ਦੇ ਮੋਹਤਬਰ ਵਿਅਕਤੀਆਂ ਨੇ ਭਾਗ ਲਿਆ। ਜੋਗਿੰਦਰ ਪਾਲ, ਡੀ.ਐਸ.ਪੀ. ਵਿਜੀਲੈਂਸ ਬਿਊਰੋ, ਕਪੂਰਥਲਾ ਅਤੇ ਇੰਸਪੈਕਟਰ ਪ੍ਰੀਤੀ ਵਿਜੀਲੈਂਸ ਬਿਊਰੋ, ਕਪੂਰਥਲਾ ਵੱਲੋਂ ਮੌਕੇ ਤੇ ਹਾਜ਼ਰ ਹੋਏ ਅਤੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਸੁਲਤਾਨਪੁਰ ਲੋਧੀ ਸ਼ਹਿਰ ਦੇ ਮੋਹਤਬਰ ਵਿਅਕਤੀਆਂ ਨੂੰ ਭ੍ਰਿਸ਼ਟਾਚਾਰ ਨੂੰ ਰੋਕਣ ਸਬੰਧੀ ਜਾਗਰੂਕ ਕੀਤਾ ਗਿਆ। ਸੈਮੀਨਾਰ ਵਿੱਚ ਹਾਜ਼ਰੀਨ ਨੂੰ ਰਿਸ਼ਵਤ ਰੋਕਣ ਸਬੰਧੀ ਆਨ-ਲਾਈਨ ਵੈੱਬਸਾਈਟ www.vigilancebureau.punjab.gov.in, ਟੋਲ ਫਰੀ ਨੰਬਰ 1800 1800 1000, ਐਸ.ਐਸ.ਪੀ ਵਿਜੀਲੈਂਸ਼ ਬਿਉਰੋ ਰੇਂਜ ਜਲੰਧਰ ਦੇ ਟੈਲੀਫ਼ੋਨ ਨੰਬਰ 0181-2226349, ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਨੰਬਰ 95012-00200 ਅਤੇ ਡੀ.ਐਸ.ਪੀ ਵਿਜੀਲੈਂਸ ਬਿਉਰੋ, ਯੂਨਿਟ ਕਪੂਰਥਲਾ ਦੇ ਟੈਲੀਫੂਨ/ਮੋਬਾਇਲ ਨੰ: 01822-230109, 98765-01927, ਈ ਮੇਲ dspvbunitkpt0Punjab.gov.in ਬਾਰੇ ਜਾਣਕਾਰੀ ਦਿੱਤੀ ਅਤੇ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਲਈ ਕਿਹਾ ਗਿਆ।
ਪਿਛਲੀ ਖ਼ਬਰ ਪਰਾਲੀ ਸਾਡ਼ਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਕਿਸਾਨਾਂ ਨੂੰ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਅਗਲੀ ਖ਼ਬਰ ਸਕੇਪ ਸਾਹਿਤਕ ਵਲੋਂ ਕਰਵਾਏ ਸਮਾਗਮ ਮੌਕੇ ਨਾਮਵਰ ਕਵੀਆਂ ਤੇ ਸਾਹਿਤਕਾਰਾਂ ਨੇ ਆਪਣੀਆਂ ਰਚਨਾਵਾਂ ਨਾਲ ਬੰਨ੍ਹਿਆ ਰੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।