03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਇਕੱਠ ਪੱਖੋਂ ਇਤਿਹਾਸ ਸਿਰਜੇਗੀ-ਜੈਨਪੁਰ

ਸੁਲਤਾਨਪੁਰ ਲੋਧੀ, 2 ਨਵੰਬਰ (ਪ. ਪ.

ਅਜੀਤ ਡੈਸਕ 03-11-2026
ਸੁਲਤਾਨਪੁਰ ਲੋਧੀ, 2 ਨਵੰਬਰ (ਪ.ਪ. ਰਾਹੀਂ)-ਕਾਂਗਰਸ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ 4 ਨਵੰਬਰ ਨੂੰ ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੀ ਜਾ ਰਹੀ ਮਹਾਂ ਰੈਲੀ ਇਕੱਠ ਪੱਖੋਂ ਇਤਿਹਾਸ ਸਿਰਜੇਗੀ ਤੇ ਸਾਬਿਤ ਕਰੇਗੀ ਕਿ ਪੰਜਾਬ ਦੇ ਲੋਕ 2027 ਵਿਚ ਕਾਂਗਰਸ ਨੂੰ ਮੌਕਾ ਦੇਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਇੰਡੀਅਨ ਓਵਰਸੀਜ਼ ਕਾਂਗਰਸ ਯੂ ਕੇ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਟਿਕਟ ਦੇ ਵੱਡੇ ਦਾਅਵੇਦਾਰ ਬਲਜਿੰਦਰ ਸਿੰਘ ਜੈਨਪੁਰ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਫ਼ੈਸਲਾਕੁਨ ਬਦਲਾਅ ਅਤੇ ਇੱਕ ਨਵੀਂ ਸ਼ੁਰੂਆਤ ਲਈ ਤਿਆਰ ਬੈਠੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਪੰਜਾਬ ਦੀ ਸੱਤਾ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਆਈ ਹੈ,ਉਸ ਸਮੇਂ ਹੀ ਪੰਜਾਬ ਦਾ ਸਰਬਪੱਖੀ ਵਿਕਾਸ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਵੀ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਨੇ ਕਿਹਾ ਕਿ ਚੋਣਾਂ ਦੌਰਾਨ ਵੱਡੀ ਗਿਣਤੀ ਵਿਚ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਆਪਣੇ ਵਤਨ ਆਉਣਗੇ ਅਤੇ ਸੂਬੇ ਦੇ ਲੋਕਾਂ ਨੂੰ ਪ੍ਰੇਰਿਤ ਕਰਨਗੇ।
ਪਿਛਲੀ ਖ਼ਬਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲਡ਼ਕੀਆਂ ਫੱਤੂਢੀਂਗਾ ਦੀ ਟੀਮ ਨੇ ਅੰਤਰ ਕਾਲਜ ਕਬੱਡੀ ਚੈਂਪੀਅਨਸ਼ਿਪ ’ਚ ਜੇਤੂ ਰਹੀ ਅਗਲੀ ਖ਼ਬਰ ਬਲੱਡ ਬੈਂਕ ਗੁਰੂ ਹਰਿਗੋਬਿੰਦ ਨਗਰ ਵਿਖੇ ਲਗਾਇਆ ਦੰਦਾਂ ਦਾ ਮੁਫ਼ਤ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।