03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਵੱਖ-ਵੱਖ ਅੰਤਰ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਨਕੋਦਰ, 2 ਨਵੰਬਰ (ਤਿਲਕ ਰਾਜ ਸ਼ਰਮਾ)-ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਕੋਦਰ ਦੇ ਵਿਦਿਆਰਥੀਆਂ ਨੇ ਜੀ. ਐੱਨ.

ਅਜੀਤ ਡੈਸਕ 03-11-2026
ਨਕੋਦਰ, 2 ਨਵੰਬਰ (ਤਿਲਕ ਰਾਜ ਸ਼ਰਮਾ)-ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਕੋਦਰ ਦੇ ਵਿਦਿਆਰਥੀਆਂ ਨੇ ਜੀ.ਐੱਨ.ਏ. ਯੂਨੀਵਰਸਿਟੀ ਵਲੋਂ ਕਰਵਾਏ ਅੰਤਰ-ਸਕੂਲ ਮੁਕਾਬਲਿਆਂ ’ਚ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਨਾਲ ਮੁਕਾਬਲਾ ਕਰਦਿਆਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਵਿਦਿਆਰਥੀਆਂ ਨੇ ਯੰਗ ਸ਼ੈੱਫ ਮੁਕਾਬਲੇ ਚ ਪ ਹਿਲਾ ਸਥਾਨ ਪ੍ਰਾਪਤ ਕੀਤਾ। ਸਾਰੇ ਜੇਤੂ ਵਿਦਿਆਰਥੀਆਂ ਤੇ ਭਾਗ ਲੈਣ ਵਾਲੇ ਪ੍ਰਤੀਯੋਗੀਆਂ ਨੂੰ ਸਕੂਲ ਮੈਨੇਜਮੈਂਟ ਤੇ ਪ੍ਰਿੰਸੀਪਲ ਸਾਹਿਬਾਨ ਨੇ ਦਿਲੋਂ ਵਧਾਈ ਦਿੱਤੀ।
ਪਿਛਲੀ ਖ਼ਬਰ ‘ ਆਪ’ ਆਗੂਆਂ ਵਲੋਂ ਲੋਕਾਂ ਨਾਲ ਪਿੰਡ-ਪਿੰਡ ਜਾ ਕੇ ਸੰਪਰਕ ਕੀਤਾ ਜਾ ਰਿਹਾ-ਢਿੱਲੋਂ, ਭੰਮਰਾ ਅਗਲੀ ਖ਼ਬਰ ਬਲਾਕ ਪ੍ਰਧਾਨ ਸੰਨੀ ਰੱਤਡ਼ਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਕਿਸ਼ਨ ਸਿੰਘ ਵਾਲਾ ਵਿਖੇ ਬਣੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।