03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕਰਵਾ ਚੌਥ ਦੇ ਤਿਉਹਾਰ ਦੇ ਸਬੰਧ ’ਚ ਆਨੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦਾ ਸਟਾਲ ਲਾਇਆ

ਕਪੂਰਥਲਾ,2 ਨਵੰਬਰ (ਵਿ. ਪ੍ਰ.)

ਅਜੀਤ ਡੈਸਕ 03-11-2026
ਕਪੂਰਥਲਾ,2 ਨਵੰਬਰ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਚ ਕਰਵਾ ਚੌਥ ਦੇ ਤਿਉਹਾਰ ਮੌਕੇ ਬੀ.ਵੋਕ ਵਿਭਾਗ ਦੀਆਂ ਵਿਦਿਆਰਥਣਾਂ ਵਲੋਂ ਮਹਿੰਦੀ ਲਗਾਉਣ ਦਾ ਸਟਾਲ ਲਗਾਇਆ ਗਿਆ। ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪ੍ਰਿੰਸੀਪਲ ਡਾ. ਅਮਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਵਿਦਿਆਰਥਣਾਂ ਵਲੋਂ ਲਗਾਏ ਗਏ ਸਟਾਲ ’ਤੇ ਪੁੱਜ ਕੇ ਕਾਲਜ ਦੀਆਂ ਅਧਿਆਪਕਾ ਤੇ ਹੋਰ ਮਹਿਲਾ ਮੁਲਾਜ਼ਮਾਂ ਤੇ ਵਿਦਿਆਰਥਣਾਂ ਨੇ ਆਪਣੇ ਹੱਥਾਂ ’ਤੇ ਮਹਿੰਦੀ ਦੇ ਸੁੰਦਰ ਡਿਜ਼ਾਈਨ ਬਣਵਾਏ। ਵਿਦਿਆਰਥਣਾਂ ਨੇ ਆਧੁਨਿਕ ਐਰੋਬਿਕ ਤੇ ਇੰਡੋ-ਵੈਸਟਰਨ ਡਿਜ਼ਾਈਨਾਂ ਅਨੁਸਾਰ ਮਹਿੰਦੀ ਲਗਾ ਕੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਕਰਮ ਆਨੰਦ, ਰੁਚੀ ਆਨੰਦ ਤੇ ਡਾ. ਅਮਰਪ੍ਰੀਤ ਸਿੰਘ ਨੇ ਵਿਦਿਆਰਥਣਾਂ ਤੇ ਕਾਲਜ ਦੀਆਂ ਸਟਾਫ਼ ਮੈਂਬਰਾਂ ਨੂੰ ਕਰਵਾ ਚੌਥ ਦੇ ਤਿਉਹਾਰ ਦੀ ਵਧਾਈ ਦਿੱਤੀ।
ਪਿਛਲੀ ਖ਼ਬਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਧਾਰਮਿਕ ਸਮਾਗਮ ਕਰਵਾਏ ਅਗਲੀ ਖ਼ਬਰ ਮਾਂ ਅੰਬੇ ਗਰਲਜ਼ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।