2027 ਦੀਆਂ ਵਿਧਾਨ ਸਭਾ ਚੋਣਾਂ ਲਈ ‘ਆਪ’ ਦੇ ਮੀਡੀਆ ਵਿੰਗ ਨੇ ਖਿੱਚੀ ਤਿਆਰੀ - ਵਰਕਰਾਂ ਨੂੰ ਹੁਣੇ ਤੋਂ ਕਮਰ ਕੱਸਣ ਦਾ ਸੱਦਾ
ਸੁਲਤਾਨਪੁਰ ਲੋਧੀ, 3 ਨਵੰਬਰ (ਨਰੇਸ਼ ਹੈਪੀ)-ਆਮ ਆਦਮੀ ਪਾਰਟੀ ਦੇ ਮੀਡੀਆ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ, ਜਿਸ ’ਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਅਤੇ ਮੀਡੀਆ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਜੁਗਨੂੰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਸੁਲਤਾਨਪੁਰ ਲੋਧੀ, 3 ਨਵੰਬਰ (ਨਰੇਸ਼ ਹੈਪੀ)-ਆਮ ਆਦਮੀ ਪਾਰਟੀ ਦੇ ਮੀਡੀਆ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ, ਜਿਸ ’ਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਅਤੇ ਮੀਡੀਆ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਜੁਗਨੂੰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਦਲਜੀਤ ਸਿੰਘ ਰਾਜੂ ਅਤੇ ਇੰਦਰਜੀਤ ਸਿੰਘ ਜੁਗਨੂੰ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ ਤੇ ਪਾਰਟੀ ਦੇ ਹਰੇਕ ਅਹੁਦੇਦਾਰ ਤੇ ਵਰਕਰ ਨੂੰ ਹੁਣ ਤੋਂ ਹੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ, ਸਰਕਾਰ ਵੱਲੋਂ ਕੀਤੇ ਕੰਮਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਮੀਡੀਆ ਵਿੰਗ ਦੀ ਅਹਿਮ ਭੂਮਿਕਾ ਹੈ। ਇਸ ਮੌਕੇ ਸੁਲਤਾਨਪੁਰ ਲੋਧੀ ਹਲਕੇ ਦੇ ਕੋਆਰਡੀਨੇਟਰ ਜਤਿੰਦਰ ਜੀਤ ਸਿੰਘ, ਵਾਈਸ ਕੋਆਰਡੀਨੇਟਰ ਪਰਵਿੰਦਰ ਸਿੰਘ ਸੋਨੂੰ, ਕਪੂਰਥਲਾ ਹਲਕੇ ਦੇ ਕੋਆਰਡੀਨੇਟਰ ਅਨਿਲ ਨਾਹਰ, ਦਲਜੀਤ ਸਿੰਘ, ਹਲਕਾ ਵਾਈਸ ਕੋਆਰਡੀਨੇਟਰ ਮਨਪ੍ਰੀਤ ਸਿੰਘ ਮੰਨੀ, ਬਲਾਕ ਪ੍ਰਧਾਨ ਦਿਲਬਾਗ ਸਿੰਘ, ਪਰਵਿੰਦਰ ਸਿੰਘ ਪਿੰਦਾ , ਪਰਮਜੀਤ ਸਿੰਘ ਆਦਿ ਹਾਜ਼ਰ ਸਨ।