04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜ਼ਿਲ੍ਹਾ ਡਰੱਗ ਇੰਸਪੈਕਟਰ ਵਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਡਡਵਿੰਡੀ ਵਿਖੇ ਮੈਡੀਕਲ ਸਟੋਰਾਂ ਦੀ ਜਾਂਚ

ਡਡਵਿੰਡੀ, 3 ਨਵੰਬਰ (ਦਿਲਬਾਗ ਸਿੰਘ ਝੰਡ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਡਡਵਿੰਡੀ ਵਿਖੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਐਸ.

ਅਜੀਤ ਡੈਸਕ 04-11-2026
ਡਡਵਿੰਡੀ, 3 ਨਵੰਬਰ (ਦਿਲਬਾਗ ਸਿੰਘ ਝੰਡ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਡਡਵਿੰਡੀ ਵਿਖੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਐਸ.ਡੀ.ਐਮ. ਸੁਲਤਾਨਪੁਰ ਲੋਧੀ ਜਸਜੀਤ ਸਿੰਘ, ਜ਼ਿਲ੍ਹਾ ਡਰੱਗ ਇੰਸਪੈਕਟਰ ਡਾ. ਅਨੁਪਮਾ ਕਾਲੀਆ, ਐਸ.ਐਮ.ਓ. ਸੁਲਤਾਨਪੁਰ ਲੋਧੀ ਡਾ. ਅਸੀਸ ਜੇਤਲੀ, ਏ ਐੱਸ ਪੀ ਸੁਲਤਾਨਪੁਰ ਲੋਧੀ ਧੀਰੇਂਦਰ ਵਰਮਾ, ਐੱਸ.ਐੱਚ.ਓ. ਸੁਲਤਾਨਪੁਰ ਲੋਧੀ ਸਬ ਇੰਸਪੈਕਟਰ ਦਵਿੰਦਰਪਾਲ ਸਿੰਘ, ਪੁਲਿਸ ਚੌਂਕੀ ਮੋਠਾਂਵਾਲ ਦੇ ਇੰਚਾਰਜ ਸਬ ਇੰਸਪੈਕਟਰ ਬਲਵਿੰਦਰ ਸਿੰਘ ਮੁਲਤਾਨੀ ਤੇ ਰੀਡਰ ਦਵਿੰਦਰ ਸਿੰਘ ਦੀ ਅਗਵਾਈ ’ਚ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਵੱਖ-ਵੱਖ ਮੈਡੀਕਲ ਸਟੋਰਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਇਸੇ ਦੌਰਾਨ ਹੀ ਡਡਵਿੰਡੀ ਅੱਡੇ ’ਤੇ ਸਥਿਤ ਇੱਕ ਕਥਿਤ ਕਲੀਨਿਕ ਤੋਂ ਦਵਾਈਆਂ ਜ਼ਬਤ ਕੀਤੀਆਂ ਗਈਆਂ ਤੇ ਕਾਨੂੰਨੀ ਕਾਰਵਾਈ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਡਰੱਗ ਇੰਸਪੈਕਟਰ ਡਾ. ਅਨੁਪਮਾ ਕਾਲੀਆ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਵਿਭਾਗ ਵਲੋਂ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਮਦਦ ਨਾਲ ਸੁਲਤਾਨਪੁਰ ਲੋਧੀ ਤੇ ਡਡਵਿੰਡੀ ਵਿਖੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਤੇ ਡਡਵਿੰਡੀ ਵਿਖੇ ਸਥਿਤ ਗੌਤਮ ਗਿੱਲ ਕਲੀਨਿਕ ਦੀ ਜਾਂਚ ਕੀਤੀ ਗਈ ਤਾਂ ਕਲੀਨਿਕ ਦੇ ਇੰਚਾਰਜ ਸਰਬਜੀਤ ਕੋਲੋਂ ਮੰਗ ਕਰਨ ’ਤੇ ਕੋਈ ਵੀ ਯੋਗ ਡਿਗਰੀ ਨਹੀਂ ਦਿਖਾਈ ਜਾ ਸਕੀ, ਜੋ ਕਿ ਕਾਨੂੰਨ ਦੇ ਬਿਲਕੁਲ ਉਲਟ ਸੀ। ਉਨ੍ਹਾਂ ਦੱਸਿਆ ਕਿ ਉਕਤ ਕਲੀਨਿਕ ਤੋਂ ਵੱਡੀ ਮਾਤਰਾ ਵਿਚ ਦਵਾਈਆਂ ਜ਼ਬਤ ਕਰਕੇ ਪੁਲਿਸ ਪਾਰਟੀ ਨੂੰ ਅਗਲੀ ਕਾਨੂੰਨੀ ਕਾਰਵਾਈ ਲਈ ਸੌਂਪੀਆਂ ਗਈਆਂ ਹਨ। ਇਸ ਮੌਕੇ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਸਬ ਇੰਸਪੈਕਟਰ ਦਵਿੰਦਰਪਾਲ ਨੇ ਕਿਹਾ ਕਿ ਇਲਾਕੇ ’ਚ ਬਿਨ੍ਹਾਂ ਡਿਗਰੀ ਤੋਂ ਕੰਮ ਕਰਨ ਵਾਲੇ ਅਜਿਹੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਉਕਤ ਕਲੀਨਿਕ ਦੇ ਇੰਚਾਰਜ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਨੰਗਲ ਮੱਝਾ ਸਕੂਲ ਨੂੰ ਮਿਲਿਆ ਨਵਾਂ ਸਮਾਰਟ ਰੂਮ ਅਗਲੀ ਖ਼ਬਰ ਇੰਟਰਲਾਕ ਟਾਈਲਾਂ ਦੀ ਬਰਾਮਦਗੀ ਨੇ ਸੁਲਤਾਨਪੁਰ ਲੋਧੀ ਦੀ ਸਿਆਸਤ ਵਿਚ ਮਚਾਈ ਹਲਚਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।