06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਮੁਲਾਜ਼ਮਾਂ ਨੇ ਕਲਮ ਛੋਡ਼ ਹਡ਼ਤਾਲ ਕਰਕੇ ਦਫ਼ਤਰੀ ਕੰਮ ਬੰਦ ਰੱਖਿਆ

ਕਪੂਰਥਲਾ, 5 ਨਵੰਬਰ (ਅਮਰਜੀਤ ਕੋਮਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਬਾਗੀ, ਚੇਅਰਮੈਨ ਨਰਿੰਦਰ ਸਿੰਘ ਚੀਮਾ ਤੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਦਫ਼ਤਰਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਨੇ ਕਲਮ ਛੋਡ਼ ਹਡ਼ਤਾਲ ਕਰਕੇ ਅੱਜ ਪਹਿਲੇ ਦਿਨ ਜ਼ਿਲ੍ਹੇ ਦੇ ਸਮੂਹ ਸਰਕਾਰੀ ਵਿਭਾਗਾਂ ਦਾ ਕੰਮਕਾਜ ਬੰਦ ਰੱਖਿਆ। ਰੋਹ ਵਿਚ ਆਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਦੇ ਰੋਸ ਵਜੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਨਾਅਰੇਬਾਜ਼ੀ ਕੀਤੀ।

ਅਜੀਤ ਡੈਸਕ 06-11-2026
ਕਪੂਰਥਲਾ, 5 ਨਵੰਬਰ (ਅਮਰਜੀਤ ਕੋਮਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਬਾਗੀ, ਚੇਅਰਮੈਨ ਨਰਿੰਦਰ ਸਿੰਘ ਚੀਮਾ ਤੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਦਫ਼ਤਰਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਨੇ ਕਲਮ ਛੋਡ਼ ਹਡ਼ਤਾਲ ਕਰਕੇ ਅੱਜ ਪਹਿਲੇ ਦਿਨ ਜ਼ਿਲ੍ਹੇ ਦੇ ਸਮੂਹ ਸਰਕਾਰੀ ਵਿਭਾਗਾਂ ਦਾ ਕੰਮਕਾਜ ਬੰਦ ਰੱਖਿਆ। ਰੋਹ ਵਿਚ ਆਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਦੇ ਰੋਸ ਵਜੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ ਤੇ ਹੁਣ ਸਰਕਾਰ ਦੇ ਰਾਜ ਦੇ ਲਗਭਗ ਪੰਜ ਵਰ੍ਹੇ ਪੂਰੇ ਹੋਣ ਵਾਲੇ ਹਨ ਪਰ ਸਰਕਾਰ ਨੇ ਉਨ੍ਹਾਂ ਨਾਲ ਕੀਤਾ ਵਾਅਦਾ ਕੋਈ ਵੀ ਪੂਰਾ ਨਹੀਂ ਕੀਤਾ। ਜਿਸਦੇ ਰੋਸ ਵਜੋਂ ਸਰਕਾਰ ਸੰਘਰਸ਼ ਕਰਨ ਲਈ ਮਜਬੂਰ ਹਨ। ਸੰਗਤ ਰਾਮ ਬਾਗੀ ਤੇ ਨਰਿੰਦਰ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ ਕੀਤੇ ਜਾਣ ਦੇ ਬਾਵਜੂਦ ਵੀ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਨਹੀਂ ਕੀਤਾ ਗਿਆ। ਜਦਕਿ ਆਪਣੀ ਮਸ਼ਹੂਰੀ ਲਈ ਇਸ਼ਤਿਹਾਰਬਾਜ਼ੀ ਤੇ ਵੱਡੀ ਮਾਤਰਾ ਵਿਚ ਪੈਸਾ ਖ਼ਰਚ ਕੇ ਸਰਕਾਰੀ ਖ਼ਜਾਨਾ ਖਾਲੀ ਕੀਤਾ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਦਫ਼ਤਰੀ ਮੁਲਾਜ਼ਮ ਪੁਰਾਣੀ ਪੈਨਸ਼ਨ ਦੀ ਬਹਾਲੀ, ਡੀ.ਏ. ਦੀ ਅਦਾਇਗੀ ਤੇ ਮੁਲਾਜ਼ਮ ਮਾਰੂ ਪੱਤਰ ਰੱਦ ਕੀਤੇ ਜਾਣ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਦਵਿੰਦਰਪਾਲ ਸਿੰਘ ਅਹੂਜਾ, ਪਵਨਜੀਤ ਸਿੰਘ, ਸਾਹਿਲ, ਹਰਸ਼ਰਨ ਸਿੰਘ, ਸੁਖਜਿੰਦਰ ਪ੍ਰਾਸ਼ਰ, ਅਮਿਤ ਗਰਗ, ਮੋਹਿਤ ਰਾਜਪੂਤ, ਹਰੀਸ਼ ਕੁਮਾਰ, ਅਮਨ ਕੁਮਾਰ, ਦਿਲਬਾਗ ਸਿੰਘ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਤਿਉਹਾਰਾਂ ਦੀਆਂ ਖ਼ੁਸ਼ੀਆਂ ਨੂੰ ਗਿਆਨ ਦੇ ਚਾਨਣ ਨਾਲ ਜੋਡ਼ਣਾ ਸਮੇਂ ਦੀ ਲੋਡ਼ ਹੈ-ਡ. ਹਰਭਜਨ ਸਿੰਘ, ਪ੍ਰੋ. ਕੁਲਵੰਤ ਸਿੰਘ ਔਜ... ਅਗਲੀ ਖ਼ਬਰ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਪਹਿਲੇ ਪਡ਼ਾਅ ਦੀ ਜਾਂਚ ਲਈ ਸਿਆਸੀ ਪਾਰਟੀਆਂ ਆਪਣੇ ਨੁਮਾਇੰਦੇ ਭੇਜਣ-ਸ਼ਿਖਾ ਭਗਤ ਏ.ਡੀ.ਸੀ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।