07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪਿੰਡ ਭਗਤਪੁਰ (ਦੰਦੂਪੁਰ) ਅੱਡੇ ’ਤੇ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 6 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਭਗਤਪੁਰ (ਦੰਦੂਪੁਰ) ਅੱਡੇ ’ਤੇ ਬੰਦ ਪਈ ਦੁਕਾਨ ਦੇ ਬਾਹਰ ਇਕ ਅਣਪਛਾਤੇ ਬਜ਼ੁਰਗ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਐਸ.

ਅਜੀਤ ਡੈਸਕ 07-11-2026
ਕਪੂਰਥਲਾ, 6 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਭਗਤਪੁਰ (ਦੰਦੂਪੁਰ) ਅੱਡੇ ’ਤੇ ਬੰਦ ਪਈ ਦੁਕਾਨ ਦੇ ਬਾਹਰ ਇਕ ਅਣਪਛਾਤੇ ਬਜ਼ੁਰਗ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਐਸ.ਐਚ.ਓ. ਲਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਅਣਪਛਾਤੀ ਬਜ਼ੁਰਗ ਵਿਅਕਤੀ ਦੀ ਲਾਸ਼ ਪਿੰਡ ਭਗਤਪੁਰ (ਦੰਦੂਪੁਰ) ਅੱਡੇ ’ਤੇ ਪਈ ਹੈ। ਜਿਸ ’ਤੇ ਉਹ ਮੌਕੇ ’ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸਦੀ ਸ਼ਨਾਖ਼ਤ ਕਰਨ ਲਈ ਆਸ ਪਾਸ ਇਲਾਕੇ ਵਿਚ ਪੁੱਛਗਿੱਛ ਕੀਤੀ ਪਰ ਉਸਦੀ ਸ਼ਨਾਖ਼ਤ ਨਾ ਹੋਣ ਕਾਰਨ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ 72 ਘੰਟੇ ਵਾਸਤੇ ਰਖਵਾ ਦਿੱਤੀ ਗਈ ਹੈ।
ਪਿਛਲੀ ਖ਼ਬਰ ਸਿਵਲ ਰੈਸਟ ਹਾਊਸ ਤੋਂ ਚੋਰਾਂ ਨੇ ਏ.ਸੀ. ਦੇ ਆਊਟਰ ਯੂਨਿਟ ਕੀਤੇ ਚੋਰੀ ਅਗਲੀ ਖ਼ਬਰ ਦੀਵਾਲੀ ਮੌਕੇ ਹਰ ਵਿਅਕਤੀ ਇੱਕ-ਇੱਕ ਬੂਟਾ ਲਗਾ ਕੇ ਹਰੀ ਦੀਵਾਲੀ ਮਨਾਏ-ਬਾਬਾ ਸੁਰਜੀਤ ਸਿੰਘ ਸੀਚੇਵਾਲ, ਸਰਪੰਚ ਜੋਗਾ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।