08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਗੁਰਦੁਆਰਾ ਟਿੱਬਾ ਸਾਹਿਬ ਤੇ ਥੇਹ ਸ਼ਰਕੰਡੀ ਨੂੰ ਜਾਂਦੀਆਂ ਚੌਡ਼ੀਆਂ ਸਡ਼ਕਾਂ ਦਾ ਉਦਘਾਟਨ

ਫਗਵਾਡ਼ਾ, 6 ਨਵੰਬਰ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ੁੱਕਰਵਾਰ ਨੂੰ ਲਿੰਕ ਰੋਡ ਤੋਂ ਗੁਰਦੁਆਰਾ ਟਿੱਬਾ ਸਾਹਿਬ ਤੇ ਥੇਹ ਸ਼ਰਕੰਡੀ ਨੂੰ ਜਾਂਦੀਆਂ ਚੌਡ਼ੀਆਂ ਕੀਤੀਆਂ ਸਡ਼ਕਾਂ ਦਾ ਉਦਘਾਟਨ ਕੀਤਾ।

ਅਜੀਤ ਡੈਸਕ 07-11-2026
ਫਗਵਾਡ਼ਾ, 6 ਨਵੰਬਰ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ੁੱਕਰਵਾਰ ਨੂੰ ਲਿੰਕ ਰੋਡ ਤੋਂ ਗੁਰਦੁਆਰਾ ਟਿੱਬਾ ਸਾਹਿਬ ਤੇ ਥੇਹ ਸ਼ਰਕੰਡੀ ਨੂੰ ਜਾਂਦੀਆਂ ਚੌਡ਼ੀਆਂ ਕੀਤੀਆਂ ਸਡ਼ਕਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਚੱਬੇਵਾਲ ਨੇ ਦੱਸਿਆ ਕਿ 50 ਲੱਖ ਰੁਪਏ ਦੀ ਲਾਗਤ ਨਾਲ 500 ਮੀਟਰ ਲੰਬੀ ਸਡ਼ਕ ਦੀ ਚੌਡ਼ਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਗਈ ਹੈ। ਇਸ ਨਾਲ ਇਲਾਕਾ ਨਿਵਾਸੀਆਂ ਤੇ ਦੋਵੇਂ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਆਵਾਜਾਈ ਵਿਚ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵਲੋਂ ਲੰਬੇ ਸਮੇਂ ਤੋਂ ਸਡ਼ਕ ਚੌਡ਼ੀ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਮਾਮਲਾ ਧਿਆਨ ’ਚ ਆਉਣ ਤੋਂ ਬਾਅਦ ਸਬੰਧਿਤ ਅਧਿਕਾਰੀਆਂ ਨੂੰ ਕੰਮ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫਗਵਾਡ਼ਾ ਵਿਚ ਧਾਰਮਿਕ ਅਸਥਾਨਾਂ ਨੂੰ ਜਾਂਦੀਆਂ ਸਡ਼ਕਾਂ ਦੀ ਚੌਡ਼ਾਈ 18 ਫੁੱਟ ਕਰਨ ਲਈ ਲਗਭਗ 25 ਕਰੋਡ਼ ਰੁਪਏ ਖ਼ਰਚੇ ਜਾ ਰਹੇ ਹਨ। ਇਸ ਮੌਕੇ ਸੰਤ ਬਾਬਾ ਨਰਿੰਦਰ ਸਿੰਘ ਜੀ ਸ੍ਰੀ ਹਜ਼ੂਰ ਸਾਹਿਬ ਵਾਲੇ, ਸੰਤ ਬਾਬਾ ਹਰਜਿੰਦਰ ਸਿੰਘ, ਬਾਬਾ ਕੈਲਾਸ਼ ਗਿਰੀ ਜੀ, ਆਪ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਜੂ, ਕਾਲਾ ਅਠੋਲੀ, ਗੁਰਪਾਲ ਸਿੰਘ ਪਾਲਾ ਮੌਲੀ ਅਤੇ ਸਰਪੰਚ ਦਵਿੰਦਰ ਸਿੰਘ ਤੇ ਰਜਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਐਸ.ਪੀ. ਗੁਰਮੀਤ ਸਿੰਘ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਅਗਲੀ ਖ਼ਬਰ ਸੰਤ ਬਾਬਾ ਪ੍ਰਤਾਪ ਸਿੰਘ ਦੀ ਸਾਲਾਨਾ ਬਰਸੀ ਸਮਾਗਮ 21 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।