07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਐਨ.ਐਚ.ਐਮ. ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਹਡ਼ਤਾਲ ਸ਼ੁਰੂ

ਕਪੂਰਥਲਾ, 6 ਨਵੰਬਰ (ਅਮਨਜੋਤ ਸਿੰਘ ਵਾਲੀਆ)-ਸਟੇਟ ਯੂਨੀਅਨ ਦੇ ਸੱਦੇ ’ਤੇ ਸਿਹਤ ਵਿਭਾਗ ’ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਹਡ਼ਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਇਕ ਮੰਗ ਪੱਤਰ ਸਿਵਲ ਸਰਜਨ ਕਪੂਰਥਲਾ ਡਾ.

ਅਜੀਤ ਡੈਸਕ 07-11-2026
ਕਪੂਰਥਲਾ, 6 ਨਵੰਬਰ (ਅਮਨਜੋਤ ਸਿੰਘ ਵਾਲੀਆ)-ਸਟੇਟ ਯੂਨੀਅਨ ਦੇ ਸੱਦੇ ’ਤੇ ਸਿਹਤ ਵਿਭਾਗ ’ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਹਡ਼ਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਇਕ ਮੰਗ ਪੱਤਰ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਨੂੰ ਵੀ ਸੌਂਪਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੋਂ ਬਿਲਕੁਲ ਹੀ ਪਾਸਾ ਵੱਟ ਲਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਕਰਮਚਾਰੀ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਤਨਖ਼ਾਹਾਂ ’ਚ ਵਾਧੇ, ਗਰੈਚੁਟੀ ਆਦਿ ਮੰਗਾਂ ਨੂੰ ਕੇ ਸੰਘਰਸ਼ ਕਰ ਰਹੇ ਹਨ ਤੇ ਨਿਗੂਣੀਆਂ ਤਨਖ਼ਾਹਾਂ ਵਿਚ ਮਹਿੰਗਾਈ ਭਰੇ ਦੌਰ ’ਚ ਉਨ੍ਹਾਂ ਵਲੋਂ ਘਰਾਂ ਦਾ ਗੁਜ਼ਾਰਾ ਕਰਨਾ ਬਿਲਕੁਲ ਮੁਸ਼ਕਿਲ ਹੋਇਆ ਪਿਆ ਹੈ। ਯੂਨੀਅਨ ਦੇ ਹੋਰ ਆਗੂਆਂ ਨੇ ਦੱਸਿਆ ਕਿ ਸਰਕਾਰ ਵਲੋਂ ਬੇਨਤੀਜਾ ਮੀਟਿੰਗਾਂ ਤੋਂ ਹੁਣ ਉਹ ਅੱਕ ਚੁੱਕੇ ਹਨ। ਰਾਮ ਸਿੰਘ ਨੇ ਦੱਸਿਆ ਕਿ 10 ਨਵੰਬਰ ਨੂੰ ਸਿਵਲ ਸਰਜਨ ਦਫ਼ਤਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਦੇ ਦਫ਼ਤਰਾਂ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ, 11 ਨਵੰਬਰ ਨੂੰ ਸਟੇਟ ਪੱਧਰ ਤੇ ਪੂਰੇ ਪੰਜਾਬ ਦੇ ਐਨ.ਐਚ.ਐਮ. ਕਰਮਚਾਰੀਆਂ ਵੱਲੋਂ ਚੰਡੀਗਡ਼੍ਹ ਵਿਖੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵਿਨੈ ਮੱਲ੍ਹਣ, ਡਾ. ਨਵਪ੍ਰੀਤ ਕੌਰ, ਪੰਕਜ ਵਾਲੀਆ, ਸੰਤੋਸ਼ ਕੁਮਾਰੀ, ਜਯੋਤੀ ਅਨੰਦ, ਪ੍ਰਿਯੰਕਾ, ਮੋਨਿਸ਼ਾ, ਗੁਰਵਿੰਦਰ ਸਿੰਘ, ਗੁਰਿੰਦਰ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸੰਗ ਢੇਸੀਆਂ ਵਿਖੇ ਨੌਜਵਾਨ ਦੀ ਹਾਦਸੇ ’ਚ ਮੌਤ ਅਗਲੀ ਖ਼ਬਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।