07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਮਲੇਸ਼ੀਆ ’ਚ ਕਰਾਟੇ ਚੈਂਪੀਅਨਸ਼ਿਪ ਦੌਰਾਨ ਕਾਂਸੇ ਦਾ ਤਗਮਾ ਜਿੱਤ ਕੇ ਪਿੰਡ ਪਰਤਣ ’ਤੇ ਰਹਿਮਤ ਮੋਮੀ ਦਾ ਨਿੱਘਾ ਸਵਾਗਤ

ਫਿਲੌਰ, 6 ਨਵੰਬਰ (ਵਿਪਨ ਗੈਰੀ)- ਹਲਕਾ ਫਿਲੌਰ ਦੇ ਪਿੰਡ (ਇੰਦਰਾਂ ਕਾਲੋਨੀ ਨੇੜੇ ਰਸੂਲਪੁਰ) ਦੇ ਹੋਣਹਾਰ ਛੇਵੀਂ ਜਮਾਤ ਦੇ ਵਿਦਿਆਰਥੀ ਰਹਿਮਤ ਮੋਮੀ ਪੁੱਤਰ ਵਰਿੰਦਰ ਮੋਮੀ ਨੇ ਮਲੇਸ਼ੀਆ ਵਿਖੇ ਹੋਈ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸਪਿ ਵਿੱਚ ਕਾਂਸੇ ਦਾ ਤਗਮਾ ਜਿੱਤ ਕੇ ਆਪਣੇ ਮਾਪਿਆਂ, ਪਿੰਡ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਉਸ ਦੀ ਇਸ ਪ੍ਰਾਪਤੀ ਨਾਲ ਪਿੰਡ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਅਜੀਤ ਡੈਸਕ 07-11-2026
ਫਿਲੌਰ, 6 ਨਵੰਬਰ (ਵਿਪਨ ਗੈਰੀ)- ਹਲਕਾ ਫਿਲੌਰ ਦੇ ਪਿੰਡ (ਇੰਦਰਾਂ ਕਾਲੋਨੀ ਨੇੜੇ ਰਸੂਲਪੁਰ) ਦੇ ਹੋਣਹਾਰ ਛੇਵੀਂ ਜਮਾਤ ਦੇ ਵਿਦਿਆਰਥੀ ਰਹਿਮਤ ਮੋਮੀ ਪੁੱਤਰ ਵਰਿੰਦਰ ਮੋਮੀ ਨੇ ਮਲੇਸ਼ੀਆ ਵਿਖੇ ਹੋਈ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸਪਿ ਵਿੱਚ ਕਾਂਸੇ ਦਾ ਤਗਮਾ ਜਿੱਤ ਕੇ ਆਪਣੇ ਮਾਪਿਆਂ, ਪਿੰਡ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਉਸ ਦੀ ਇਸ ਪ੍ਰਾਪਤੀ ਨਾਲ ਪਿੰਡ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਹਿਮਤ ਮੋਮੀ ਨੇ ਦੱਸਿਆ ਕਿ ਉਹ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿੱਚ ਚਾਂਦੀ ਦਾ ਤਗਮਾ ਅਤੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਕਾਂਸੇ ਦਾ ਤਗਮਾ ਜਿੱਤ ਚੁੱਕਾ ਹੈ। ਅੱਜ ਪਿੰਡ ਪਰਤਣ ‘ਤੇ ਅੰਬੇਡਕਰ ਸੈਨਾ ਦੇ ਪ੍ਰਧਾਨ ਦੀਪਕ ਰਸੂਲਪੁਰੀ, ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਦੇ ਮੋਹਤਬਰਾਂ ਵਲੋਂ ਉਸ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਇਸ ਪ੍ਰਾਪਤੀ ਲਈ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਰਹਿਮਤ ਮੋਮੀ ਨੇ ਵਿਸ਼ੇਸ਼ ਤੌਰ ‘ਤੇ ਆਪਣੇ ਸਕੂਲ ਕੈਂਬਰਿਜ ਦੀ ਡਾਇਰੈਕਟਰ ਮੈਡਮ ਮਮਤਾ ਬਖ਼ਸ਼ੀ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਤੇ ਹੌਂਸਲਾ ਅਫ਼ਜ਼ਾਈ ਸਦਕਾ ਉਹ ਇਸ ਮੁਕਾਮ ਤੱਕ ਪਹੁੰਚਿਆ ਹੈ। ਇਸ ਮੌਕੇ ਦੀਪਕ ਰਸੂਲਪੁਰੀ ਨੇ ਬੱਚੇ ਦੀ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਹੋਣਹਾਰ ਖਿਡਾਰੀ ਦੀ ਆਰਥਿਕ ਤੇ ਖੇਡ ਪੱਖੋਂ ਨਿੱਜੀ ਤੌਰ ‘ਤੇ ਮਦਦ ਕੀਤੀ ਜਾਵੇ, ਤਾਂ ਜੋ ਉਹ ਭਵਿੱਖ ਵਿੱਚ ਕੌਮੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਹੋਰ ਵੱਡੀਆਂ ਪ੍ਰਾਪਤੀਆਂ ਕਰਕੇ ਪੰਜਾਬ ਦਾ ਨਾਂਅ ਰੌਸ਼ਨ ਕਰ ਸਕੇ।
ਪਿਛਲੀ ਖ਼ਬਰ ਦੀਵਾਲੀ ਮੌਕੇ ਹਰ ਵਿਅਕਤੀ ਇੱਕ-ਇੱਕ ਬੂਟਾ ਲਗਾ ਕੇ ਵਾਤਾਵਰਨ ਦੀ ਸੰਭਾਲ ਵਿਚ ਯੋਗਦਾਨ ਪਾਵੇ-ਬਾਬਾ ਸੁਰਜੀਤ ਸਿੰਘ ਸੀਚੇਵਾਲ,... ਅਗਲੀ ਖ਼ਬਰ ਦੂਨ ਵਰਲਡ ਸਕੂਲ ਮਲਸੀਆਂ ਦੇ ਬੱਚਿਆਂ ਨੇ ਜਾਗਰੂਕਤਾ ਰੈਲੀ ਕੱਢ ਕੇ ਦਿੱਤਾ ‘ਗ੍ਰੀਨ ਦੀਵਾਲੀ’ ਮਨਾਉਣ ਦਾ ਸੁਨੇਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।