08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੁਖਬੀਰ ਦੀ ਹਲਕਾ ਭੁਲੱਥ ਦੀ ਫੇਰੀ ਅਕਾਲੀ ਦਲ ਨੂੰ ਮੁਡ਼ ਕਰੇਗੀ ਸੁਰਜੀਤ

ਕਪੂਰਥਲਾ, 7 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸੈਨਿਕ ਸਕੂਲ ਕਪੂਰਥਲਾ ਦੀ ਬੈਂਡ ਟੀਮ ਨੇ ਬੀਤੇ ਦਿਨੀਂ ਰਾਸ਼ਟਰੀ ਏਕਤਾ ਦਿਵਸ ’ਤੇ ਅਹਿਮਦਾਬਾਦ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਬੈਂਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਨਾਂਅ ਰਾਸ਼ਟਰੀ ਪੱਧਰ ’ਤੇ ਰੋਸ਼ਨ ਕੀਤਾ। ਇੱਥੇ ਵਰਨਣਯੋਗ ਹੈ ਕਿ ਇਸ ਕੌਮੀ ਪੱਧਰ ਦੇ ਸਮਾਗਮ ਵਿਚ ਸੈਨਿਕ ਸਕੂਲ ਕਪੂਰਥਲਾ ਦੀ 42 ਕੈਡਿਟਾਂ ਵਾਲੀ ਬੈਂਡ ਟੀਮ ਨੇ ਅਨੁਸ਼ਾਸਨ, ਸਮਰਪਣ ਤੇ ਸ਼ਾਨਦਾਰ ਮਾਰਚਿੰਗ ਕੌਸ਼ਲ ਤੇ ਦੇਸ਼ ਭਗਤੀ ਦਾ ਬੇਮਿਸਾਲ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 08-11-2026
ਕਪੂਰਥਲਾ, 7 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸੈਨਿਕ ਸਕੂਲ ਕਪੂਰਥਲਾ ਦੀ ਬੈਂਡ ਟੀਮ ਨੇ ਬੀਤੇ ਦਿਨੀਂ ਰਾਸ਼ਟਰੀ ਏਕਤਾ ਦਿਵਸ ’ਤੇ ਅਹਿਮਦਾਬਾਦ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਬੈਂਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਨਾਂਅ ਰਾਸ਼ਟਰੀ ਪੱਧਰ ’ਤੇ ਰੋਸ਼ਨ ਕੀਤਾ। ਇੱਥੇ ਵਰਨਣਯੋਗ ਹੈ ਕਿ ਇਸ ਕੌਮੀ ਪੱਧਰ ਦੇ ਸਮਾਗਮ ਵਿਚ ਸੈਨਿਕ ਸਕੂਲ ਕਪੂਰਥਲਾ ਦੀ 42 ਕੈਡਿਟਾਂ ਵਾਲੀ ਬੈਂਡ ਟੀਮ ਨੇ ਅਨੁਸ਼ਾਸਨ, ਸਮਰਪਣ ਤੇ ਸ਼ਾਨਦਾਰ ਮਾਰਚਿੰਗ ਕੌਸ਼ਲ ਤੇ ਦੇਸ਼ ਭਗਤੀ ਦਾ ਬੇਮਿਸਾਲ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਨਿਕ ਸਕੂਲ ਦੇ ਪ੍ਰਿੰਸੀਪਲ ਗਰੁੱਪ ਕੈਪਟਨ ਆਈ. ਮਨੋਜ ਮੈਨਨ ਨੇ ਦੱਸਿਆ ਕਿ ਇਹ ਸਮਾਗਮ ਬੀਤੀ 31 ਅਕਤੂਬਰ ਨੂੰ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਅਹਿਮਦਾਬਾਦ ਵਿਖੇ ਕਰਵਾਇਆ ਗਿਆ ਸੀ, ਜਿਸ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ। ਮਾਰਚ ਪਾਸਟ ਦੌਰਾਨ ਸੈਨਿਕ ਸਕੂਲ ਦੀ ਬੈਂਡ ਟੀਮ ਨੂੰ ਐਨ.ਸੀ.ਸੀ. ਕੈਡਿਟਾਂ ਦੇ ਨਾਲ ਕਦਮ ਤਾਲ ਕਰਦਿਆਂ ਪ੍ਰਧਾਨ ਮੰਤਰੀ ਨੂੰ ਸਲਾਮੀ ਦੇਣ ਦਾ ਮਾਣਮੱਤਾ ਮੌਕਾ ਪ੍ਰਾਪਤ ਹੋਇਆ। ਪ੍ਰਿੰਸੀਪਲ ਨੇ ਦੱਸਿਆ ਕਿ ਇਸਤੋਂ ਪਹਿਲਾਂ ਆਲ ਇੰਡੀਆ ਆਈ.ਪੀ.ਐਸ.ਸੀ. ਬ੍ਰਾਸ ਬੈਂਡ ਮੁਕਾਬਲੇ ਵਿਚ ਜਿਸ ਵਿਚ ਦੇਸ਼ ਦੇ ਪ੍ਰਮੁੱਖ ਸਕੂਲਾਂ ਦੀਆਂ ਬੈਂਡ ਟੀਮਾਂ ਨੇ ਭਾਗ ਲਿਆ ਸੀ ਇਸ ਮੁਕਾਬਲੇ ਵਿਚ ਸੈਨਿਕ ਸਕੂਲ ਕਪੂਰਥਲਾ ਨੇ ਸਰਵੋਤਮ ਪ੍ਰਦਰਸ਼ਨ ਦਾ ਪੁਰਸਕਾਰ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇੱਥੇ ਵਿਅਕਤੀਗਤ ਪੱਧਰ ’ਤੇ ਵੀ ਕੈਡਿਟ ਅੰਸ਼ ਪਾਂਡੇ ਨੇ ਆਪਣੀ ਵਿਸ਼ੇਸ਼ ਪ੍ਰਾਪਤੀ ਦਰਜ ਕਰਵਾਕੇ ਸਰਵੋਤਮ ਬ੍ਰਾਸ ਬੈਂਡ ਡਰਮਰ ਬਣਿਆ। ਅੰਸ਼ ਪਾਂਡੇ ਨੂੰ ਪ੍ਰਬੰਧਕਾਂ ਵਲੋਂ ਸਰਵੋਤਮ ਬ੍ਰਾਸ ਬੈਂਡ ਡਰਮਰ ਟਰਾਫ਼ੀ ਦੇ ਕੇ ਨਿਵਾਜਿਆ ਗਿਆ। ਪ੍ਰਿੰਸੀਪਲ ਕੈਪਟਨ ਆਈ. ਮੈਨਨ ਨੇ ਸਕੂਲ ਦੀ ਬੈਂਡ ਟੀਮ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਸਮੂਹ ਕੈਡਿਟਾਂ ਤੇ ਸਬੰਧਿਤ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਅਕਾਲ ਅਕੈਡਮੀ ਰਾਏਪੁਰ ਪੀਰ ਬਖਸ਼ਵਾਲਾ ਵਿਖੇ ਧੂਮਧਾਮ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ਸੁਖਬੀਰ ਦੀ ਹਲਕਾ ਭੁਲੱਥ ਦੀ ਫੇਰੀ ਅਕਾਲੀ ਦਲ ਨੂੰ ਮੁਡ਼ ਕਰੇਗੀ ਸੁਰਜੀਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।