08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦੀਵਾਲੀ ਮੌਕੇ ਕੰਪਿਊਟਰ ਅਧਿਆਪਕਾਂ ਨੂੰ ਡਾਂਗਾਂ ਤੇ ਪਾਣੀ ਦੀਆਂ ਬੁਛਾਡ਼ਾਂ ਦਾ ਤੋਹਫ਼ਾ-ਗੁਰਪ੍ਰੀਤ ਸਿੰਘ ਚੀਦਾ

ਭੁਲੱਥ, 7 ਨਵੰਬਰ (ਮੇਹਰ ਚੰਦ ਸਿੱਧੂ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਨੇ ਕਿਹਾ ਦੀਵਾਲੀ ਮੌਕੇ ਕੰਪਿਊਟਰ ਅਧਿਆਪਕਾਂ ਨੂੰ ਸਰਕਾਰ ਨੇ ਡਾਂਗਾਂ ਅਤੇ ਪਾਣੀ ਦੀਆਂ ਬੁਛਾਡ਼ਾਂ ਨਾਲ ਤੋਹਫ਼ਾ ਦਿੱਤਾ ਹੈ, ਜੋ ਕਿ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ-ਪੱਕੇ ਰੋਜ਼ਗਾਰ, ਬਰਾਬਰ ਕੰਮ ਦਾ ਬਰਾਬਰ ਤਨਖਾਹ, ਸੇਵਾ ਸੁਰੱਖਿਆ ਅਤੇ ਹੋਰ ਮੰਗਾਂ ਲਈ ਸੰਘਰਸ਼ ਕਰ ਰਹੇ ਹਨ।

ਅਜੀਤ ਡੈਸਕ 08-11-2026
ਭੁਲੱਥ, 7 ਨਵੰਬਰ (ਮੇਹਰ ਚੰਦ ਸਿੱਧੂ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਨੇ ਕਿਹਾ ਦੀਵਾਲੀ ਮੌਕੇ ਕੰਪਿਊਟਰ ਅਧਿਆਪਕਾਂ ਨੂੰ ਸਰਕਾਰ ਨੇ ਡਾਂਗਾਂ ਅਤੇ ਪਾਣੀ ਦੀਆਂ ਬੁਛਾਡ਼ਾਂ ਨਾਲ ਤੋਹਫ਼ਾ ਦਿੱਤਾ ਹੈ, ਜੋ ਕਿ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ-ਪੱਕੇ ਰੋਜ਼ਗਾਰ, ਬਰਾਬਰ ਕੰਮ ਦਾ ਬਰਾਬਰ ਤਨਖਾਹ, ਸੇਵਾ ਸੁਰੱਖਿਆ ਅਤੇ ਹੋਰ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਆਪਣੀਆਂ ਮੰਗਾਂ ਨਾ ਪੂਰੀਆਂ ਹੋਣ ਵਿਰੁੱਧ ਜਦੋਂ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਵੱਲ ਸ਼ਾਂਤਮਈ ਮਾਰਚ ਕੀਤਾ ਤਾਂ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕਿਆ, ਟਕਰਾਅ ਦੌਰਾਨ ਜਲ ਤੋਪਾਂ ਚਲਾਈਆਂ ਅਤੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਜਿੱਥੇ ਇੱਕ ਪਾਸੇ ਆਪਣੇ ਆਪ ਨੂੰ ਇਨਕਲਾਬੀ ਤੇ ਲੋਕ-ਪੱਖੀ ਦੱਸਦੀ ਹੈ, ਉੱਥੇ ਦੂਜੇ ਪਾਸੇ ਤਿਉਹਾਰ ਵਾਲੇ ਦਿਨ ਅਧਿਆਪਕਾਂ ਤੇ ਤਸ਼ੱਦਦ ਕਰਕੇ ਆਪਣਾ ਅਸਲੀ ਚਿਹਰਾ ਨੰਗਾ ਕਰ ਰਹੀ ਹੈ। ਲੋਕਤੰਤਰ ਵਿਚ ਸ਼ਾਂਤਮਈ ਮਾਰਚ ਕਰਨਾ ਹਰੇਕ ਦਾ ਸੰਵਿਧਾਨਕ ਹੱਕ ਹੈ, ਇਸ ਨੂੰ ਡਾਂਗਾਂ ਤੇ ਪਾਣੀ ਨਾਲ ਦਬਾਉਣਾ ਤਾਨਾਸ਼ਾਹੀ ਹੈ। ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਇਸ ਦਮਨਕਾਰੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ ਅਤੇ ਮੰਗ ਕਰਦੀ ਹੈ ਕ ਕਿ ਹਿਰਾਸਤ ਵਿਚ ਲਏ ਗਏ ਡੀ.ਟੀ.ਐਫ. ਦੇ ਸਾਰੇ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਤੁਰੰਤ ਮੰਨੀਆਂ ਜਾਣ।
ਪਿਛਲੀ ਖ਼ਬਰ ਚੇਅਰਮੈਨ ਸਵਿੰਦਰ ਸਿੰਘ ਸੋਨੂੰ ਵਲੋਂ ਨੰਗਲ ਅੰਬੀਆਂ ਸਕੂਲ ਵਿਖੇ ਨਵੇਂ ਬਣੇ ਸਮਾਰਟ ਕਲਾਸਰੂਮ ਦਾ ਉਦਘਾਟਨ ਅਗਲੀ ਖ਼ਬਰ ਕੌਮੀ ਪ੍ਰੈੱਸ ਦਿਵਸ ਮੌਕੇ ਬਲਜੀਤ ਸਿੰਘ ਬਰਾੜ ਨੂੰ ਦਿੱਤਾ ਜਾਵੇਗਾ ‘ਅਜੀਤ ਸੈਣੀ ਪੱਤਰਕਾਰੀ ਐਵਾਰਡ’ 16 ਨੂੰ ਪ੍ਰੈੱਸ ਕਲੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।