10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਨਿਰਮਲ ਕੁਟੀਆ ਪੰਡਵਾ ਵਿਖੇ ਬੰਦੀ ਛੋਡ਼ ਦਿਵਸ ਮਨਾਇਆ

ਫਗਵਾਡ਼ਾ, 9 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾਡ਼ਾ ਨਜ਼ਦੀਕ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਦੀ ਦੇਖ ਰੇਖ ਹੇਠ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ, ਬੰਦੀ ਛੋਡ਼ ਤੇ ਸ੍ਰੀ ਬਾਬਾ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਤੇ ਸ਼ੁੱਭ ਮੌਕੇ ’ਤੇ ਅਸਥਾਨ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ’ਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਸੰਬੰਧੀ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।

ਅਜੀਤ ਡੈਸਕ 10-11-2026
ਫਗਵਾਡ਼ਾ, 9 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾਡ਼ਾ ਨਜ਼ਦੀਕ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਦੀ ਦੇਖ ਰੇਖ ਹੇਠ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ, ਬੰਦੀ ਛੋਡ਼ ਤੇ ਸ੍ਰੀ ਬਾਬਾ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਤੇ ਸ਼ੁੱਭ ਮੌਕੇ ’ਤੇ ਅਸਥਾਨ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ’ਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਸੰਬੰਧੀ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਤੋਂ ਬਾਅਦ ਢਾਡੀ ਜਥੇ ਵਲੋਂ ਵਾਰਾਂ ਤੇ ਗੁਰੂ ਸਾਹਿਬਾਨ ਦੇ ਇਤਿਹਾਸ ਰਾਹੀਂ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋਡ਼ਿਆ ਗਿਆ। ਇਸ ਮੌਕੇ ’ਤੇ ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋਡ਼ਦਿਆਂ ਆਖਿਆ ਕਿ ਇਸ ਅਸਥਾਨ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਗੁਰੂ ਵਾਲੇ ਬਣਨ । ਉਨ੍ਹਾਂ ਨੇ ਪੁੱਜੀ ਹੋਈ ਸੰਗਤ ਦਾ ਧੰਨਵਾਦ ਕੀਤਾ ਤੇ ਰਾਗੀ ਢਾਡੀ ਜਥਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ’ਤੇ ਰਾਜਨੀਤਕ, ਧਾਰਮਿਕ ਤੇ ਸਮਾਜਿਕ ਆਗੂਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਮੰਦਰ ਭੁਲੱਥ ਸ਼ਰਕੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਵਿਸ਼ਵਕਰਮਾ ਦਿਵਸ ਹਰਸਿਮਰਨ ਸਿੰਘ ਘੁੰਮਣ ਨੇ ਕੀਤੀ... ਅਗਲੀ ਖ਼ਬਰ 15 ਨੂੰ ਸਜਾਈ ਜਾ ਰਹੀ 26ਵੀਂ ਪੈਦਲ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।