ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾਡ਼ਾ ਸ਼ਰਧਾ ਨਾਲ ਮਨਾਇਆ
ਸੁਲਤਾਨਪੁਰ ਲੋਧੀ, 9 ਨਵੰਬਰ (ਨਰੇਸ਼ ਹੈਪੀ)-ਗੁਰਦੁਆਰਾ ਧੰਨ-ਧੰਨ ਬਾਬਾ ਵਿਸ਼ਵਕਰਮਾ ਸੁਲਤਾਨਪੁਰ ਲੋਧੀ ਵਿਖੇ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾਡ਼ੇ ਮੌਕੇ ਗੁਰਦੁਆਰਾ ਇੰਚਾਰਜ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਧਾਰਮਿਕ ਸਮਾਗਮ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਪਹਿਲਾਂ ਆਰੰਭ ਕਰਵਾਏ ਗਏ 6 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਰ
ਰਾਮਗਡ਼੍ਹੀਆ ਵੈੱਲਫੇਅਰ ਬੋਰਡ ਦੇ ਚੇਅਰਮੈਨ ਗੁਰਸ਼ਰਨ ਸਿੰਘ ਵਿੱਕੀ ਠੇਕੇਦਾਰ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਤਸਵੀਰ: ਲਾਡੀ ਸਟੂਡੀਓ
10-11-2026
ਸੁਲਤਾਨਪੁਰ ਲੋਧੀ, 9 ਨਵੰਬਰ (ਨਰੇਸ਼ ਹੈਪੀ)-ਗੁਰਦੁਆਰਾ ਧੰਨ-ਧੰਨ ਬਾਬਾ ਵਿਸ਼ਵਕਰਮਾ ਸੁਲਤਾਨਪੁਰ ਲੋਧੀ ਵਿਖੇ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾਡ਼ੇ ਮੌਕੇ ਗੁਰਦੁਆਰਾ ਇੰਚਾਰਜ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਧਾਰਮਿਕ ਸਮਾਗਮ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਪਹਿਲਾਂ ਆਰੰਭ ਕਰਵਾਏ ਗਏ 6 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਮੀਰੀ-ਪੀਰੀ ਗਤਕਾ ਕਮੇਟੀ ਦੇ ਸਿੰਘਾਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ। ਇਸ ਮੌਕੇ ਅਤੁੱਟ ਲੰਗਰ ਵਰਤਾਏ ਗਏ। ਸਮਾਗਮ ਵਿਚ ਰਾਮਗਡ਼੍ਹੀਆ ਵੈੱਲਫੇਅਰ ਬੋਰਡ ਪੰਜਾਬ ਦੇ ਹਲਕਾ ਸੁਲਤਾਨਪੁਰ ਲੋਧੀ ਤੋਂ ਨਵ-ਨਿਯੁਕਤ ਚੇਅਰਮੈਨ ਗੁਰਸ਼ਰਨ ਸਿੰਘ ( ਵਿੱਕੀ ਠੇਕੇਦਾਰ) ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਪ੍ਰਬੰਧਕਾਂ ਨੇ ਗੁਰਸ਼ਰਨ ਸਿੰਘ ਭੰਬਰਾ ਨੂੰ ਰਾਮਗਡ਼੍ਹੀਆ ਵੈੱਲਫੇਅਰ ਬੋਰਡ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਇੰਚਾਰਜ ਸੱਜਣ ਚੀਮਾ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਸ਼ਰਨ ਸਿੰਘ ਵਿੱਕੀ ਠੇਕੇਦਾਰ, ਚੇਅਰਮੈਨ ਰਾਮਗਡ਼੍ਹੀਆ ਵੈੱਲਫੇਅਰ ਬੋਰਡ ਪੰਜਾਬ (ਹਲਕਾ ਸੁਲਤਾਨਪੁਰ ਲੋਧੀ) ਨੇ ਕਿਹਾ ਕਿ ਰਾਮਗਡ਼੍ਹੀਆ ਭਾਈਚਾਰੇ ਦੀ ਏਕਤਾ, ਨੌਜਵਾਨਾਂ ਦੀ ਤਰੱਕੀ ਤੇ ਸਮਾਜ ਭਲਾਈ ਦੇ ਕਾਰਜਾਂ ਲਈ ਉਹ ਪੂਰੀ ਤਨਦੇਹੀ ਨਾਲ ਯਤਨਸ਼ੀਲ ਰਹਿਣਗੇ। ਇਸ ਮੌਕੇ ਜਗੀਰ ਸਿੰਘ ਝੀਤਾ ਪ੍ਰਧਾਨ, ਪਰਮਜੀਤ ਸਿੰਘ ਖ਼ਾਲਸਾ, ਅਜੀਤ ਸਿੰਘ ਝੀਤਾ, ਰਘਵੀਰ ਸਿੰਘ, ਅਜੀਤ ਸਿੰਘ, ਜਸਵੰਤ ਸਿੰਘ ਬਲਗਨ, ਗੁਰਦਿਆਲ ਸਿੰਘ, ਸੁਖਵਿੰਦਰ ਸਿੰਘ ਬੱਗਾ, ਮਾ: ਹਰਵਿੰਦਰ ਸਿੰਘ ਵਿਰਦੀ, ਟਵਿੰਕਲ, ਸੁਖਵਿੰਦਰ ਸਿੰਘ ਰਾਮਗਡ਼੍ਹੀਆ, ਪਰਮਜੀਤ ਸਿੰਘ, ਬਾਬਾ ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ ਬਾਊ, ਹਰਜਿੰਦਰ ਸਿੰਘ ਹੀਰਾ, ਮਹਿੰਦਰ ਸਿੰਘ, ਮਨਜੀਤ ਸਿੰਘ, ਰਜਿੰਦਰ ਸਿੰਘ, ਜਗੀਰ ਸਿੰਘ, ਦਿਲਬਾਗ ਸਿੰਘ, ਹਰਭਜਨ ਸਿੰਘ ਵਿਰਦੀ, ਬਿਕਰਮਜੀਤ ਸਿੰਘ ਲਾਇਲ, ਅਮਰਿੰਦਰ ਸਿੰਘ ਹੈਪੀ, ਨਵਰੂਪ ਸਿੰਘ ਝੀਤਾ, ਹਰਨੂਰ ਸਿੰਘ ਆਦਿ ਹਾਜ਼ਰ ਸਨ।