11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੁਰੂ ਅਮਰਦਾਸ ਪਬਲਿਕ ਸਕੂਲ ’ਚ ਦੀਵਾਲੀ ਤੇ ਬੰਦੀ ਛੋਡ਼ ਦਿਵਸ ਸਬੰਧੀ ਕਰਵਾਇਆ ਸਮਾਗਮ

ਕਪੂਰਥਲਾ, 10 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਚ ਦੀਵਾਲੀ ਦੇ ਤਿਉਹਾਰ ਤੇ ਬੰਦੀ ਛੋਡ਼ ਦਿਵਸ ਦੇ ਸਬੰਧ ’ਚ ‘ਜੋਆਏ ਆਫ ਗਿਵਿੰਗ ਵੀਕ’ ਦੇ ਥੀਮ ਤਹਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਇਕ ਧਾਰਮਿਕ ਸ਼ਬਦ ਨਾਲ ਹੋਈ ਤੇ ਬਾਅਦ ਵਿਚ ਵਿਦਿਆਰਥੀਆਂ ਨੇ ਬੰਦੀ ਛੋਡ਼ ਦਿਵਸ ਤੇ ਦੀਵਾਲੀ ਦੀ ਇਤਿਹਾਸਕ ਮਹੱਤਤਾ ਬਾਰੇ ਕਵਿਤਾ ਤੇ ਭਾਸ਼ਣ ਪੇਸ਼ ਕੀਤੇ।

ਅਜੀਤ ਡੈਸਕ 11-11-2026
ਕਪੂਰਥਲਾ, 10 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਚ ਦੀਵਾਲੀ ਦੇ ਤਿਉਹਾਰ ਤੇ ਬੰਦੀ ਛੋਡ਼ ਦਿਵਸ ਦੇ ਸਬੰਧ ’ਚ ‘ਜੋਆਏ ਆਫ ਗਿਵਿੰਗ ਵੀਕ’ ਦੇ ਥੀਮ ਤਹਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਇਕ ਧਾਰਮਿਕ ਸ਼ਬਦ ਨਾਲ ਹੋਈ ਤੇ ਬਾਅਦ ਵਿਚ ਵਿਦਿਆਰਥੀਆਂ ਨੇ ਬੰਦੀ ਛੋਡ਼ ਦਿਵਸ ਤੇ ਦੀਵਾਲੀ ਦੀ ਇਤਿਹਾਸਕ ਮਹੱਤਤਾ ਬਾਰੇ ਕਵਿਤਾ ਤੇ ਭਾਸ਼ਣ ਪੇਸ਼ ਕੀਤੇ। ਸਕੂਲ ਦੇ ਅਧਿਆਪਕਾਂ ਨੇ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਤੇ ਪਟਾਕੇ ਨਾ ਚਲਾ ਕੇ ਗ਼ਰੀਬਾਂ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ’ਚ ਬੱਚਿਆਂ ਨੇ ਪਟਾਕੇ ਨਾ ਚਲਾ ਕੇ ਗਰੀਬ ਤੇ ਲੋਡ਼ਵੰਦ ਪਰਿਵਾਰਾਂ ਦੀ ਮਦਦ ਕਰਨ ਦਾ ਪ੍ਰਣ ਲਿਆ। ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪ੍ਰਿੰਸੀਪਲ ਸਾਕਸ਼ੀ ਚੋਪਡ਼ਾ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਬੰਦੀ ਛੋਡ਼ ਦਿਵਸ ਤੇ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਅਧਿਆਪਕਾਂ ਤੇ ਸਹਾਇਕ ਸਟਾਫ਼ ਨੂੰ ਤੋਹਫ਼ੇ ਵੀ ਤਕਸੀਮ ਕੀਤੇ। ਬਾਅਦ ’ਚ ਵਿਦਿਆਰਥੀਆਂ ਨੇ ਗੰਗਾ ਨਿਰਮਲਾ ਕੁਸ਼ਟ ਆਸ਼ਰਮ ਕਪੂਰਥਲਾ ਵਿਖੇ ਜਾ ਕੇ ਉੱਥੇ ਰਹਿੰਦੇ ਵਿਅਕਤੀਆਂ ਨੂੰ ਲੋਡ਼ੀਂਦਾ ਸਮਾਨ, ਖਾਣ ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾ ਕੇ ਗਰੀਨ ਦੀਵਾਲੀ ਮਨਾਈ ਤੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਇਸ ਤੋਂ ਇਲਾਵਾ ਹੋਰ ਖੇਤਰਾਂ ਵਿਚ ਝੁੱਗੀਆਂ ਝੌਂਪਡ਼ੀਆਂ ਵਿਚ ਰਹਿੰਦੇ ਵਿਅਕਤੀਆਂ ਨੂੰ ਕੱਪਡ਼ੇ, ਖਿਡੌਣੇ, ਜੁੱਤੀਆਂ ਤੇ ਖਾਣ ਪੀਣ ਦਾ ਸਮਾਨ ਵੀ ਤਕਸੀਮ ਕੀਤਾ ਗਿਆ।
ਪਿਛਲੀ ਖ਼ਬਰ ਮਰਹੂਮ ਜਗਤਾਰ ਪਰਵਾਨਾ ਯਾਦਗਾਰੀ ਮੇਲਾ 15 ਨੂੰ-ਫ਼ਤਿਹ ਸਿੰਘ ਸੋਹਲ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਦੇ 2 ਨੌਜਵਾਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।